ਸੁਖਜਿੰਦਰ ਰੰਧਾਵਾ ਨਾਲ ਜੰਮੂ ਕਸ਼ਮੀਰ ਦੇ ਸਾਬਕਾ ਸੰਸਦ ਮੈਂਬਰ ਚੌਧਰੀ ਲਾਲ ਸਿੰਘ ਤੇ ਹੋਰ ਆਗੂਆਂ ਨੇ ਕੀਤੀ ਮੁਲਾਕਾਤ
Friday, Aug 16, 2024 - 06:02 PM (IST)

ਪਠਾਨਕੋਟ : ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਨਾਲ ਪਿੰਡ ਧਾਰੋਵਾਲੀ ਵਿਖੇ ਜੰਮੂ ਕਸ਼ਮੀਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਚੌਧਰੀ ਲਾਲ ਸਿੰਘ ਸਮੇਤ ਸੀਨੀਅਰ ਕਾਂਗਰਸੀ ਆਗੂ ਸਹਿਬਾਨਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜੰਮੂ ਕਸ਼ਮੀਰ ਵਿਚ ਹੋਣ ਵਾਲੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਅਰਮੈਨ ਕਾਂਗਰਸ ਸਕਰੀਨਿੰਗ ਕਮੇਟੀ ਨੇ ਜੰਮੂ ਕਸ਼ਮੀਰ ਤੋਂ ਆਏ ਹੋਏ ਆਗੂਆਂ ਨਾਲ ਮੀਟਿੰਗ ਕਰਕੇ ਜੰਮੂ ਕਸ਼ਮੀਰ ਵਿਚ ਕਾਂਗਰਸ ਦੀ ਮਜ਼ਬੂਤੀ, ਰਣਨੀਤੀ, ਜ਼ਮੀਨੀ ਮੁੱਦਿਆਂ, ਪਾਰਟੀ ਅਤੇ ਜਨਤਾ ਦੀ ਸੇਵਾ ਕਰ ਰਹੇ ਵਰਕਰਾਂ ਦਾ ਮਨੋਬਲ ਉੱਚਾ ਚੁੱਕਣ ਸਬੰਧੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ। ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।