ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੀ ਮੀਟਿੰਗ ''ਚ ਸਾਂਝੇ ਕੀਤੇ ਵਿਚਾਰ
Wednesday, Oct 16, 2024 - 04:07 PM (IST)
ਪਠਾਨਕੋਟ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਮੈਂਬਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਸੰਸਦ ਭਵਨ, ਦਿੱਲੀ ਵਿਖੇ ਸਥਾਈ ਕਮੇਟੀ ਦਾ ਮੈਂਬਰ ਹੋਣ ਦੇ ਨਾਤੇ ਇਸ ਮੀਟਿੰਗ ਵਿਚ ਭਾਗ ਲਿਆ।
ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਮੇਟੀ ਨਾਲ ਆਪਣੇ ਵਿਚਾਰ ਵਿਸਥਾਰ ਪੂਰਵਕ ਸਾਂਝੇ ਕੀਤੇ। ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।