ਸੁਖਜਿੰਦਰ ਸਿੰਘ ਰੰਧਾਵਾ ਨੇ ਸੋਨੀਆ ਗਾਂਧੀ ਨਾਲ ਸਾਥੀਆਂ ਸਮੇਤ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ ਤੇ ਕੀਤਾ ਵਿਚਾਰ
Thursday, Aug 01, 2024 - 03:35 PM (IST)
ਪਠਾਨਕੋਟ : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਪੰਜਾਬ ਦੇ ਸਿਆਸੀ ਮੁੱਦਿਆਂ 'ਤੇ ਸ੍ਰੀਮਤੀ ਸੋਨੀਆ ਗਾਂਧੀ ਚੇਅਰਪਰਸਨ ਕਾਂਗਰਸ ਪਾਰਟੀ ਅਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਰਾਜ ਸਭਾ ਮੈਂਬਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਧਾਇਕ ਹਲਕਾ ਫਤਿਹਗੜ੍ਹ ਚੂੜੀਆਂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਡਾਕਟਰ ਅਮਰ ਸਿੰਘ ਮੈਂਬਰ ਪਾਰਲੀਮੈਟ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਜਾ ਸਾਂਸੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਹਾਜ਼ਰ ਸਨ।
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਪੰਜਾਬ ਦੇ ਸਿਆਸੀ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣ ਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਭ ਨੂੰ ਦਿਨ ਰਾਤ ਕੰਮ ਕਰਨ ਲਈ ਆਖਿਆ ਹੈ।