ਸੁਖਜਿੰਦਰ ਸਿੰਘ ਰੰਧਾਵਾ ਨੇ ਉੱਘੇ ਗਾਇਕ ਗੁਰੂ ਰੰਧਾਵਾ ਦੀ ਦਾਦੀ ਦੇ ਦੇਹਾਂਤ 'ਤੇ ਅਫਸੋਸ ਪ੍ਰਗਟ ਕੀਤਾ

Friday, Aug 30, 2024 - 06:06 PM (IST)

ਸੁਖਜਿੰਦਰ ਸਿੰਘ ਰੰਧਾਵਾ ਨੇ ਉੱਘੇ ਗਾਇਕ ਗੁਰੂ ਰੰਧਾਵਾ ਦੀ ਦਾਦੀ ਦੇ ਦੇਹਾਂਤ 'ਤੇ ਅਫਸੋਸ ਪ੍ਰਗਟ ਕੀਤਾ

ਪਠਾਨਕੋਟ - ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਜੰਮੂ ਕਸ਼ਮੀਰ ਕਾਂਗਰਸ ਪਾਰਟੀ ਦੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਨੇ ਅੱਜ ਉਘੇ ਗਾਇਕ ਗੁਰੂ ਰੰਧਾਵਾ ਦੀ ਸਤਿਕਾਰਯੋਗ  ਦਾਦੀ ਜੀ ਅਤੇ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਸਰਦਾਰ ਇਕਬਾਲ ਸਿੰਘ  ਦੀ ਮਾਤਾ ਜੀ ਸਵਰਗੀ ਮਨਜੀਤ ਕੌਰ ਦੇ ਦੇਹਾਂਤ 'ਤੇ ਅਫਸੋਸ ਪ੍ਰਗਟ ਕੀਤਾ ਤੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ । ਇਸ ਮੌਕੇ ਤੇ ਸਰਦਾਰ ਬਲਵਿੰਦਰ ਸਿੰਘ ਰੰਧਾਵਾ ਵਾਈਸ ਚੇਅਰਮੈਨ  ਮਿਲਕ ਪਲਾਂਟ ਗੁਰਦਾਸਪੁਰ ਅਤੇ ਹੋਰ ਪੱਤਵੰਤੇ ਸੱਜਣ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News