ਸੁਖਜਿੰਦਰ ਰੰਧਾਵਾ ਤੇ ਉਦੇਵੀਰ ਰੰਧਾਵਾ ਨੇ ਪਾਵਨ ਗੁਰਦੁਆਰਾ ਸਾਹਿਬ ਪਿੰਡ ਸਮਰਾਇ ਵਿਖੇ ਕੀਤੀ ਅਰਦਾਸ
Friday, Sep 06, 2024 - 02:45 PM (IST)
ਪਠਾਨਕੋਟ- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਉਹਨਾਂ ਦੇ ਨੌਜਵਾਨ ਬੇਟੇ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਲੀਡਰ ਅਤੇ ਨੌਜਵਾਨ ਦਿਲਾਂ ਦੀ ਧੜਕਣ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਮਰਾਇ ਵਿਖੇ ਇਲਾਕੇ ਦੇ ਪਾਵਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਪਿੰਡ ਵਿੱਚ ਹਰਪਾਲ ਸਿੰਘ ਕਾਕਾ ਦੇ ਗ੍ਰਹਿ ਵਿਖੇ ਰੱਖੇ ਗਏ ਪ੍ਰੋਗਰਾਮ ਵਿੱਚ ਸ਼ਾਮਲ ਹੋਏ, ਜਿਥੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 25 ਪਰਿਵਾਰਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਸਭ ਸਾਥੀਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਦਿਲ ਦੀਆਂ ਗਹਿਰਾਈਆਂ ਤੋਂ ਸਭ ਸਾਥੀਆਂ ਦਾ ਸਵਾਗਤ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਅਟੁੱਟ ਵਿਸ਼ਵਾਸ ਦਿਵਾਇਆ ਕਿ ਰੰਧਾਵਾ ਪਰਿਵਾਰ ਆਪ ਜੀ ਦੇ ਦੁਖ-ਸੁਖ ਵਿੱਚ ਹਮੇਸ਼ਾ ਡੱਟ ਕੇ ਉਹਨਾਂ ਦੇ ਨਾਲ ਖੜੇਗਾ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੇ ਦਰਵਾਜ਼ੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਜੀ ਦੀ ਸਾਧ ਸੰਗਤ ਲਈ ਦਿਨ-ਰਾਤ ਖੁੱਲੇ ਹਨ। ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੂੰ ਭਰੋਸਾ ਦਿਵਾਇਆ ਕਿ ਉਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਹੋਣ ਜਾ ਰਹੀ ਜ਼ਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਸੀਟ ਰੰਧਾਵਾ ਪਰਿਵਾਰ ਦੀ ਝੋਲੀ ਵਿੱਚ ਪਾਉਣਗੇ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਕੱਦ ਹੋਰ ਉੱਚਾ ਕਰਨਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8