ਸੁਖਜਿੰਦਰ ਸਿੰਘ ਰੰਧਾਵਾ ਧਿਆਨਪੁਰ ਵਿਖੇ ਪ੍ਰਾਚੀਨ ਬਾਵਾ ਲਾਲ ਦਿਆਲ ਧਾਮ ਵਿਖੇ ਹੋਏ ਨਤਮਸਤਕ
Monday, Jul 15, 2024 - 05:01 PM (IST)
ਪਠਾਨਕੋਟ (ਸ਼ਾਰਦਾ) : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਧਿਆਨਪੁਰ ਧਾਮ ਵਿਖੇ ਪ੍ਰਸਿੱਧ ਅਤੇ ਪ੍ਰਾਚੀਨ ਬਾਵਾ ਲਾਲ ਦਿਆਲ ਜੀ ਮਹਾਰਾਜ ਧਾਮ ਵਿਖੇ ਨਤਮਸਤਕ ਹੋਏ। ਉਨ੍ਹਾਂ ਮਹੰਤ ਸੁੰਦਰ ਦਾਸ ਤੋਂ ਅਸ਼ੀਰਵਾਦ ਲਿਆ ਅਤੇ ਪ੍ਰਮਾਤਮਾ ਅੱਗੇ ਹਲਕਾ ਡੇਰਾ ਬਾਬਾ ਨਾਨਕ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਧਿਆਨਪੁਰ ਦੇ ਮੇਨ ਬਾਜ਼ਾਰ ਵਿਚ ਵਪਾਰੀ ਭਰਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ।
ਅਖੀਰ ਵਿਚ ਰੰਧਾਵਾ ਨੇ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਧਾਮ ਦੇ ਮੁੱਖ ਸੇਵਾਦਾਰ ਬਾਉ ਜਗਦੀਸ਼ ਰਾਜ ਅਤੇ ਧਿਆਨਪੁਰ ਕਸਬੇ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਬਿਕਰਮਜੀਤ ਸਿੰਘ ਬਿੱਕਾ ਸਾਬਕਾ ਸਰਪੰਚ ਮੰਮਣ ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਰਿੰਕੀ ਨੇਬ ਸਮੇਤ ਕਸਬਾ ਧਿਆਨਪੁਰ ਦੇ ਪੱਤਵੰਤੇ ਸੱਜਣ ਹਾਜ਼ਰ ਸਨ।