ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਦਾ ਕੀਤਾ ਦੌਰਾ
Saturday, Oct 19, 2024 - 05:16 PM (IST)
ਪਠਾਨਕੋਟ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਡੇਰਾ ਬਾਬਾ ਨਾਨਕ ਅਨਾਜ ਮੰਡੀ ਵਿਖੇ ਪਹੁੰਚ ਕੇ ਕਿਸਾਨ ਭਰਾਵਾਂ, ਆੜ੍ਹਤੀਆਂ ਅਤੇ ਕਿਰਤੀਆਂ ਨਾਲ ਗੱਲਬਾਤ ਕੀਤੀ ਅਤੇ ਝੋਨੇ ਦੀ ਖ਼ਰੀਦ ਵਿਚ ਹੋ ਰਹੀ ਖੱਜਲ-ਖ਼ੁਆਰੀ ਕਰਕੇ ਬਦਤਰ ਹੋਏ ਹਾਲਾਤ ਦਾ ਜਾਇਜ਼ਾ ਲਿਆ। ਰੰਧਾਵਾ ਨੇ ਕਿਹਾ ਕਿ ਅਸੀਂ ਚਿਤਾਵਨੀ ਦਿੰਦੇ ਹਾਂ ਕਿ ਉਹ ਕਿਰਤਿਆਂ, ਕਿਸਾਨਾਂ ਅਤੇ ਆੜ੍ਹਤੀਆਂ ਨਾਲ ਇਨਸਾਫ਼ ਕਰਦੀ ਹੋਈ ਸਹੀ ਢੰਗ ਨਾਲ ਝੋਨੇ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀ ਅਗਲੀ ਫਸਲ ਲਈ ਵਿਹਲਾ ਕਰੇ।
ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਅਤੇ ਹਲਕੇ ਦੇ ਕਾਂਗਰਸੀ ਆਗੂ ਹਾਜ਼ਰ ਸਨ। ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।