ਸੁਖਜਿੰਦਰ ਸਿੰਘ ਰੰਧਾਵਾ ਨੇ ਡਾਕਟਰ ਮਨਮੋਹਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
Saturday, Dec 28, 2024 - 02:57 PM (IST)
ਗੁਰਦਾਸਪੁਰ : ਕਾਂਗਰਸ ਪਾਰਟੀ ਦੇ ਮੁੱਖ ਦਫਤਰ ਦਿੱਲੀ ਵਿਖੇ ਪਹੁੰਚ ਕੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਡਾਕਟਰ ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਦੇ ਅੰਤਿਮ ਦਰਸ਼ਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਾਕਟਰ ਸਿੰਘ ਦਾ ਭਾਰਤ ਦੇ ਆਰਥਿਕ ਵਿਕਾਸ ਅਤੇ ਤਰੱਕੀ ਵਿਚ ਯੋਗਦਾਨ ਬੇਮਿਸਾਲ ਹੈ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਲਈ ਉਨ੍ਹਾਂ ਦੀ ਨਿਰਸਵਾਰਥ ਸੇਵਾ ਨੂੰ ਦੇਸ਼ਵਾਸੀ ਹਮੇਸ਼ਾ ਯਾਦ ਰੱਖਣਗੇ।