ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਣ ''ਤੇ ਵਰਕਰਾਂ ''ਚ ਖੁਸ਼ੀ ਦੀ ਲਹਿਰ

04/29/2024 4:42:02 PM

ਪਠਾਨਕੋਟ (ਅਦਿਤਿਆ) : ਅੱਜ ਕਾਂਗਰਸ ਹਾਈਕਮਾਂਡ ਵੱਲੋਂ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿਤੀ ਗ‌ਈ ਹੈ। ਇਸ ਵਿਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਹਾਈਕਮਾਂਡ ਨੇ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਟਿਕਟ ਮਿਲਣ 'ਤੇ ਕਾਂਗਰਸੀ ਵਰਕਰਾਂ ਨੇ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਹੈ। ਵਰਕਰਾਂ ਨੇ ਕਿਹਾ ਕਿ ਉਹ ਮਾਝੇ ਦੇ ਜਰਨੈਲ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਰੀ ਲੀਡ ਨਾਲ ਜਿਤਾ ਕੇ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜਣਗੇ ਤਾਂ ਕਿ ਜ਼ਿਲ੍ਹਾ ਪਠਾਨਕੋਟ ਤੇ ਜ਼ਿਲ੍ਹਾ ਗੁਰਦਾਸਪੁਰ ਤਰੱਕੀਆਂ ਦੀਆਂ ਮੰਜ਼ਿਲਾਂ ਛੂਹ ਸਕੇ।


Gurminder Singh

Content Editor

Related News