ਸੁਖਜਿੰਦਰ ਸਿੰਘ ਰੰਧਾਵਾ ਨੇ ਬੀਬੀ ਨਜ਼ੀਰਾਂ ਦੇ ਦੇਹਾਂਤ ਤੇ ਪਰਿਵਾਰ ਨਾਲ ਦੁੱਖ ਵੰਡਾਇਆ

Saturday, Sep 07, 2024 - 04:25 PM (IST)

ਸੁਖਜਿੰਦਰ ਸਿੰਘ ਰੰਧਾਵਾ ਨੇ ਬੀਬੀ ਨਜ਼ੀਰਾਂ ਦੇ ਦੇਹਾਂਤ ਤੇ ਪਰਿਵਾਰ ਨਾਲ ਦੁੱਖ ਵੰਡਾਇਆ

ਪਠਾਨਕੋਟ : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ  ਦੇ ਪਿੰਡ ਦਰਗਾਬਾਦ ਵਿਖੇ ਕੈਪਟਨ ਡੈਨੀਅਲ ਮਸੀਹ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਧਰਮਪਤਨੀ ਬੀਬੀ ਨਜ਼ੀਰਾਂ ਜੀ ਦੇ ਦੇਹਾਂਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਉਪਰੰਤ ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਦਰਗਾਬਾਦ ਵਿਖੇ ਮੋਹਨ ਸਿੰਘ ਦੇ ਸਪੁੱਤਰ ਬਲਵਿੰਦਰ ਸਿੰਘ ਦੀ ਸਿਹਤ ਦਾ ਹਾਲ ਪੁੱਛਿਆ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਕੇ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਉਪ ਪ੍ਰਧਾਨ ਅਤੇ ਪਿੰਡ ਦਰਗਾਬਾਦ ਦੇ ਸਰਪੰਚ ਗੁਰਮੇਜ ਸਿੰਘ ਭੱਟੀ ਤੇ ਪਿੰਡ ਦਰਗਾਬਾਦ ਦੇ ਪੱਤਵੰਤੇ ਸੱਜਣ ਹਾਜ਼ਰ ਸਨ। ਮੀਡੀਆ ਨਾਲ ਇਹ ਜਾਣਕਾਰੀ  ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ। 


author

Gurminder Singh

Content Editor

Related News