ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਬਾਜਵਾ ਨੇ ਹੋਏ ''ਚ ਪੱਤਰਕਾਰ ਦਾ ਜਾਣਿਆ ਹਾਲ
Monday, Oct 14, 2024 - 05:56 PM (IST)
ਪਠਾਨਕੋਟ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਵਲੋਂ ਆਪਣੇ ਸਾਥੀਆਂ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਪੰਜਾਬ ਵਿਧਾਨ ਸਭਾ ਅਤੇ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਸਰਦਾਰ ਬਰਿੰਦਰ ਮੀਤ ਸਿੰਘ ਪਾਹੜਾ ਨਾਲ ਪੱਤਰਕਾਰ ਰਮੇਸ਼ ਬਹਿਲ 'ਤੇ ਹੋਏ ਹਮਲੇ ਸਬੰਧੀ ਐੱਸ. ਐੱਸ. ਪੀ. ਬਟਾਲਾ ਸੁਹੇਲ ਮੀਰ (ਆਈ. ਪੀ. ਐੱਸ) ਨੂੰ ਮਿਲ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਪੱਤਰਕਾਰ ਰਮੇਸ਼ ਬਹਿਲ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਕਿ ਮੀਡੀਆ ਭਾਈਚਾਰੇ ਦੀ ਆਜ਼ਾਦੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਅਤੇ ਬਰਿੰਦਰ ਮੀਤ ਸਿੰਘ ਪਾਹੜਾ ਨਾਲ ਗੋਰਾਇਆ ਹਸਪਤਾਲ ਪਹੁੰਚ ਕੇ ਪੱਤਰਕਾਰ ਰਮੇਸ਼ ਬਹਿਲ ਦਾ ਹਾਲਚਾਲ ਜਾਣਿਆ। ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।