ਸੁਖਜਿੰਦਰ ਸਿੰਘ ਰੰਧਾਵਾ ਕੋਟਲੀ ਸੂਰਤ ਮੱਲੀ ਦੇ ਦੁਕਾਨਦਾਰਾਂ ਨੂੰ ਮਿਲੇ
Monday, Jul 08, 2024 - 05:45 PM (IST)
ਪਠਾਨਕੋਟ (ਅਦਿਤਿਆ) : ਅੱਜ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਸਬਾ ਕੋਟਲੀ ਸੂਰਤ ਮੱਲੀ ਵਿਖੇ ਪਿਛਲੇ ਦਿਨੀ ਦੁਕਾਨਾਂ ਵਿਚ ਹੋਈਆਂ ਚੋਰੀਆਂ ਦੇ ਸਬੰਧ ਵਿਚ ਦੁਕਾਨਦਾਰਾਂ ਦੇ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਰੰਧਾਵਾ ਵਲੋਂ ਦੁਕਾਨਦਾਰਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਗਈ ਅਤੇ ਮੌਕੇ 'ਤੇ ਡੀ. ਜੀ. ਪੀ. ਪੰਜਾਬ ਨੂੰ ਚੋਰਾਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਲਈ ਆਖਿਆ। ਸੁਖਜਿੰਦਰ ਸਿੰਘ ਰੰਧਾਵਾ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਤੱਕੜੇ ਹੋ ਕੇ ਆਪਣਾ ਕਾਰੋਬਾਰ ਕਰਨ ਅਤੇ ਚੋਰਾਂ ਨੂੰ ਬੇਨਕਾਬ ਕਰਨ ਲਈ ਉਹ ਆਪਣੀ ਪੂਰੀ ਵਾਹ ਲਾਉਣ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਹਰ ਦੁੱਖ-ਸੁੱਖ ਵਿਚ ਤੁਹਾਡੇ ਨਾਲ ਹੈ ਅਤੇ ਭਵਿੱਖ ਵਿਚ ਵੀ ਤੁਹਾਡੇ ਨਾਲ ਰਹੇਗਾ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ ਟਕਸਾਲੀ ਕਾਂਗਰਸੀ ਪੱਪੂ ਮਹਾਜ਼ਨ ਅਤੇ ਜ਼ੋਨ ਇੰਚਾਰਜ ਅਤੇ ਯੂਥ ਕਾਂਗਰਸ ਦੇ ਆਗੂ ਹਰਦੇਵ ਸਿੰਘ ਗੋਲਡੀ ਭੰਮਰਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਮੌਜੂਦ ਸਨ। ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਦੇ ਵਿਸ਼ਵਾਸ ਪਾਤਰ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।