ਨੈਸ਼ਨਲ ਹਾਈਵੇ ’ਤੇ ਪਲਟਿਆ ਛੋਟਾ ਹਾਥੀ, 2 ਗੰਭੀਰ ਜ਼ਖ਼ਮੀ
03/16/2023 2:05:41 PM

ਬਟਾਲਾ (ਸਾਹਿਲ)- ਨੈਸ਼ਨਲ ਹਾਈਵੇ ’ਤੇ ਸਥਿਤ ਅੱਡਾ ਊਧੋਵਾਲ ਨੇੜੇ ਛੋਟਾ ਹਾਥੀ (ਟੈਂਪੂ) ਦੇ ਪਲਟਣ ਨਾਲ 2 ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਗੁਰਦਾਸ ਪੁੱਤਰ ਬਚਨ ਲਾਲ ਵਾਸੀ ਅੰਬਾਲਾ ਅਤੇ ਨਿਰਮਲ ਪੁੱਤਰ ਕਾਲਾ ਸਿੰਘ ਵਾਸੀ ਕੁਰੂਕਸ਼ੇਤਰ, ਜੋ ਕਿ ਛੋਟਾ ਹਾਥੀ ’ਤੇ ਬਟਾਲਾ ਤੋਂ ਗੁਰਦਾਸਪੁਰ ਲਈ ਜਾ ਰਹੇ ਸਨ। ਜਦੋਂ ਇਹ ਅੱਡਾ ਊਧੋਵਾਲ ਨੇੜੇ ਸਥਿਤ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਅਚਾਨਕ ਛੋਟਾ ਹਾਥੀ ਦਾ ਟਾਇਰ ਫਟ ਗਿਆ ਅਤੇ ਇਹ ਬੇਕਾਬੂ ਹੋ ਕੇ ਡਿਵਾਈਡਰਾਂ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ, ਜਿਸ ਨਾਲ ਛੋਟਾ ਹਾਥੀ ਵਿਚ ਸਵਾਰ ਉਕਤ ਦੋਵੇਂ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ
ਓਧਰ ਇਸ ਹਾਦਸੇ ਬਾਰੇ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੇ 108 ਐਂਬੂਲੈਂਸ ਦੇ ਮੁਲਾਜ਼ਮਾਂ ਪਾਇਲਟ ਸੁਖਜਿੰਦਰ ਸਿੰਘ ਤੇ ਈ. ਐੱਮ. ਟੀ. ਗੁਰਵਿੰਦਰ ਸਿੰਘ ਨੇ ਤੁਰੰਤ ਉਕਤ ਜ਼ਖ਼ਮੀਆਂ ਨੂੰ ਫਸਟਏਡ ਦਿੱਤੀ ਅਤੇ ਫਿਰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।