ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਚੌਂਕੀਦਾਰ ਨੂੰ ਬੰਦੀ ਬਣਾ ਕੇ 8 ਪ੍ਰਜੈਕਟ, LED ਤੇ ਹੋਰ ਸਾਮਾਨ ਕੀਤਾ ਚੋਰੀ

03/16/2023 4:09:34 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਜ਼ਿਲ੍ਹਾ ਗੁਰਦਾਸਪੁਰ 'ਚ ਪਿਛਲੇ ਸਮੇਂ ਤੋਂ ਲਗਾਤਾਰ ਚੋਰਾਂ ਵਲੋਂ ਸਰਕਾਰੀ ਸਕੂਲਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ, ਜਿੱਥੇ ਕਸਬਾ ਹਰਚੋਵਾਲ ਦੇ ਸੀਨੀਅਰ ਸਕੈਂਡਰੀ ਸਮਾਰਟ ਸਰਕਾਰੀ ਸਕੂਲ ਨੂੰ ਬੀਤੀ ਰਾਤ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਚੋਰਾਂ ਨੇ ਸਕੂਲ ਦੇ ਚੌਂਕੀਦਾਰ ਨੂੰ ਬੰਦੀ ਬਣਾਕੇ ਸਕੂਲ 'ਚੋਂ ਅੱਠ ਪ੍ਰਜੈਕਟ ਸਮੇਤ ਐੱਲਈਡੀ ,ਸੀਪੀਯੂ ਸੀਸੀਟੀਵੀ ਕੈਮਰਾ ਅਤੇ ਹੋਰ ਸਾਮਾਨ ਚੋਰੀ ਕੀਤਾ ਗਿਆ। ਸਕੂਲ ਤੋਂ ਸੌ ਮੀਟਰ ਦੀ ਦੂਰੀ 'ਤੇ ਪੁਲਸ ਚੌਂਕੀ ਹੋਣ ਦੇ ਬਾਵਜੂਦ ਵੀ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 

ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 11 ਵਜੇ ਚੌਂਕੀਦਾਰ ਬੀਰਾ ਮਸੀਹ ਦਾ ਫੋਨ ਆਇਆ ਸੀ ਕਿ ਸਕੂਲ 'ਚ 10 ਤੋਂ 13 ਅਣਪਛਾਤੇ ਬੰਦੇ ਆਏ ਸਨ, ਜਿਨ੍ਹਾਂ ਵੱਲੋਂ ਉਸ ਨੂੰ ਬੰਦੀ ਬਣਾ ਕੇ ਸਕੂਲ ਦੀਆਂ ਚਾਬੀਆਂ ਖੋਹ ਲਈਆਂ ਗਈਆਂ ਅਤੇ ਸਕੂਲ 'ਚੋਂ ਸਾਰਾ ਸਮਾਨ ਚੋਰੀ ਕਰ ਕੇ ਲੈ ਗਏ। ਉਨ੍ਹਾਂ ਕਿਹਾ ਕਿ ਅਸੀਂ ਚੌਂਕੀਦਾਰ ਨੂੰ ਕਿਹਾ ਕਿ ਉਹ ਇਸ ਦੀ ਰਿਪੋਰਟ ਚੌਂਕੀ ਹਰਚੋਵਾਲ ਵਿਚ ਦਰਜ ਕਰਵਾਏ ਪਰ ਉਸ ਵੱਲੋਂ ਕੋਈ ਰਿਪੋਰਟ ਨਹੀਂ ਕਰਵਾਈ ਗਈ। 

ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ

ਇਸ ਤੋਂ ਬਾਅਦ ਸਕੂਲ ਪ੍ਰਸ਼ਾਸ਼ਨ ਵਲੋਂ ਅੱਜ ਸਵੇਰੇ ਪੁਲਸ ਨੂੰ ਇਸ ਵਾਰਦਾਤ ਦੀ ਸੂਚਨਾ ਦਿੱਤੀ ਗਈ। ਪੁਲਸ ਥਾਣਾ ਹਰਗੋਬਿੰਦਪੁਰ ਦੇ ਤਹਿਤ ਪੁਲਸ ਚੌਂਕੀ ਹਰਚੋਵਾਲ ਦੇ ਇੰਚਾਰਜ ਸਰਵਣ ਸਿੰਘ ਨੇ ਦੱਸਿਆ ਕਿ ਵਾਰਦਾਤ ਬੀਤੀ ਰਾਤ ਦੀ ਹੈ ਅਤੇ ਜਦਕਿ ਸਕੂਲ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਨੂੰ ਸਵੇਰੇ ਸ਼ਕਾਇਤ ਦਰਜ ਕਾਰਵਾਈ ਗਈ ਹੈ। ਪੁਲਸ ਵੱਲੋਂ ਰਿਪੋਰਟ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਚੌਂਕੀ ਇੰਚਾਰਜ ਸਰਵਣ ਸਿੰਘ ਨੇ ਦਾਅਵਾ ਕੀਤਾ ਕਿ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News