ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਆਈ ਸ਼ਾਮਤ, ਪੁਲਸ ਨੇ ਕੱਟੇ ਚਲਾਨ

06/29/2024 6:04:53 PM

ਪਠਾਨਕੋਟ (ਸ਼ਾਰਦਾ) : ਐੱਸ. ਡੀ. ਐੱਮ.-ਕਮ-ਆਰ. ਟੀ. ਓ. ਡਾ. ਸੁਮਿਤ ਮੁੱਧ ਵੱਲੋਂ ਮਾਧੋਪੁਰ ਦੇ ਕੋਲ ਨਾਕਾ ਲਗਾ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 12 ਲੋਕਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ-ਸੇਵਾ ਚਲਾਨ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੱਡੀ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ ਅਤੇ ਨਾਲ ਹੀ ਗੱਡੀ ਦੇ ਕਾਗਜ਼ ਜ਼ਰੂਰ ਰੱਖੋ। ਉਨ੍ਹਾਂ ਕਿਹਾ ਕਿ ਗੱਡੀ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣਾ ਅਤੇ ਦੂਸਰਿਆਂ ਦਾ ਧਿਆਨ ਰੱਖੋ।

ਉਨ੍ਹਾਂ ਕਿਹਾ ਕਿ ਸਕੂਲ ਸੰਚਾਲਕਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਓ ਕਿ ਉਨ੍ਹਾਂ ਦੇ ਸਕੂਲਾਂ ਵਿਚ ਜਿਨ੍ਹਾਂ ਸਕੂਲੀ ਵਾਹਨਾਂ ਤੋਂ ਬੱਚਿਆਂ ਨੂੰ ਲਿਜਾਇਆ ਜਾ ਰਿਹਾ ਹੈ। ਉਹ ਸੇਫ ਸਕੂਲ ਵਾਹਨ ਪਾਲਸੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸਕੂਲ ਸੰਚਾਲਕਾਂ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਂਦਾ ਹੈ ਕਿ ਉਨ੍ਹਾਂ ਦੇ ਸਕੂਲ ਵਿਚ ਕੁੱਲ ਕਿੰਨੀਆਂ ਬੱਸਾਂ ਚੱਲਦੀਆਂ ਹਨ, ਬੱਸਾਂ ਦੇ ਨੰਬਰ, ਆਰਸੀ ਦੀ ਮਿਆਦ, ਡਰਾਈਵਿੰਗ ਲਾਈਸੈਂਸ, ਡਰਾਈਵਰ ਬੱਸ ਚਲਾਉਂਦੇ ਸਮੇਂ ਫੋਨ ਦਾ ਇਸਤੇਮਾਲ ਨਾ ਕਰੋ, ਮੋਬਾਈਲ ਸਿਰਫ ਕੰਡਕਟਰ ਹੀ ਅਟੈਂਡ ਕਰੇ।


Gurminder Singh

Content Editor

Related News