ਰਣਜੀਤ ਸਾਗਰ ਡੈਮ ਝੀਲ ’ਚ ਪਾਣੀ ਦੇ ਪੱਧਰ ਕਾਰਨ ਡੈਮ ਪ੍ਰਸ਼ਾਸਨ ਨੇ ਲਿਆ ਇਹ ਫ਼ੈਸਲਾ
Tuesday, Aug 23, 2022 - 06:48 PM (IST)
ਪਠਾਨਕੋਟ (ਧਰਮਿੰਦਰ) : ਪਹਾੜਾਂ ’ਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਜਿਥੇ ਮੈਦਾਨੀ ਇਲਾਕਿਆਂ ’ਚ ਕਾਫ਼ੀ ਨੁਕਸਾਨ ਹੋ ਰਿਹਾ ਹੈ, ਉਥੇ ਹੀ ਹਰ ਪਾਸੇ ਪਾਣੀ ਭਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਠਾਨਕੋਟ ਦੀ ਰਣਜੀਤ ਸਾਗਰ ਡੈਮ ਝੀਲ ’ਚ ਪਾਣੀ ਦਾ ਪੱਧਰ ਠੀਕ ਰੱਖਣ ਲਈ ਪ੍ਰਸ਼ਾਸਨ ਵੱਲੋਂ ਚਾਰੋਂ ਯੂਨਿਟ ਚਲਾ ਕੇ ਬਿਜਲੀ ਪੈਦਾ ਕੀਤੀ ਜਾ ਰਹੀ ਹੈ, ਉਥੇ ਹੀ ਮੈਦਾਨੀ ਇਲਾਕਿਆਂ ’ਚ ਪਾਣੀ ਦੀ ਮੰਗ ਘੱਟ ਹੋਣ ਕਾਰਨ ਰਾਵੀ ਦਰਿਆ ਵੱਲ ਜਾਣ ਵਾਲੇ ਪਾਣੀ ਦੇ ਵਹਾਅ ਨੂੰ ਪ੍ਰਸ਼ਾਸਨ ਵੱਲੋਂ ਮਾਧੋਪੁਰ ਹੈੱਡਵਰਕਸ ’ਤੇ ਗੇਟ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਸਾਬਕਾ ਮੰਤਰੀ ਆਸ਼ੂ, 27 ਅਗਸਤ ਨੂੰ ਮੁੜ ਹੋਵੇਗੀ ਕੋਰਟ 'ਚ ਪੇਸ਼ੀ
ਗੇਟ ਰਾਹੀਂ ਰਾਵੀ ਦਰਿਆ ਵੱਲ ਮਜਬੂਰੀ ’ਚ ਪਾਣੀ ਛੱਡਣਾ ਪੈ ਰਿਹਾ ਹੈ ਅਤੇ ਪਾਕਿਸਤਾਨ ਵੱਲ ਜਾਣ ਵਾਲੇ ਰਾਵੀ ਦਰਿਆ ’ਚ ਮਜਬੂਰੀ ’ਚ ਤਕਰੀਬਨ 6400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।