ਫਿਰ ਸ਼ੱਕ ਦੇ ਘੇਰੇ ''ਚ ਗੁਰਦਾਸਪੁਰ ਬਾਰਡਰ, ਗ੍ਰਨੇਡਾਂ ਤੋਂ ਬਾਅਦ ਹੁਣ ਮਿਲੇ ''ਹਥਿਆਰ''

12/23/2020 9:21:42 AM

ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਬਾਰਡਰ ਇਕ ਵਾਰ ਫਿਰ ਸ਼ੱਕ ਦੇ ਘੇਰੇ 'ਚ ਆ ਗਿਆ ਹੈ। ਹੁਣ ਜ਼ਿਲ੍ਹੇ ਦੇ ਸਰਹੱਦੀ ਕਸਬੇ ਦੋਰਾਂਗਲਾ ਭਾਰਤ-ਪਾਕਿਸਤਾਨ ਸਰਹੱਦ 'ਤੇ ਗ੍ਰਨੇਡ ਮਿਲਣ ਦੇ 48 ਘੰਟਿਆਂ ਬਾਅਦ ਏ. ਕੇ.-47, 30 ਜ਼ਿੰਦਾ ਕਾਰਤੂਸ ਅਤੇ ਇਕ ਮੈਗਜ਼ੀਨ ਬਰਾਮਦ ਕੀਤੀ ਗਈ ਹੈ। ਬੀ. ਐਸ. ਐਫ. ਅਤੇ ਪੁਲਸ ਦੇ ਜਵਾਨਾਂ ਨੇ ਸਾਂਝੀ ਮੁਹਿੰਮ ਦੌਰਾਨ ਇਹ ਸਮਾਨ ਬਰਾਮਦ ਕੀਤਾ।

PunjabKesari

ਪੁਲਸ ਮੁਤਾਬਕ 11 ਹੈਂਡ ਗ੍ਰਨੇਡ ਮਿਲਣ ਤੋਂ ਬਾਅਦ ਸਰਚ ਮੁਹਿੰਮ ਚਲਾਈ ਜਾ ਰਹੀ ਸੀ, ਜਿਸ ਦੌਰਾਨ ਉਕਤ ਸਮਾਨ ਬਰਾਮਦ ਕੀਤਾ ਗਿਆ। ਸੂਬੇ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਸਰਹੱਦੀ ਇਲਾਕਿਆਂ 'ਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦ 'ਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਗੇ ਵੀ ਮੁੱਦਾ ਰੱਖਿਆ ਗਿਆ ਹੈ, ਜਦੋਂ ਕਿ ਉਨ੍ਹਾਂ ਨਾਲ ਮੁਲਾਕਾਤ ਕਰਕੇ ਸਰਹੱਦੀ ਇਲਾਕਿਆਂ 'ਚ ਸੁਰੱਖਿਆ ਵਿਵਸਥਾ ਸਖ਼ਤ ਕਰਨ ਦੇ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਥੇ 11 ਹੈਂਡ ਗ੍ਰਨੇਡ ਮਿਲ ਚੁੱਕੇ ਹਨ।
 


Babita

Content Editor Babita