ਅਣਪਛਾਤੇ ਵਾਹਨ ਨਾਲ ਟਕਰਾਉਣ ’ਤੇ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

Wednesday, Nov 06, 2024 - 06:28 PM (IST)

ਅਣਪਛਾਤੇ ਵਾਹਨ ਨਾਲ ਟਕਰਾਉਣ ’ਤੇ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

ਗੁਰਦਾਸਪੁਰ (ਵਿਨੋਦ) : ਕਸਬਾ ਕਾਹਨੂੰਵਾਨ ਨਜ਼ਦੀਕ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪਰ ਰੋਡ 'ਤੇ ਪੈਂਦੇ ਪਿੰਡ ਸਠਿਆਲੀ ਦੇ ਨਜ਼ਦੀਕ ਮੇਨ ਸੜਕ 'ਤੇ ਮੋਟਰਸਾਈਕਲ ਸਵਾਰ ਦੀ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਕੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਾਲ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਵਾਸੀ ਭੱਟੀਆ ਥਾਣਾ ਕਾਹਨੂੰਵਾਨ ਜੋ ਪਿੰਡ ਜਾਗੋਵਾਲ ਵਿਖੇ ਕਿਸੇ ਡੇਅਰੀ 'ਤੇ ਕੰਮ ਕਰਦਾ ਸੀ, ਆਪਣੇ ਮੋਟਰਸਾਇਕਲ 'ਤੇ ਘਰੇਲੂ ਸਮਾਨ ਲੈ ਕੇ ਆ ਰਿਹਾ ਸੀ ਕਿ ਰਸਤੇ ਵਿਚ ਪੈਂਦੇ ਪਿੰਡ ਸਠਿਆਲੀ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿਤੀ। 

ਇਸ ਹਾਦਸੇ ਵਿਚ ਉਸ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ। ਪੁਲਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News