ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ

04/18/2024 5:31:33 PM

ਬਟਾਲਾ (ਜ. ਬ., ਯੋਗੀ, ਅਸ਼ਵਨੀ) : ਮੁਹੱਲਾ ਪ੍ਰੇਮ ਨਗਰ ਦਾਰਾ ਸਲਾਮ ਵਿਖੇ ਇਕ ਘਰ ਵਿਚ ਬੀਤੀ ਰਾਤ ਸ਼ੱਕੀ ਹਾਲਤ ਵਿਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਉਮੀਦ ਮਹਿਤਾ ਪੁੱਤਰ ਰਣਜੀਤ ਮਹਿਤਾ ਵਾਸੀ ਮੁਹੱਲਾ ਪ੍ਰੇਮ ਨਗਰ ਸਲਾਮ ਬਟਾਲਾ ਜੋ ਕਿ ਬੀਤੀ ਰਾਤ ਘਰ ਵਿਚ ਸੁੱਤਾ ਪਿਆ ਸੀ। ਜਦੋਂ ਇਹ ਸਵੇਰੇ ਨਾ ਉੱਠਿਆ ਤਾਂ ਉਸਦੇ ਦੋਸਤਾਂ ਨੇ ਇਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉੱਠਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਪਰਿਵਾਰ ਵਾਲੇ ਇਲਾਜ ਲਈ ਲਿਆਏ, ਜਿਥੇ ਡਾਕਟਰਾਂ ਨੇ ਉਕਤ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਏ. ਐੱਸ. ਆਈ. ਹਰਦੀਪ ਸਿੰਘ ਮੁਤਾਬਕ ਮ੍ਰਿਤਕ ਨੌਜਵਾਨ ਦੀ ਭੈਣ ਦੇ ਬਿਆਨਾਂ ਦੇ ਆਧਾਰ ’ਤੇ ਫਿਲਹਾਲ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।


Anuradha

Content Editor

Related News