ਹੈਰੋਇਨ ਸਮੇਤ 2 ਨੌਜਵਾਨ ਕਾਬੂ

Wednesday, Apr 15, 2026 - 06:21 PM (IST)

ਹੈਰੋਇਨ ਸਮੇਤ 2 ਨੌਜਵਾਨ ਕਾਬੂ

ਗੁਰਦਾਸਪੁਰ (ਹਰਮਨ, ਵਿਨੋਦ) : ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਸੁਨੀਲ ਉਰਫ਼ ਨੀਲਾ ਅਤੇ ਗਗਨਦੀਪ ਸਿੰਘ ਉਰਫ਼ ਪ੍ਰੀਤ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਸ ਨੂੰ ਦੇਖ ਕੇ ਸੁਨੀਲ ਨੇ ਜੇਬ੍ਹ ’ਚੋਂ ਲਿਫ਼ਾਫ਼ਾ ਕੱਢ ਕੇ ਦੂਜੇ ਸਾਥੀ ਨੂੰ ਫੜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਮੁਸਤੈਦੀ ਨਾਲ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 6 ਗ੍ਰਾਮ 930 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News