ਟੋਕੀਓ ਪੈਰਾਲੰਪਿਕ: ਹਰਿਆਣਾ ਸਰਕਾਰ ਵੱਲੋਂ ਸੁਮਿਤ ਅਤੇ ਕਥੂਰੀਆ ਨੂੰ ਕਰੋੜਾਂ ਦੇ ਨਕਦ ਪੁਰਸਕਾਰਾਂ ਦਾ ਐਲਾਨ

08/31/2021 1:58:46 PM

ਚੰਡੀਗੜ੍ਹ (ਭਾਸ਼ਾ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੋਮਵਾਰ ਨੂੰ ਟੋਕੀਓ ਪੈਰਾਲੰਪਿਕ ਵਿਚ ਵਿਸ਼ਵ ਰਿਕਾਰਡ ਨਾਲ ਜੈਵਲਿਨ ਥ੍ਰੋਅ ਵਿਚ ਸੋਨ ਤਮਗਾ ਜਿੱਤਣ ਵਾਲੇ ਸੁਮਿਤ ਅੰਤਿਲ ਨੂੰ 6 ਕਰੋੜ ਰੁਪਏ ਅਤੇ ਚਾਂਦੀ ਤਮਗਾ ਜਿੱਤਣ ਵਾਲੇ ਡਿਸਕਸ ਥ੍ਰੋਅ ਖਿਡਾਰੀ ਯੋਗੇਸ਼ ਕਥੂਰੀਆ ਨੂੰ 4 ਕਰੋੜ ਰੁਪਏ ਪੁਰਸਕਾਰ ਵਜੋਂ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਗੋਲਡਨ ਗਰਲ ਅਵਨੀ ਲੇਖਰਾ ਨੂੰ ਤੋਹਫ਼ਾ, ਆਨੰਦ ਮਹਿੰਦਰਾ ਦੇਣਗੇ ਦਿਵਿਆਂਗਾਂ ਲਈ ਵਿਸ਼ੇਸ਼ ਤੌਰ 'ਤੇ ਬਣੀ ਪਹਿਲੀ SUV

ਇੱਥੇ ਜਾਰੀ ਬਿਆਨ ਮੁਤਾਬਕ ਹਰਿਆਣਾ ਸਰਕਾਰ ਦੋਵਾਂ ਨੂੰ ਸਰਕਾਰੀ ਨੌਕਰੀ ਵੀ ਦਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੰਤਿਲ ਨੇ ਸੋਨ ਤਮਗਾ ਜਿੱਤ ਕੇ ਹਰਿਆਣਾ ਹੀ ਨਹੀਂ, ਸਗੋਂ ਪੂਰੇ ਦੇਸ਼ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਕਥੂਰੀਆ ਨੇ ਵੀ ਪ੍ਰਦੇਸ਼ ਦੇ ਨਾਲ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਨ ਤਮਗਾ ਜਿੱਤਣ ਦੇ ਬਾਅਦ ਅੰਤਿਲ ਨਾਲ ਫੋਨ ’ਤੇ ਗੱਲ ਕਰਕੇ ਕਿਹਾ ਸੀ ਕਿ ਉਨ੍ਹਾਂ ਦੇ ਪ੍ਰਦਰਸ਼ਨ ਨਾਲ ਨੌਜਵਾਨਾਂ ਨੂੰ ਪ੍ਰੇਰਣਾ ਮਿਲੇਗੀ।

ਇਹ ਵੀ ਪੜ੍ਹੋ: ਟੋਕੀਓ ਪੈਰਾਲੰਪਿਕ 2020 ’ਚ ਭਾਰਤ ਨੂੰ ਪਹਿਲਾ ਸੋਨ ਤਮਗਾ, ਨਿਸ਼ਾਨੇਬਾਜ਼ੀ ’ਚ ਅਵਨੀ ਲੇਖਰਾ ਨੇ ਰਚਿਆ ਇਤਿਹਾਸ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News