ਕੈਨੇਡਾ ''ਚ 23 ਸਾਲਾ ਭਾਰਤੀ ਵਿਦਿਆਰਥਣ ਦਾ ਘਰ ''ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ
Thursday, Dec 19, 2024 - 07:37 PM (IST)
ਬ੍ਰਿਟਿਸ਼ ਕੋਲੰਬੀਆ (ਰਾਜ ਗੋਗਨਾ)- ਕੈਨੇਡਾ ਦੇ ਸ਼ਹਿਰ ਸਰੀ ਵਿੱਚ ਘਰ ਵਿਚ ਦਾਖਲ ਹੋ ਕੇ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਭਾਰਤੀ ਕੁੜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਆਈ ਹੈ। ਮ੍ਰਿਤਕਾ ਦੀ ਪਛਾਣ ਕੁਰੂਕਸ਼ੇਤਰ ਦੇ ਪਿੰਡ ਠਸਕਾ ਮਿਰਾਜੀ ਦੀ ਰਹਿਣ ਵਾਲੀ 23 ਸਾਲਾ ਸਿਮਰਨ ਕੌਰ ਵਜੋਂ ਹੋਈ ਹੈ, ਜੋ ਕੈਨੇਡਾ ਦੇ ਸਰੀ ਸ਼ਹਿਰ ਦੇ ਗਿਲਡਫੋਰਡ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿੰਦੀ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ ਸੈਟਲ ਹੋਣ ਦੇ ਚਾਹਵਾਨਾਂ ਲਈ ਖਬਰ; ਟਰੂਡੋ ਸਰਕਾਰ ਨੇ PR ਲਈ ਮੰਗੀਆਂ ਅਰਜ਼ੀਆਂ
ਲੰਘੀ 14 ਦਸੰਬਰ ਨੂੰ ਜਦੋਂ ਉਹ ਘਰ 'ਚ ਸੀ ਤਾਂ ਕੁਝ ਅਣਪਛਾਤੇ ਹਮਲਾਵਰ ਘਰ ਦੇ ਅੰਦਰ ਦਾਖਲ ਹੋ ਗਏ ਅਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਜਦੋਂਕਿ ਉਸ ਦੇ ਨਾਲ ਕਮਰੇ ਵਿਚ ਰਹਿ ਰਹੇ ਇਕ ਮੁੰਡੇ ਅਤੇ ਕੁੜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਸਿਮਰਨਜੀਤ ਕੌਰ 2 ਸਾਲ ਪਹਿਲਾਂ ਹੀ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਈ ਸੀ। ਉਹ ਉੱਥੇ ਬਿਜ਼ਨੈੱਸ ਮੈਨੇਜਮੈਂਟ ਦਾ ਕੋਰਸ ਕਰ ਰਹੀ ਸੀ। ਕੈਨੇਡੀਅਨ ਪੁਲਸ ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੁਆਰਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੁੱਖਦਾਈ ਖਬਰ; ਸੁਨਹਿਰੀ ਭਵਿੱਖ ਲਈ ਅਮਰੀਕਾ ਗਏ 23 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8