ਹਰਿਆਣਾ ਕਮੇਟੀ ਨੂੰ ਲੈ ਕੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ, ਮਹੰਤ ਕਰਮਜੀਤ ਸਿੰਘ 'ਤੇ ਚੁੱਕੇ ਸਵਾਲ

02/06/2023 11:28:46 AM

ਕਰਨਾਲ (ਜ.ਬ.) : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਕ ਵਾਰ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਕਿਹਾ ਕੇ ਹਰਿਆਣਾ ਸੂਬੇ ਵਿਚ ਸਥਿਤ ਇਤਿਹਾਸਕ ਗੁਰਦੁਆਰਿਆਂ, ਗੁਰਧਾਮਾਂ ਦੀ ਸੇਵਾ-ਸੰਭਾਲ ਕਰਨ ਵਾਸਤੇ ਹਰਿਆਣਾ ਸਰਕਾਰ ਵਲੋਂ ਗੁਰਦੁਆਰਾ ਐਕਟ 2014 ਬਣਾ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਲਿਆਂਦੀ ਗਈ ਸੀ, ਜਿਸ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਰਿਟ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਦਾ ਫ਼ੈਸਲਾ ਸੁਪਰੀਮ ਕੋਰਟ ਨੇ 20 ਸਤੰਬਰ 2022 ਨੂੰ ਹਰਿਆਣਾ ਕਮੇਟੀ ਦੇ ਹੱਕ ਵਿਚ ਦਿੱਤਾ ਤੇ ਪਟੀਸ਼ਨ ਖਾਰਿਜ ਕਰ ਦਿੱਤੀ। ਸ਼੍ਰੋਮਣੀ ਕਮੇਟੀ ਵਲੋਂ ਮੁੜ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖ਼ਲ ਕੀਤੀ, ਜੋ 4 ਫਰਵਰੀ 2023 ਨੂੰ ਖਾਰਿਜ ਕਰ ਦਿੱਤੀ ਗਈ ਹੈ। ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਤੌਰ ’ਤੇ ਕਾਨੂੰਨੀ ਮਾਨਤਾ ਪ੍ਰਾਪਤ ਹੋ ਗਈ ਹੈ, ਜੋ ਗੁਰਦੁਆਰਿਆਂ ਦੀ ਸੇਵਾ-ਸੰਭਾਲ ਕਾਨੂੰਨੀ ਤੌਰ ’ਤੇ ਕਰ ਸਕਦੀ ਹੈ।

ਇਹ ਵੀ ਪੜ੍ਹੋ : ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ, ਹੈਰਾਨ ਕਰਨਗੇ ਕੈਂਸਰ ਦੇ ਮਰੀਜ਼ਾਂ ਦੇ ਅੰਕੜੇ

ਜਥੇਦਾਰ ਦਾਦੂਵਾਲ ਨੇ ਕਿਹਾ ਕੇ ਹਰਿਆਣਾ ਦੀ ਸਿੱਖ ਸੰਗਤ ਉਡੀਕ ਕਰ ਰਹੀ ਹੈ ਕੇ ਮਹੰਤ ਕਰਮਜੀਤ ਸਿੰਘ ਕਦੋਂ ਗੁਰਦੁਆਰਿਆਂ ਦੀ ਸੇਵਾ-ਸੰਭਾਲ ਹਰਿਆਣੇ ਦੀਆਂ ਸਿੱਖ ਸੰਗਤਾਂ ਨੂੰ ਲੈ ਕੇ ਦਿੰਦੇ ਹਨ ਤਾਂ ਕਿ ਹਰਿਆਣੇ ਦੀਆਂ ਸਿੱਖ ਸੰਗਤਾਂ ਆਪਣੇ ਗੁਰਦੁਆਰਿਆਂ, ਗੁਰਧਾਮਾਂ ਦੀ ਸੇਵਾ-ਸੰਭਾਲ ਖ਼ੁਦ ਕਰ ਸਕਣ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਮਹੰਤ ਕਰਮਜੀਤ ਸਿੰਘ ਦੀ ਬਾਦਲ ਦਲ ਨਾਲ ਪੁਰਾਣੀ ਸਾਂਝ ਹੈ ਤੇ ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਾਹੀਂ ਹਰਿਆਣਾ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਬਣਾ ਕੇ ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਬਣਵਾਇਆ ਹੈ, ਇਸ ਲਈ ਉਹ ਗੁਰਦੁਆਰਿਆਂ ਦੀ ਸੇਵਾ-ਸੰਭਾਲ ਸ਼੍ਰੋਮਣੀ ਕਮੇਟੀ ਤੋਂ ਲੈਣਾ ਹੀ ਨਹੀਂ ਚਾਹੁੰਦਾ।

ਇਹ ਵੀ ਪੜ੍ਹੋ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨਾਂ ਤੇ ਮੈਡੀਕਲ ਸੁਪਰਡੈਂਟਾਂ ਨੂੰ ਨਵੇਂ ਹੁਕਮ ਜਾਰੀ

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਦੋ ਮਹੀਨੇ ਨਵੀਂ ਕਮੇਟੀ ਬਣੀ ਨੂੰ ਹੋ ਗਏ ਹਨ ਪਰ ਅਜੇ ਤਕ ਨਵੇਂ ਇਕ ਵੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਨਹੀਂ ਲਿਆ ਗਿਆ, ਜਿਸ ਤੋਂ ਸਾਫ਼ ਹੈ ਕਿ ਬਾਦਲ ਦਲ ਤੇ ਮਹੰਤ ਦੀ ਮਿਲੀਭੁਗਤ ਚੱਲ ਰਹੀ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਜੇਕਰ ਮਹੰਤ ਕਰਮਜੀਤ ਸਿੰਘ ਨੂੰ ਬਾਦਲ ਦਲ ਨਾਲ ਬਹੁਤਾ ਪਿਆਰ ਹੈ ਤਾਂ ਅਸਤੀਫ਼ਾ ਦੇ ਕੇ ਪਾਸੇ ਹੋਵੇ ਤਾਂ ਹਰਿਆਣਾ ਦੀਆਂ ਸਿੱਖ ਸੰਗਤਾਂ ਆਪਣੇ ਗੁਰਧਾਮਾਂ ਦਾ ਪ੍ਰਬੰਧ ਖ਼ੁਦ ਸੰਭਾਲ ਲੈਣਗੀਆਂ।

ਇਹ ਵੀ ਪੜ੍ਹੋ : ਜਾਣੋ ਕੌਣ ਹੈ ਹਿੰਡਨਬਰਗ ਤੇ ਕੀ ਲਾਏ ਦੋਸ਼, ਜਿਸ ਕਾਰਨ ਟਾਪ 20 ਅਮੀਰਾਂ ਦੀ ਸੂਚੀ 'ਚੋਂ ਵੀ ਬਾਹਰ ਹੋਏ ਅਡਾਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News