ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਰੱਦ
Monday, Jun 15, 2026 - 06:32 PM (IST)
ਨੈਸ਼ਨਲ ਡੈਸਕ, (ਜ.ਬ.)- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ ਸੰਜੀਵ ਅਰੋੜਾ 26 ਜੂਨ ਤਕ ਨਿਆਂਇਕ ਹਿਰਾਸਤ 'ਚ ਰਹਿਣਗੇ।
ਦੱਸ ਦੇਈਏ ਕਿ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 9 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਬਾਰੇ ਦੋਵਾਂ ਧਿਰਾਂ ਦੀਆਂ ਦਲੀਲਾਂ 8 ਜੂਨ ਨੂੰ ਖਤਮ ਹੋਈਆਂ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਗੁਰੂਗ੍ਰਾਮ ਅਦਾਲਤ ਨੇ ਹੁਣ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ, ਸੰਜੀਵ ਅਰੋੜਾ ਫਿਲਹਾਲ ਜੇਲ੍ਹ ਵਿੱਚ ਰਹਿਣਗੇ ਅਤੇ 26 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।
