ਸਿੱਖਾਂ ਦੀ ਧਾਰਮਿਕ ਮੈਨੇਜਮੈਂਟ ਵਿਚ ਸਰਕਾਰ ਦਾ ਦਖ਼ਲ ਨਹੀਂ, ਛੇਤੀ ਹੋਣਗੀਆਂ ਚੋਣਾਂ : ਵਿਜ
Thursday, Dec 29, 2022 - 01:33 PM (IST)
ਚੰਡੀਗੜ੍ਹ (ਬਾਂਸਲ/ਪਾਂਡੇ) : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਾਂ ਦੀ ਧਾਰਮਿਕ ਮੈਨੇਜਮੈਂਟ ਵਿਚ ਕੋਈ ਦਖ਼ਲ ਨਹੀਂ ਦੇਣਾ ਚਾਹੁੰਦੀ ਹੈ। ਸਾਡਾ ਇਰਾਦਾ ਸਿੱਖਾਂ ਦੇ ਮੁੱਦੇ ’ਤੇ ਸਿਆਸਤ ਕਰਨ ਦਾ ਨਹੀਂ ਹੈ ਸਗੋਂ ਅਸੀਂ ਚਾਹੁੰਦੇ ਹਾਂ ਕਿ ਛੇਤੀ ਤੋਂ ਛੇਤੀ ਇਸ ਦੀ ਚੋਣ ਪ੍ਰਕਿਰਿਆ ਸ਼ੁਰੂ ਹੋ ਜਾਵੇ ਅਤੇ ਚੁਣੇ ਹੋਏ ਨੁਮਾਇੰਦੇ ਆਪਣੀ ਐਡਹਾਕ ਕਮੇਟੀ ਬਣਾ ਲੈਣ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚੋਂ ਹੀ ਇਕ ਵਿਅਕਤੀ ਨੂੰ ਪੈਟਰਨ ਬਣਾਇਆ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਦੀ ਲਿਫਟਿੰਗ ਨਾ ਹੋਣ ਕਾਰਨ ਐਕਸਪੋਟਰਾਂ ’ਚ ਖਲਬਲੀ
ਵਿਜ ਬੁੱਧਵਾਰ ਨੂੰ ਇਥੇ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸ਼ਾਸਨ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਸੋਧ ਬਿੱਲ, 2022 ਦੇ ਸੰਬੰਧ ਵਿਚ ਹੋ ਰਹੀ ਚਰਚਾ ਦੌਰਾਨ ਬੋਲ ਰਹੇ ਸਨ। ਵਿਧਾਨ ਸਭਾ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਸੋਧ ਬਿੱਲ, 2022 ਸਮੇਤ 4 ਬਿੱਲਾਂ ਨੂੰ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ : ਹੁਣ ਬਸਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡਰਦਿਆਂ ਟਰਾਂਸਫਰ ਵੀ ਕਰ ਦਿੱਤੇ ਪੈਸੇ
ਚੋਣਾਂ ਤੋਂ ਬਾਅਦ ਐਡਹਾਕ ਕਮੇਟੀ ਸੌਂਪੇਗੀ ਨਵੀਂ ਕਮੇਟੀ ਨੂੰ ਚਾਰਜ
ਬਿੱਲ ਮੁਤਾਬਕ ਸਰਕਾਰ ਵਲੋਂ ਨਾਮਜ਼ਦ ਸਾਰੇ 41 ਮੈਂਬਰ ਆਪਣੇ ਪ੍ਰਧਾਨ, ਸੀਨੀਅਰ ਉਪ ਪ੍ਰਧਾਨ, ਜੂਨੀਅਰ ਉਪ ਪ੍ਰਧਾਨ, ਜਨਰਲ ਸਕੱਤਰ, ਸੰਯੁਕਤ ਸਕੱਤਰ ਅਤੇ 6 ਮੈਂਬਰਾਂ ਦੀ ਚੋਣ ਕਰਨਗੇ, ਜੋ ਕਮੇਟੀ ਦੇ ਕਾਰਜਕਾਰੀ ਬੋਰਡ ਦੇ ਮੈਂਬਰ ਹੋਣਗੇ। ਪਹਿਲੀ ਬੈਠਕ ਸਰਕਾਰ ਵਲੋਂ ਨਿਯੁਕਤ ਅਧਿਕਾਰੀ ਵਲੋਂ ਬੁਲਾਈ ਅਤੇ ਪ੍ਰਧਾਨਗੀ ਕੀਤੀ ਜਾਵੇਗੀ। ਨਵੀਂ ਕਾਰਜਕਾਰੀ ਕਮੇਟੀ ਦੇ ਗਠਨ ਤੋਂ ਬਾਅਦ ਐਡਹਾਕ ਕਮੇਟੀ ਅਤੇ ਕਾਰਜਕਾਰੀ ਬੋਰਡ ਦੀ ਹੋਂਦ ਖ਼ਤਮ ਹੋ ਜਾਵੇਗੀ। ਨਵੀਂ ਚੁਣੀ ਗਈ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰਜ ਸੰਭਾਲਣ ਤੋਂ ਬਾਅਦ ਐਡਹਾਕ ਕਮੇਟੀ ਨਵੀਂ ਚੁਣੀ ਗਈ ਕਮੇਟੀ ਨੂੰ ਚਾਰਜ ਸੌਂਪ ਦੇਵੇਗੀ।
ਇਹ ਵੀ ਪੜ੍ਹੋ : 27 ਲੱਖ 'ਚ ਕੈਨੇਡਾ ਭੇਜਣ ਦਾ ਹੋਇਆ ਸੀ ਇਕਰਾਰ, ਬਦਲ ਗਈ ਸਾਰੀ ਖੇਡ, ਮਾਮਲਾ ਪਹੁੰਚਿਆ ਥਾਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ