ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਖੁਰਾਕ 'ਚ ਸ਼ਾਮਲ ਕਰਨ ਇਹ 4 ਫੂਡ, ਮਿਲੇਗੀ ਰਾਹਤ

Wednesday, Sep 18, 2024 - 02:21 PM (IST)

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਖੁਰਾਕ 'ਚ ਸ਼ਾਮਲ ਕਰਨ ਇਹ 4 ਫੂਡ, ਮਿਲੇਗੀ ਰਾਹਤ

ਨਵੀਂ ਦਿੱਲੀ- ਅੱਜ ਕੱਲ੍ਹ ਮਾੜੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਲੋਕ ਕਈ ਗੰਭੀਰ ਬਿਮਾਰੀਆਂ ਦਾ ਆਸਾਨੀ ਨਾਲ ਸ਼ਿਕਾਰ ਹੋ ਰਹੇ ਹਨ। ਇਹਨਾਂ ਬਿਮਾਰੀਆਂ ਵਿੱਚੋਂ ਇੱਕ ਹੈ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ। ਇਸ ਬਿਮਾਰੀ ਵਿੱਚ, ਜ਼ਿਆਦਾਤਰ ਲੋਕਾਂ ਨੂੰ ਛਾਤੀ ਵਿੱਚ ਦਰਦ, ਘਬਰਾਹਟ, ਸਿਰ ਦਰਦ ਅਤੇ ਨਜ਼ਰ ਧੁੰਦਲੀ ਹੋਣ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ ਤੋਂ ਇਲਾਵਾ, ਗੰਭੀਰ ਸਥਿਤੀਆਂ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਇਲਾਜ ਲਈ ਕੋਈ ਖਾਸ ਇਲਾਜ ਨਹੀਂ ਹੈ।

ਹਾਲਾਂਕਿ, ਤੁਸੀਂ ਖਾਣ-ਪੀਣ ਦੀਆਂ ਆਦਤਾਂ ਵਿੱਚ ਕੁਝ ਸਾਵਧਾਨੀਆਂ ਵਰਤ ਕੇ ਇਸ ਨੂੰ ਯਕੀਨੀ ਤੌਰ ‘ਤੇ ਕੰਟਰੋਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ 4 ਅਜਿਹੇ ਭੋਜਨਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਸਾਬਤ ਹੋ ਸਕਦਾ ਹੈ।

ਲਸਣ : ਲਸਣ ਐਂਟੀ-ਬਾਇਓਟਿਕ ਅਤੇ ਐਂਟੀ-ਫੰਗਸ ਹੈ ਅਤੇ ਨਾਈਟ੍ਰਿਕ ਆਕਸਾਈਡ ਨੂੰ ਵੀ ਵਧਾਉਂਦਾ ਹੈ। ਇਹ ਤੁਹਾਡੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਖੂਨ ਦੀਆਂ ਨਾੜੀਆਂ ਨੂੰ ਫੈਲਾਉਂਦਾ ਹੈ। ਖੂਨ ਦਾ ਵਹਾਅ ਬਿਹਤਰ ਹੋਣ ਨਾਲ ਬੀਪੀ ਕੰਟਰੋਲ ‘ਚ ਰਹਿੰਦਾ ਹੈ। ਤੁਸੀਂ ਕੱਚੀ ਲਸਣ ਦੀ ਕਲੀ ਦਾ ਸੇਵਨ ਵੀ ਕਰ ਸਕਦੇ ਹੋ। ਇਸ ਤੋਂ ਇਲਾਵਾ ਇਸ ਨੂੰ ਵੱਖ-ਵੱਖ ਪਕਵਾਨਾਂ ਵਿਚ ਵੀ ਵਰਤਿਆ ਜਾ ਸਕਦਾ ਹੈ।

ਕੇਲਾ : ਕੇਲਾ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ। ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਹਾਈ ਬੀਪੀ ਦੀ ਸਮੱਸਿਆ ਤੋਂ ਦੂਰ ਰਹਿਣ ਲਈ ਤੁਸੀਂ ਦਿਨ ‘ਚ ਇਕ ਕੇਲਾ ਖਾ ਸਕਦੇ ਹੋ ਜਾਂ ਫਿਰ ਇਸ ਤੋਂ ਕੁਝ ਸੁਆਦੀ ਪਕਵਾਨ ਵੀ ਬਣਾ ਸਕਦੇ ਹੋ।

ਚੁਕੰਦਰ: ਚੁਕੰਦਰ ਵਿੱਚ ਨਾਈਟ੍ਰਿਕ ਆਕਸਾਈਡ ਦੀ ਉੱਚ ਮਾਤਰਾ ਹੁੰਦੀ ਹੈ। ਇਹ ਖੂਨ ਦੀਆਂ ਨਾੜੀਆਂ ਨੂੰ ਖੋਲ੍ਹਣ ਅਤੇ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ। ਨਤੀਜਾ ਇਹ ਹੁੰਦਾ ਹੈ ਕਿ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਅਜਿਹੇ ‘ਚ ਤੁਸੀਂ ਵੱਖ-ਵੱਖ ਤਰੀਕਿਆਂ ਨਾਲ ਚੁਕੰਦਰ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਹਰੀਆਂ ਸਬਜ਼ੀਆਂ : ਤੁਹਾਨੂੰ ਆਪਣੀ ਖੁਰਾਕ ਵਿੱਚ ਹਰੀਆਂ ਸਬਜ਼ੀਆਂ ਜਿਵੇਂ ਪਾਲਕ ਅਤੇ ਸਲਾਦ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਅਜਿਹੇ ‘ਚ ਇਸ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਸਾਬਤ ਹੋ ਸਕਦਾ ਹੈ।


author

Tarsem Singh

Content Editor

Related News