Health Tips: ਜੇਕਰ ਤੁਸੀਂ ਹੋ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਤਾਂ ਕਦੇ ਨਾ ਖਾਓ ‘ਬਾਦਾਮ’, ਹੋ ਸਕਦੈ ਨੁਕਸਾਨ

Friday, Feb 19, 2021 - 12:21 PM (IST)

ਜਲੰਧਰ (ਬਿਊਰੋ) - ਚੰਗੀ ਜ਼ਿੰਦਗੀ ਜਿਊਣ ਲਈ ਸਿਹਤ ਦਾ ਧਿਆਨ ਰੱਖਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਆਪਣੀ ਜ਼ਿੰਦਗੀ ਵਿੱਚ ਛੋਟੇ-ਛੋਟੇ ਬਦਲਾਅ ਕਰੋਗੇ ਤਾਂ ਸੌਖੇ ਤਰੀਕੇ ਨਾਲ ਲੰਬੀ ਜ਼ਿੰਦਗੀ ਜੀ ਸਕਦੇ ਹੋ। ਇਨ੍ਹਾਂ ਛੋਟੇ-ਛੋਟੇ ਬਦਲਾਅ ਵਿੱਚ ਖਾਣ-ਪੀਣ ਨਾਲ ਜੁੜੀਆਂ ਕਈ ਆਦਤਾਂ ਵੀ ਸ਼ਾਮਲ ਹਨ। ਅਸੀਂ ਜਾਣਦੇ ਹਾਂ ਕਿ ਡਰਾਈ ਫਰੂਟਸ ਨੂੰ ਸਾਰੇ ਜਾਣੇ ਖਾਣਾ ਪਸੰਦ ਕਰਦੇ ਹਨ। ਇਹ ਸਾਡੇ ਸਰੀਰ ਵਿਚ ਜ਼ਰੂਰੀ ਪੋਸ਼ਕ ਤੱਤਾਂ ਨੂੰ ਪੂਰਾ ਕਰਨ ਲਈ ਬਹੁਤ ਜ਼ਰੂਰੀ ਹੁੰਦੇ ਹਨ। ਇਨ੍ਹਾਂ ਦਾ ਸੇਵਨ ਨਾਲ ਬਹੁਤ ਸਾਰੀਆਂ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ।

ਡਰਾਈ ਫਰੂਟਸ ’ਚੋਂ ਬਾਦਾਮ ਖਾਣਾ ਹਰ ਕੋਈ ਪਸੰਦ ਕਰਦਾ ਹੈ, ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਬਾਦਾਮ ਵਿਚ ਬਹੁਤ ਸਾਰੇ ਪੋਸ਼ਕ ਤੱਤ ਅਤੇ ਐਂਟੀਆਕਸੀਡੈਂਟਸ ਹੁੰਦੇ ਹਨ, ਜੋ ਸਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ। ਰੋਜ਼ਾਨਾ ਮੁੱਠੀ ਭਰ ਬਾਦਾਮ ਖਾਣ ਨਾਲ ਦਿਲ ਦੀਆਂ ਬੀਮਾਰੀਆਂ, ਮੋਟਾਪਾ ਤੇ ਦਿਮਾਗ ਦੀ ਕਮਜ਼ੋਰੀ ਨੂੰ ਦੂਰ ਕੀਤਾ ਜਾ ਸਕਦਾ ਹੈ।

PunjabKesari

ਹਮੇਸ਼ਾ ਭਿਓ ਕੇ ਖਾਓ ਬਾਦਾਮ 
ਇਨ੍ਹਾਂ ਬੀਮਾਰੀਆਂ ਨੂੰ ਦੂਰ ਕਰਨ ਲਈ ਸਭ ਤੋਂ ਚੰਗਾ ਹੁੰਦਾ ਹੈ ਬਾਦਾਮ ਭਿਓ ਕੇ ਖਾਓ। ਭਿੱਜੇ ਹੋਏ ਬਦਾਮਾਂ ਵਿੱਚ ਪੋਸ਼ਕ ਤੱਤਾਂ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਇਹ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਬਾਦਾਮ ਦੇ ਛਿਲਕਿਆਂ ਵਿੱਚ ਟੈਨਿਨ ਨਾਂ ਦਾ ਤੱਤ ਅਤੇ ਖਾਸ ਐਸਿਡਸ ਪਾਏ ਜਾਂਦੇ ਹਨ, ਜੋ ਪੋਸ਼ਕ ਤੱਤਾਂ ਨੂੰ ਸਰੀਰ ਵਿੱਚ ਹਾਜ਼ਮ ਹੋਣ ਤੋਂ ਰੋਕਦੇ ਹਨ। ਇਸ ਲਈ ਰਾਤ ਨੂੰ ਬਾਦਾਮ ਭਿਓਂ ਕੇ ਸਵੇਰੇ ਛਿਲਕਾ ਉਤਾਰ ਕੇ ਖਾਣ ਨਾਲ ਪੂਰੀ ਮਾਤਰਾ ਵਿਚ ਪੋਸ਼ਕ ਤੱਤ ਮਿਲਦੇ ਹਨ ।

ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ

ਬਾਦਾਮ ਭਿਓਂ ਕੇ ਖਾਣ ਨਾਲ ਮਿਲਣ ਵਾਲੇ ਫਾਇਦੇ

.ਬਲੱਡ ਸਰਕੁਲੇਸ਼ਨ ਠੀਕ ਕਰੇ
.ਯਾਦਦਾਸ਼ਤ ਤੇਜ਼ ਕਰੇ
.ਪਾਚਨ ਕਿਰਿਆ ਠੀਕ ਠੀਕ ਰੱਖੇ
.ਗਰਭ ਅਵਸਥਾ ਵਿੱਚ ਭਿੱਜੇ ਬਾਦਾਮ ਖਾਣ ਨਾਲ ਫੋਲਿਕ ਐਸਿਡ ਦੀ ਮਾਤਰਾ ਪੂਰੀ ਹੁੰਦੀ ਹੈ
.ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖੇ
.ਬੁਰੇ ਕੋਲੈਸਟਰੋਲ ਦੇ ਲੇਵਲ ਨੂੰ ਘੱਟ ਕਰੇ

ਪੜ੍ਹੋ ਇਹ ਵੀ ਖ਼ਬਰ - Health Tips: ਦੁਬਾਰਾ ਗਰਮ ਕਰਕੇ ਕਦੇ ਨਾ ਖਾਓ ਇਹ ਚੀਜ਼ਾਂ, ਹੋ ਸਕਦੀਆਂ ਨੇ ਸਿਹਤ ਲਈ ਖ਼ਤਰਨਾਕ

PunjabKesari

ਇਹ ਲੋਕ ਕਦੇ ਨਾ ਕਰਨ ਬਾਦਾਮ ਦਾ ਸੇਵਨ 

ਪਾਚਨ ਦੀ ਸਮੱਸਿਆ
ਜੇਕਰ ਤੁਹਾਨੂੰ ਪਾਚਨ ਦੀ ਸਮੱਸਿਆ ਰਹਿੰਦੀ ਹੈ, ਤਾਂ ਬਾਦਾਮ ਦਾ ਸੇਵਨ ਨਾ ਕਰੋ। ਸੁੱਕੇ ਬਦਾਮ ਬਿਲਕੁਲ ਵੀ ਨਾ ਖਾਓ । ਜੇਕਰ ਤੁਸੀਂ ਖਾਣਾ ਚਾਹੁੰਦੇ ਹੋ ਤਾਂ 2-3 ਬਾਦਾਮ ਭਿਓ ਕੇ ਖਾਓ।

ਪੜ੍ਹੋ ਇਹ ਵੀ ਖ਼ਬਰ - ਘਰ ‘ਚ ਹਮੇਸ਼ਾ ਰਹਿੰਦਾ ਹੈ ਕਲੇਸ਼ ਤਾਂ ਜ਼ਰੂਰ ਕਰੋ ਇਹ ਉਪਾਅ, ਆਉਣਗੀਆਂ ਖੁਸ਼ੀਆਂ

ਚਮੜੀ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਚਮੜੀ ਦੀ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਜਾਂ ਫਿਰ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਵੀ ਕਦੇ ਵੀ ਬਾਦਾਮ ਦਾ ਸੇਵਨ ਨਹੀਂ ਕਰਨਾ ਚਾਹੀਦਾ । ਇਸ ਨਾਲ ਇਹ ਸਮੱਸਿਆ ਹੋਰ ਜ਼ਿਆਦਾ ਵੱਧ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ - Health Tips: ਬੀਮਾਰੀਆਂ ਤੋਂ ਬਚਣਾ ਹੈ ਤਾਂ ਸੰਭਲ ਕੇ ਖਾਓ ਇਹ ਚੀਜ਼ਾਂ, ਨਹੀਂ ਤਾਂ ਪੈ ਸਕਦੈ ਪਛਤਾਉਣਾ

ਅਲਰਜੀ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਬਾਦਾਮ ਖਾਣ ਨਾਲ ਅਲਰਜੀ ਦੀ ਸਮੱਸਿਆ ਹੁੰਦੀ ਹੈ ਉਨ੍ਹਾਂ ਨੂੰ ਵੀ ਬਾਦਾਮ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਨ੍ਹਾਂ ਲੋਕਾਂ ਨੂੰ ਬਾਦਾਮ ਖਾਣ ਨਾਲ ਢਿੱਡ ’ਚ ਦਰਦ, ਉਲਟੀਆਂ, ਚਮੜੀ ਤੇ ਫਿੰਸੀਆਂ ਜਿਹੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ ।

ਪੜ੍ਹੋ ਇਹ ਵੀ ਖ਼ਬਰ -ਪਤੀ-ਪਤਨੀ ਦੇ ਰਿਸ਼ਤੇ ‘ਚ ਕਦੇ ਨਾ ਆਉਣ ਦਿਓ ਕੜਵਾਹਟ, ਇਸੇ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਬਲੱਡ ਪ੍ਰੈਸ਼ਰ
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਸੁੱਕੇ ਬਦਾਮ ਬਿਲਕੁਲ ਨਹੀਂ ਖਾਣੇ ਚਾਹੀਦੇ। ਇਸ ਤਰ੍ਹਾਂ ਦੇ ਲੋਕਾਂ ਨੂੰ ਬਹੁਤ ਹੀ ਘੱਟ ਮਾਤਰਾ ਵਿੱਚ ਬਾਦਾਮ ਖਾਣੇ ਚਾਹੀਦੇ ਹਨ। ਉਹ ਵੀ ਬਾਦਾਮ ਭਿਓ ਕੇ ਖਾਓ ।

PunjabKesari


rajwinder kaur

Content Editor

Related News