ਰੋਜ਼ਾਨਾ ਪੀਓ ‘ਆਂਵਲੇ ਦਾ ਜੂਸ’, ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

Tuesday, Aug 18, 2020 - 04:30 PM (IST)

ਰੋਜ਼ਾਨਾ ਪੀਓ ‘ਆਂਵਲੇ ਦਾ ਜੂਸ’, ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

ਜਲੰਧਰ - ਆਯੁਰਵੇਦ ਵਿਚ ਵਾਲਾਂ ਅਤੇ ਚਮੜੀ ਲਈ ਆਂਵਲੇ ਨੂੰ ਸਭ ਤੋਂ ਕਾਰਗਰ ਔਸ਼ਧੀ ਮੰਨਿਆ ਗਿਆ ਹੈ। ਆਂਵਲੇ ਦੀ ਵਰਤੋਂ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਕ ਆਂਵਲੇ 'ਚ ਦੋ ਸੰਤਰਿਆਂ ਦੇ ਬਰਾਬਰ ਵਿਟਾਮਿਨ-ਸੀ ਮੌਜੂਦ ਹੁੰਦਾ ਹੈ, ਜਿਸ ’ਚ ਕਈ ਬੀਮਾਰੀਆਂ ਨਾਲ ਲੜ੍ਹਣ ਦੀ ਸ਼ਕਤੀ ਹੁੰਦੀ ਹੈ। ਆਂਵਲਾ ਨੂੰ ਖਾਣ ਦੇ ਨਾਲ-ਨਾਲ ਇਸ ਦੇ ਜੂਸ ਦੀ ਵੀ ਵਰਤੋਂ ਕਰੋ। ਆਂਵਲੇ ਦਾ ਜੂਸ ਪੀਣ ਨਾਲ ਤੁਹਾਨੂੰ ਵਿਟਾਮਿਨ-ਸੀ, ਜਿੰਕ, ਆਇਰਨ, ਕੈਰੋਟੀਨ, ਫਾਈਬਰ, ਵਿਟਾਮਿਨ-ਬੀ, ਕੰਪਲੈਕਸ, ਕੈਲਸ਼ੀਅਮ, ਐਂਟੀ ਆਕਸੀਡੈਂਟ ਆਦਿ ਤੱਤ ਭਰਪੂਰ ਮਾਤਰਾ 'ਚ ਮਿਲਦੇ ਹਨ। ਆਂਵਲੇ ਦੇ ਜੂਸ ਦੀ ਰੋਜ਼ਾਨਾ ਵਰਤੋਂ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ। ਇਸੇ ਲਈ ਅੱਜ ਅਸੀਂ ਤੁਹਾਨੂੰ ਰੋਜ਼ਾਨਾ ਆਂਵਲੇ ਦਾ ਜੂਸ ਪੀਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ...

1. ਅੱਖਾਂ ਲਈ ਫਾਇਦੇਮੰਦ
ਆਂਵਲੇ ਦਾ ਜੂਸ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਅੱਖਾਂ 'ਚ ਖਾਰਸ਼ ਜਾਂ ਅੱਖਾਂ ਤੋਂ ਪਾਣੀ ਆਉਣ ਦੀ ਸਮੱਸਿਆ ਵੀ ਦੂਰ ਹੁੰਦੀ ਹੈ।

PunjabKesari

2. ਭਾਰ ਘੱਟ ਕਰੇ
ਆਂਵਲਾ ਖਾਣ ਨਾਲ ਤੁਹਾਡੇ ਸਰੀਰ 'ਚ ਪ੍ਰੋਟੀਨ ਦਾ ਸਤਰ ਜ਼ਿਆਦਾ ਹੁੰਦਾ ਹੈ ਅਤੇ ਨਾਈਟ੍ਰੋਜਨ ਸੰਤੁਲਿਤ ਰਹਿੰਦਾ ਹੈ, ਜਿਸ ਨਾਲ ਫੈਟ ਘੱਟ ਹੁੰਦੀ ਹੈ ਅਤੇ ਵਜ਼ਨ ਘਟਾਉਣ 'ਚ ਮਦਦ ਮਿਲਦੀ ਹੈ।

3. ਖੂਨ ਸਾਫ ਕਰੇ
ਆਂਵਲਾ ਖਾਣ ਨਾਲ ਖੂਨ ਸਾਫ ਹੁੰਦਾ ਹੈ। ਐਂਟੀਆਕਸੀਡੈਂਟ ਅਤੇ ਵਿਟਾਮਿਨ ਸੀ ਕਾਰਨ ਤੁਹਾਡੀ ਚਮੜੀ ਚਮਕਦੀ ਹੈ।

PunjabKesari

4. ਪੇਟ ਨਾਲ ਜੁੜੀਆਂ ਸਮੱਸਿਆਵਾਂ
ਆਂਵਲੇ ਦਾ ਜੂਸ ਪੀਣ ਨਾਲ ਪੇਟ ਸੰਬੰਧੀ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਅਤੇ ਕਬਜ਼ ਤੋਂ ਰਾਹਤ ਮਿਲਦੀ ਹੈ। ਇਸ ਲਈ ਰੋਜ਼ਾਨਾ ਆਂਵਲੇ ਦੀ ਵਰਤੋਂ ਕਰਨੀ ਚਾਹੀਦੀ ਹੈ।

5. ਕਿਡਨੀ ਲਈ ਫਾਇਦੇਮੰਦ
ਰੋਜ਼ਾਨਾ ਖਾਲੀ ਪੇਟ ਆਂਵਲੇ ਦਾ ਜੂਸ ਪੀਣ ਨਾਲ ਕਿਡਨੀ ਨੂੰ ਕਾਫੀ ਫਾਇਦਾ ਹੁੰਦਾ ਹੈ। ਇਸ ਲਈ ਕਿਡਨੀ ਦੇ ਮਰੀਜ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖਬਰ - ਕੁਰਸੀ ’ਤੇ ਬੈਠਣ ਦਾ ਗਲਤ ਤਰੀਕਾ ਬਣ ਸਕਦੈ ਤੁਹਾਡੀ ਪਿੱਠ ਦਰਦ ਦਾ ਕਾਰਨ, ਜਾਣੋ ਕਿਵੇਂ

PunjabKesari

6. ਯੂਰਿਨ ਸੰਬੰਧੀ ਸਮੱਸਿਆ
ਰੋਜ਼ਾਨਾ ਆਂਵਲੇ ਦੇ ਜੂਸ ਦੀ ਵਰਤੋਂ ਨਾਲ ਯੂਰਿਨ ਇਨਫੈਕਸ਼ਨ ਤੋਂ ਰਾਹਤ ਮਿਲਦੀ ਹੈ। ਇਸ ਲਈ ਰੋਜ਼ਾਨਾ ਇਸ ਦੀ ਵਰਤੋਂ ਫਾਇਦੇਮੰਦ ਹੁੰਦੀ ਹੈ।

7. ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢੇ
ਆਂਵਲੇ ਦੇ ਜੂਸ ਦੀ ਵਰਤੋਂ ਨਾਲ ਸਰੀਰ 'ਚੋਂ ਸਾਰੇ ਜ਼ਹਿਰੀਲੇ ਪਦਾਰਥਾਂ ਬਾਹਰ ਨਿਕਲ ਜਾਂਦੇ ਹਨ ਅਤੇ ਸਰੀਰ ਸਿਹਤਮੰਦ ਹੋ ਜਾਂਦਾ ਹੈ। ਇਸ ਲਈ ਰੋਜ਼ਾਨਾ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਸਲਾਦ ‘ਚ ਖੀਰਾ ਤੇ ਟਮਾਟਰ ਇਕੱਠੇ ਖਾ ਰਹੇ ਹੋ ਤਾਂ ਹੋ ਜਾਓ ਸਾਵਧਾਨ, ਜਾਣੋ ਕਿਉਂ

ਪੜ੍ਹੋ ਇਹ ਵੀ ਖਬਰ - ਸ਼ੂਗਰ ਦੇ ਮਰੀਜ਼ ਕੀ ਖਾਣ ਤੇ ਕਿੰਨਾਂ ਵਸਤੂਆਂ ਤੋਂ ਕਰਨ ਤੋਬਾ, ਜਾਣਨ ਲਈ ਪੜ੍ਹੋ ਇਹ ਖ਼ਬਰ

PunjabKesari
 


author

rajwinder kaur

Content Editor

Related News