ਕਈ ਰੋਗਾਂ ਦਾ ਇਲਾਜ ਹੈ 'ਅੰਜੀਰ', ਜਾਣੋ ਕਿੰਝ

Wednesday, Oct 30, 2024 - 05:39 PM (IST)

ਕਈ ਰੋਗਾਂ ਦਾ ਇਲਾਜ ਹੈ 'ਅੰਜੀਰ', ਜਾਣੋ ਕਿੰਝ

ਹੈਲਥ ਡੈਸਕ : ਅੱਜ ਦੇ ਦੌਰ ਵਿਚ ਮਨੁੱਖੀ ਸਰੀਰ ਨੂੰ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਨੇ ਜਕੜਿਆ ਹੋਇਆ ਹੈ। ਕਈ ਵਾਰ ਬਹੁਤ ਸਾਰੀਆਂ ਦਵਾਈਆਂ ਖਾਣ ਦੇ ਬਾਵਜੂਦ ਵੀ ਆਰਾਮ ਨਹੀਂ ਮਿਲਦਾ। ਇਸ ਲਈ ਅੱਜ ਅਸੀਂ ਤੁਹਾਨੂੰ ਇਸ ਖ਼ਬਰ ਰਾਹੀਂ ਅੰਜੀਰ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਨਾਲ ਬਿਮਾਰੀਆਂ ਤੁਹਾਡੇ ਤੋਂ ਦੂਰ ਰਹਿਣਗੀਆਂ। 
ਅੰਜੀਰ ਇੱਕ ਸੁੱਕਾ ਮੇਵਾ ਹੈ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੈ। ਇਹ ਪ੍ਰੋਟੀਨ, ਜ਼ਿੰਕ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਐਂਟੀਆਕਸੀਡੈਂਟ ਅਤੇ ਫਾਈਬਰ ਸਮੇਤ ਕਈ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅੰਜੀਰ ਦਾ ਰੋਜ਼ਾਨਾ ਸੇਵਨ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਇਸ ਦਾ ਸੇਵਨ ਹਰ ਮੌਸਮ 'ਚ ਕੀਤਾ ਜਾ ਸਕਦਾ ਹੈ। ਹਾਲਾਂਕਿ ਬਹੁਤ ਸਾਰੇ ਲੋਕਾਂ ਨੂੰ ਇਹ ਲੱਗਦਾ ਹੈ ਕਿ ਅੰਜੀਰ ਦੀ ਵਰਤੋਂ ਸਿਰਫ਼ ਸਰਦੀਆਂ ਵਿਚ ਹੀ ਕਰਨੀ ਚਾਹੀਦੀ ਹੈ ਪਰ ਅਜਿਹਾ ਕੁਝ ਵੀ ਨਹੀਂ ਹੈ। ਆਓ ਜਾਣਦੇ ਹਾਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਅੰਜੀਰ ਦੇ ਫਾਇਦੇ -

ਇਹ ਵੀ ਪੜ੍ਹੋ- Diwali ਮੌਕੇ ਘਰ 'ਚ ਜ਼ਰੂਰ ਲਗਾਓ ਇਨ੍ਹਾਂ ਪੱਤਿਆਂ ਨਾਲ ਤਿਆਰ ਤੋਰਨ, ਨਹੀਂ ਲੱਗੇਗੀ ਬੁਰੀ ਨਜ਼ਰ
ਕੋਸੇ ਦੁੱਧ ਨਾਲ ਅੰਜੀਰ ਦਾ ਕਰੋ ਸੇਵਨ
ਰਾਤ ਨੂੰ ਕੋਸੇ ਦੁੱਧ ਨਾਲ ਅੰਜੀਰ ਦਾ ਸੇਵਨ ਕਰਨ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ। ਇਸ ਤੋਂ ਇਲਾਵਾ ਸਵੇਰੇ ਖਾਲੀ ਪੇਟ ਅੰਜੀਰ ਨੂੰ ਰਾਤ ਭਰ ਪਾਣੀ 'ਚ ਭਿਓ ਕੇ ਖਾਣ ਨਾਲ ਕਬਜ਼, ਵਧਦਾ ਭਾਰ, ਨੀਂਦ ਨਾ ਆਉਣਾ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। 

PunjabKesari
ਨੀਂਦ ਦੀ ਸਮੱਸਿਆ ਹੋਵੇਗੀ ਦੂਰ 
ਅੰਜੀਰ ਨੂੰ ਦੁੱਧ 'ਚ ਮਿਲਾ ਕੇ ਪੀਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਟਰਾਈਪਟੋਫੈਨ ਅਤੇ ਮੇਲਾਟੋਨਿਨ ਦੀ ਜ਼ਿਆਦਾ ਮਾਤਰਾ ਰਾਤ ਨੂੰ ਚੰਗੀ ਨੀਂਦ ਲੈਣ 'ਚ ਮਦਦ ਕਰਦੀ ਹੈ। ਇਹ ਠੰਡ ਦੇ ਦਿਨਾਂ ਵਿਚ ਸਰੀਰ ਵਿਚ ਊਰਜਾ ਲਿਆਉਂਦਾ ਹੈ ਅਤੇ ਜ਼ੁਕਾਮ, ਖੰਘ, ਬੁਖਾਰ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ- Diwali 2024 : ਘਰ 'ਚ ਪਈਆਂ ਇਹ ਬੇਕਾਰ ਚੀਜ਼ਾਂ ਹੁੰਦੀਆਂ ਨੇ ਅਸ਼ੁੱਭ, ਤੁਰੰਤ ਕੱਢੋ ਬਾਹਰ

ਥਕਾਵਟ ਨੂੰ ਕਰੇ ਦੂਰ
ਅੰਜੀਰ ਨੂੰ ਕੱਚੇ ਫਲ ਦੇ ਰੂਪ 'ਚ ਵੀ ਖਾਧਾ ਜਾ ਸਕਦਾ ਹੈ, ਇਸ ਤੋਂ ਇਲਾਵਾ ਸੁੱਕ ਕੇ ਵੀ ਇਸ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਅੰਜੀਰ ਦੀਆਂ ਦੋਵੇਂ ਕਿਸਮਾਂ ਸਰੀਰ ਨੂੰ ਬਰਾਬਰ ਪੋਸ਼ਕ ਤੱਤ ਪ੍ਰਦਾਨ ਕਰਦੀਆਂ ਹਨ। ਅੰਜੀਰ 'ਚ ਮੌਜੂਦ ਆਇਰਨ ਅਤੇ ਪੋਟਾਸ਼ੀਅਮ ਸਰੀਰ ਦਾ ਸਟੈਮਿਨਾ ਵਧਾਉਣ 'ਚ ਮਦਦਗਾਰ ਹੁੰਦੇ ਹਨ। ਜਿਹੜੇ ਲੋਕ ਦਿਨ ਭਰ ਥਕਾਵਟ ਮਹਿਸੂਸ ਕਰਦੇ ਹਨ, ਉਹ ਆਪਣੇ ਦਿਨ ਦੀ ਸ਼ੁਰੂਆਤ ਭਿੱਜੇ ਹੋਏ ਅੰਜੀਰ ਨਾਲ ਕਰ ਸਕਦੇ ਹਨ ਜਾਂ ਅੰਜੀਰ ਨੂੰ ਦੁੱਧ ਵਿਚ ਉਬਾਲ ਕੇ ਸਵੇਰੇ ਇੱਕ ਗਲਾਸ ਪੀਣ ਨਾਲ ਦਿਨ ਭਰ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ।

PunjabKesari
ਕਈ ਬਿਮਾਰੀਆਂ ਦਾ ਹੈ ਇਲਾਜ ਅੰਜੀਰ
ਅੰਜੀਰ ਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ। ਇਸ 'ਚ ਮੌਜੂਦ ਕੈਲਸ਼ੀਅਮ ਸਰੀਰ ਦੀਆਂ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦ ਕਰਦਾ ਹੈ। ਇਸ ਦੇ ਲਗਾਤਾਰ ਸੇਵਨ ਨਾਲ ਗੋਡਿਆਂ ਜਾਂ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਦਮਾ, ਟੀਬੀ, ਹਾਈ ਬੀਪੀ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਅੰਜੀਰ ਦਾ ਸੇਵਨ ਲਾਭਦਾਇਕ ਮੰਨਿਆ ਜਾਂਦਾ ਹੈ। ਰਾਤ ਨੂੰ ਦੋ ਜਾਂ ਤਿੰਨ ਅੰਜੀਰ ਪਾਣੀ ਵਿਚ ਭਿਓ ਕੇ ਸਵੇਰੇ ਖਾਲੀ ਪੇਟ ਖਾਓ। ਰੋਜ਼ਾਨਾ ਅਜਿਹਾ ਕਰਨ ਨਾਲ ਕਬਜ਼, ਬਵਾਸੀਰ, ਗੈਸ, ਐਸੀਡਿਟੀ ਵਰਗੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਸਰੀਰ ਰੋਗ ਮੁਕਤ ਰਹਿੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Aarti dhillon

Content Editor

Related News