ਸੁੱਕੇ ਮੇਵਿਆਂ ਤੋਂ ਇਲਾਵਾ ਇਨ੍ਹਾਂ ਚੀਜ਼ਾਂ ਨੂੰ ਦੁੱਧ ’ਚ ਮਿਲਾ ਕੇ ਪੀਣ ਨਾਲ ਹੋਣਗੇ ਬੇਮਿਸਾਲ ਫ਼ਾਇਦੇ

01/16/2021 1:14:54 PM

ਨਵੀਂ ਦਿੱਲੀ-ਦੁੱਧ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਕੈਲਸ਼ੀਅਮ, ਵਿਟਾਮਿਨ, ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤੀ ਮਿਲਦੀ ਹੈ। ਨਾਲ ਹੀ ਇਮਿਊਨਿਟੀ ਵਧਾਉਣ 'ਚ ਮਦਦ ਮਿਲਦੀ ਹੈ ਪਰ ਤੁਸੀਂ ਦੁੱਧ ਦੀ ਪੌਸ਼ਿਕਤਾ ਨੂੰ ਹੋਰ ਵਧਾਉਣ ਲਈ ਵੱਖ-ਵੱਖ ਚੀਜ਼ਾਂ ਦੁੱਧ 'ਚ ਮਿਲਾ ਕੇ ਪੀ ਸਕਦੇ ਹੋ, ਜਿਸ ਨਾਲ ਤੁਹਾਡੇ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਹੋਵੇਗੀ।

ਹਲਦੀ ਵਾਲਾ ਦੁੱਧ:ਹਲਦੀ ਔਸ਼ਦੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਦੁੱਧ 'ਚ ਮਿਲਾਉਣ ਤੋਂ ਬਾਅਦ ਪੀਣ ਨਾਲ ਇਮਿਊਨਟੀ ਮਜ਼ਬੂਤ ​​ਹੋਣ ਦੇ ਨਾਲ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਨਾਲ ਹੀ ਇਸ 'ਚ ਐਂਟੀ-ਬੈਕਟਰੀਅਲ, ਐਂਟੀ-ਇਨਫਲੇਮੇਟਰੀ, ਐਂਟੀ-ਕੈਂਸਰ ਗੁਣ ਸਰੀਰ ਨੂੰ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚਾਉਂਦੇ ਹਨ। ਸੌਣ ਤੋਂ ਪਹਿਲਾਂ ਇਸ ਦੁੱਧ ਨੂੰ ਪੀਣਾ ਸਭ ਤੋਂ ਵਧੀਆ ਆਪਸ਼ਨ ਹੈ। ਇਸ ਨਾਲ ਜੋੜਾਂ ਅਤੇ ਸਰੀਰ ਦੇ ਹੋਰ ਹਿੱਸਿਆਂ 'ਚ ਹੋਣ ਵਾਲੇ ਦਰਦ ਤੋਂ ਛੁਟਕਾਰਾ ਮਿਲਣ ਦੇ ਨਾਲ ਖੂਨ ਸਾਫ਼ ਹੋਣ ਅਤੇ ਵਧਣ 'ਚ ਸਹਾਇਤਾ ਮਿਲਦੀ ਹੈ। ਇਸ ਨੂੰ ਬਣਾਉਣ ਲਈ ਇਕ ਕੱਪ ਦੁੱਧ 'ਚ ਚੁਟਕੀ ਭਰ ਹਲਦੀ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਇਸ ਨੂੰ ਹਲਕਾ ਕੋਸਾ ਕਰਕੇ ਪੀਓ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ

ਖਜੂਰ ਵਾਲਾ ਦੁੱਧ: ਖਜੂਰ 'ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਅਤੇ ਵਿਟਾਮਿਨ, ਆਇਰਨ ਆਦਿ ਕਈ ਪੋਸ਼ਕ ਤੱਤ ਹੁੰਦੇ ਹਨ। ਅਜਿਹੇ 'ਚ ਖਜੂਰ ਨੂੰ ਦੁੱਧ 'ਚ ਉਬਾਲ ਕੇ ਪੀਣ ਨਾਲ ਸਰੀਰ 'ਚ ਖ਼ੂਨ ਦੀ ਕਮੀ ਪੂਰੀ ਹੋਣ ਦੇ ਨਾਲ ਮੌਸਮੀ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ ਨਾਲ ਹੀ ਕੁਦਰਤੀ ਖੰਡ ਹੋਣ ਕਾਰਨ ਇਸ ਦੁੱਧ ਨੂੰ ਬਣਾਉਣ ਲਈ ਖੰਡ ਦੀ ਵਰਤੋਂ ਕਰਨ ਦੀ ਜ਼ਰੂਰਤ ਨਹੀਂ ਹੁੰਦੀ ਹੈ। ਅਜਿਹੇ 'ਚ ਇਸ ਨਾਲ ਭਾਰ ਅਤੇ ਸ਼ੂਗਰ ਕੰਟਰੋਲ 'ਚ ਰਹਿੰਦਾ ਹੈ। ਇਸ ਦੁੱਧ ਨੂੰ ਬਣਾਉਣ ਲਈ 1 ਕੱਪ ਦੁੱਧ 'ਚ 2-3 ਖਜੂਰਾਂ ਨੂੰ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਇਸ ਨੂੰ ਹਲਕਾ ਕੋਸਾ ਕਰਕੇ ਪੀਓ।

ਅਦਰਕ ਵਾਲਾ ਦੁੱਧ: ਹਮੇਸ਼ਾ ਲੋਕ ਸਰਦੀਆਂ 'ਚ ਖੰਘ-ਜ਼ੁਕਾਮ ਅਤੇ ਬੁਖਾਰ ਹੋਣ 'ਤੇ ਚਾਹ 'ਚ ਅਦਰਕ ਮਿਲਾ ਕੇ ਪੀਣਾ ਪਸੰਦ ਕਰਦੇ ਹਨ ਪਰ ਇਸ ਨੂੰ ਦੁੱਧ 'ਚ ਮਿਲਾ ਕੇ ਪੀਣ ਨਾਲ ਦੁੱਗਣਾ ਲਾਭ ਮਿਲੇਗਾ। ਅਦਰਕ 'ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਗੁਣ ਹੋਣ ਨਾਲ ਇਸ ਨੂੰ ਦੁੱਧ ਦੇ ਨਾਲ ਪੀਣ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਸ ਨੂੰ ਬਣਾਉਣ ਲਈ 1 ਕੱਪ ਦੁੱਧ 'ਚ 1 ਅਦਰਕ ਦਾ ਟੁੱਕੜਾ ਅਤੇ ਸੁਆਦ ਦੇ ਅਨੁਸਾਰ ਸ਼ਹਿਦ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਇਸ ਦੀ ਵਰਤੋਂ ਕਰੋ। ਸਾਰੇ ਡ੍ਰਿੰਕਸ ਹੈਲਥੀ ਅਤੇ ਸੁਆਦ ਹੋਣ ਨਾਲ ਬੱਚੇ ਵੀ ਇਸ ਨੂੰ ਆਸਾਨੀ ਨਾਲ ਪੀਣਗੇ। ਅਜਿਹੇ 'ਚ ਬੱਚਿਆਂ ਦੇ ਵਧੀਆ ਵਿਕਾਸ ਲਈ ਇਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨਾ ਨਾ ਭੁੱਲੋ।

ਇਹ ਵੀ ਪੜ੍ਹੋ:Beauty Tips: ਟਮਾਟਰ ਵੀ ਬਣਾਉਂਦੈ ਤੁਹਾਡੇ ਚਿਹਰੇ ਨੂੰ ਚਮਕਦਾਰ, ਇੰਝ ਕਰੋ ਵਰਤੋਂ

ਸੁੱਕੇ ਮੇਵੇ ਪਾ ਕੇ ਬਣਾਓ ਦੁੱਧ: ਸੁੱਕੇ ਮੇਵੇ ਖਾਣ ਨਾਲ ਸਰੀਰ ਨੂੰ ਸਾਰੇ ਉਚਿਤ ਤੱਤ ਅਸਾਨੀ ਨਾਲ ਮਿਲ ਜਾਂਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਨੂੰ ਦੁੱਧ 'ਚ ਮਿਲਾ ਕੇ ਪੀਣ ਨਾਲ ਪੋਸ਼ਣ  ਵਧਾਉਣ 'ਚ ਮਦਦ ਮਿਲਦੀ ਹੈ। ਇਸ ਹੈਲਥੀ ਡਰਿੰਕ ਨੂੰ ਪੀਣ ਨਾਲ ਦਿਨ ਭਰ ਦੀ ਥਕਾਵਟ ਦੂਰ ਹੋ ਕੇ ਸਰੀਰ ਨੂੰ ਐਨਰਜ਼ੀ ਮਿਲਦੀ ਹੈ। ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿਣ ਦੇ ਨਾਲ ਸ਼ੂਗਰ, ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋਣ ਦੇ ਨਾਲ ਸਰੀਰ ਦਾ ਵਿਕਾਸ ਵਧੀਆ ਤਰੀਕੇ ਨਾਲ ਹੁੰਦਾ ਹੈ। ਇਸ ਨੂੰ ਬਣਾਉਣ ਲਈ ਕਾਜੂ, ਪਿਸਤਾ, ਬਦਾਮ, ਅਖਰੋਟ ਆਦਿ ਸੁੱਕੇ ਮੇਵਿਆਂ ਨੂੰ ਪੀਸ ਕੇ ਪਾਊਡਰ ਤਿਆਰ ਕਰ ਲਓ ਫਿਰ ਪੈਨ 'ਚ 1 ਕੱਪ ਦੁੱਧ ਗਰਮ ਕਰਕੇ ਇਸ 'ਚ 1 ਚਮਚਾ ਪਾਊਡਰ ਪਾਓ। 1-2 ਉਬਾਲ ਆਉਣ ਤੋਂ ਬਾਅਦ ਇਸ ਨੂੰ ਹਲਕਾ ਕੋਸਾ ਕਰਕੇ ਪੀਓ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

Aarti dhillon

This news is Content Editor Aarti dhillon