ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ‘ਅਰਬੀ’, ਖਾਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ
Wednesday, Feb 10, 2021 - 03:54 PM (IST)
ਜਲੰਧਰ (ਬਿਊਰੋ) - ਅਰਬੀ ਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ, ਜਿਸ ਨੂੰ ਬਹੁਤ ਸਾਰੇ ਲੋਕ ਖਾਣਾ ਪਸੰਦ ਕਰਦੇ ਹਨ। ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਅਰਬੀ ਨੂੰ ਵੱਖ-ਵੱਖ ਨਾਂ ਨਾਲ ਜਾਣਿਆ ਜਾਂਦਾ ਹੈ। ਕੁਝ ਲੋਕ ਇਸ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਅਤੇ ਕਈ ਲੋਕ ਇਸ ਦੀ ਸਬਜ਼ੀ ਖਾਣਾ। ਸੌਖੇ ਤਰੀਕੇ ਨਾਲ ਮਿਲ ਜਾਣ ਦੇ ਬਾਵਜੂਦ ਅਰਬੀ ਬਹੁਤ ਜ਼ਿਆਦਾ ਮਸ਼ਹੂਰ ਸਬਜ਼ੀ ਨਹੀਂ ਪਰ ਇਸ ਨੂੰ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਹੈਰਾਨ ਕਰਨ ਵਾਲੇ ਫ਼ਾਇਦੇ ਹੁੰਦੇ ਹਨ, ਜਿਸ ਨਾਲ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ। ਇਹ ਫਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਭਰਪੂਰ ਮਾਤਰਾ ‘ਚ ਐਂਟੀ-ਆਕਸੀਡੈਂਟਸ ਮੌਜੂਦ ਹੁੰਦੇ ਹਨ। ਅਰਬੀ ਖਾਣ ਨਾਲ ਕਿਹੜੇ-ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ....
ਅਰਬੀ ਖਾਣ ਦੇ ਫ਼ਾਇਦੇ…
ਬਲੱਡ ਪ੍ਰੈਸ਼ਰ
ਅਰਬੀ ‘ਚ ਸੋਡੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ, ਜਿਸ ਕਾਰਨ ਬਲੱਡ ਪ੍ਰੈਸ਼ਰ ਕਾਬੂ ’ਚ ਰਹਿੰਦਾ ਹੈ। ਨਾਲ ਹੀ ਇਹ ਤਣਾਅ ਨੂੰ ਦੂਰ ਰੱਖਣ ‘ਚ ਵੀ ਮਦਦਗਾਰ ਹੈ।
ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਸੀਂ ਵੀ ਥਾਇਰਾਇਡ ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਜਾਣੋ ਕੀ ਖਾਈਏ ਅਤੇ ਕੀ ਨਾਂਹ
ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਾਅ
ਦਿਲ ਨਾਲ ਸਬੰਧਿਤ ਬੀਮਾਰੀਆਂ ਤੋਂ ਮੁਕਤੀ ਪਾਉਣ ਲਈ ਅਰਬੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਦਿਲ ਮਜ਼ਬੂਤ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਦਿਲ ਦੀ ਧੜਕਣ ਵਧਣ ਅਤੇ ਘਟਣ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ
ਕੈਂਸਰ ਤੋਂ ਬਚਾਅ
ਅਰਬੀ ‘ਚ ਵਿਟਾਮਿਨ-ਏ, ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ। ਕੈਂਸਰ ਕੋਸ਼ਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ।
Health tips : ਹੋਮਿਓਪੈਥਿਕ ਦਵਾਈਆਂ ਲੈਣ ਵਾਲੇ ਲੋਕ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ, ਨਹੀਂ ਤਾਂ ਹੋ ਸਕਦੈ ਨੁਕਸਾਨ
ਸ਼ੂਗਰ ਰੋਗੀਆਂ ਲਈ ਫ਼ਾਇਦੇਮੰਦ
ਅਰਬੀ ‘ਚ ਭਰਪੂਰ ਮਾਤਰਾ ‘ਚ ਫਾਈਬਰ ਮੌਜੂਦ ਹੁੰਦਾ ਹੈ ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਭਾਰ ਘੱਟ ਕਰਨ ‘ਚ ਸਹਾਈ
ਅਰਬੀ ਭੁੱਖ ਨੂੰ ਕਾਬੂ ਕਰਨ ਦਾ ਕੰਮ ਕਰਦੀ ਹੈ। ਨਾਲ ਹੀ ਇਸ ‘ਚ ਮੌਜੂਦ ਫਾਈਬਰ ਮੈਟਾਬੌਲੀਜ਼ਮ ਨੂੰ ਸਕ੍ਰਿਅ ਬਣਾਉਂਦੇ ਹਨ, ਜਿਸ ਨਾਲ ਭਾਰ ਕਾਬੂ ਕਰਨ ‘ਚ ਮਦਦ ਮਿਲਦੀ ਹੈ।
ਪਾਚਨ ਕਿਰਿਆ ਨੂੰ ਬਿਹਤਰ ਰੱਖਣ ‘ਚ
ਅਰਬੀ ‘ਚ ਭਰਪੂਰ ਮਾਤਰਾ ‘ਚ ਫਾਈਬਰ ਮੌਜੂਦ ਹੁੰਦੇ ਹਨ, ਜਿਸ ਦੀ ਵਜ੍ਹਾ ਨਾਲ ਪਾਚਨ ਕਿਰਿਆ ਬਿਹਤਰ ਬਣੀ ਰਹਿੰਦੀ ਹੈ।
ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਰਿਸ਼ਤੇ ਨੂੰ ਜੇਕਰ ਤੁਸੀਂ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ