Health Tips: ਕਈ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ ਅਰਬੀ

Friday, Jul 12, 2024 - 05:18 PM (IST)

ਨਵੀਂ ਦਿੱਲੀ— ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਅਰਬੀ ਨੂੰ ਵੱਖ-ਵੱਖ ਨਾਂ ਨਾਲ ਜਾਣਿਆ ਜਾਂਦਾ ਹੈ। ਕੁਝ ਲੋਕ ਇਸ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਇਸ ਦੀ ਸਬਜ਼ੀ। ਕਈ ਥਾਂਵਾ 'ਤੇ ਤਾਂ ਇਸ ਨੂੰ ਵਰਤ 'ਚ ਫਲਾਹਾਰ ਦੇ ਰੂਪ 'ਚ ਵੀ ਖਾਦਾ ਜਾਂਦਾ ਹੈ। ਆਸਾਨੀ ਨਾਲ ਮਿਲ ਜਾਣ ਦੇ ਬਾਵਜੂਦ ਅਰਬੀ ਬਹੁਤ ਜ਼ਿਆਦਾ ਮਸ਼ਹੂਰ ਸਬਜ਼ੀ ਨਹੀਂ ਹੈ ਪਰ ਇਸ ਦੇ ਫਾਇਦੇ ਚੌਕਾਉਣ ਵਾਲੇ ਹਨ। ਇਹ ਫਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਭਰਪੂਰ ਮਾਤਰਾ 'ਚ ਐਂਟੀ ਆਕਸੀਡੈਂਟਸ ਮੌਜੂਦ ਹੁੰਦੇ ਹਨ।
ਅਰਬੀ ਖਾਣ ਦੇ ਫਾਇਦੇ
1. ਬਲੱਡ ਪ੍ਰੈਸ਼ਰ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਾਅ
ਅਰਬੀ 'ਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਨਾਲ ਹੀ ਇਹ ਤਣਾਅ ਨੂੰ ਦੂਰ ਰੱਖਣ 'ਚ ਵੀ ਮਦਦਗਾਰ ਹੈ।

2. ਕੈਂਸਰ ਤੋਂ ਬਚਾਅ ਲਈ
ਅਰਬੀ 'ਚ ਵਿਟਾਮਿਨ ਏ, ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਕੈਂਸਰ ਕੋਸ਼ੀਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ।

3. ਸ਼ੂਗਰ ਰੋਗੀਆਂ ਲਈ ਫਾਇਦੇਮੰਦ
ਅਰਬੀ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ।

4. ਭਾਰ ਘੱਟ ਕਰਨ 'ਚ ਸਹਾਈ
ਅਰਬੀ ਭੁੱਖ ਨੂੰ ਕੰਟਰੋਲ ਕਰਨ ਦਾ ਕੰਮ ਕਰਦੀ ਹੈ। ਨਾਲ ਹੀ ਇਸ 'ਚ ਮੌਜੂਦ ਫਾਈਬਰ ਮੈਟਾਬਾਲੀਜ਼ਮ ਨੂੰ ਸਕ੍ਰਿਅ ਬਣਾਉਂਦੇ ਹਨ ਜਿਸ ਨਾਲ ਭਾਰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।

5. ਪਾਚਨ ਕਿਰਿਆ ਨੂੰ ਬਿਹਤਰ ਰੱਖਣ 'ਚ
ਅਰਬੀ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ ਜਿਸ ਦੀ ਵਜ੍ਹਾ ਨਾਲ ਪਾਚਨ ਕਿਰਿਆ ਬਿਹਤਰ ਬਣੀ ਰਹਿੰਦੀ ਹੈ।

6.ਅੱਖਾਂ ਲਈ ਫਾਇਦੇਮੰਦ

ਅਰਬੀ 'ਚ ਮੌਜੂਦ ਐਂਟੀ ਆਕਸੀਡੈਂਟ, ਐਂਟੀ ਇਨਫਲੇਮੇਟਰੀ ਗੁਣ ਦੇ ਨਾਲ ਵਿਟਾਮਿਨ-ਈ, ਸੀ ਅਤੇ ਜ਼ਿੰਕ ਵਰਗੇ ਜ਼ਰੂਰੀ ਪੋਸ਼ਕ ਤੱਤ ਅੱਖਾਂ ਦੀ ਰੋਸ਼ਨੀ ਵਧਾ ਕੇ ਬੀਮਾਰੀਆਂ ਨੂੰ ਦੂਰ ਰੱਖਣ 'ਚ ਸਹਾਇਕ ਹੋ ਸਕਦੇ ਹਨ।


Priyanka

Content Editor

Related News