ਕੀ ਤੁਸੀਂ ਵੀ ਹੋ ਉਨਿੰਦਰੇ ਦੇ ਸ਼ਿਕਾਰ, ਘੇਰ ਸਕਦੀਆਂ ਨੇ ਕਈ ਬਿਮਾਰੀਆਂ
Sunday, Nov 17, 2024 - 05:07 PM (IST)
ਹੈਲਥ ਡੈਸਕ - ਚੰਗੀ ਨੀਂਦ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਅਸਰ ਪਾਉਂਦੀ ਹੈ। ਅਜਿਹੇ 'ਚ ਜੇਕਰ ਤੁਸੀਂ ਸਹੀ ਸਮੇਂ 'ਤੇ ਚੰਗੀ ਨੀਂਦ ਨਹੀਂ ਲੈਂਦੇ ਹੋ ਤਾਂ ਇਸ ਦੇ ਤੁਹਾਡੀ ਸਿਹਤ 'ਤੇ ਕਈ ਮਾੜੇ ਪ੍ਰਭਾਵ ਪੈ ਸਕਦੇ ਹਨ। ਖਾਸ ਕਰਕੇ ਮਰਦਾਂ ਲਈ, ਇਹ ਦੁਬਿਧਾ ਦਾ ਕਾਰਨ ਬਣ ਸਕਦੀ ਹੈ। ਇਸ ’ਚ ਕੋਈ ਸ਼ੱਕ ਨਹੀਂ ਹੈ ਕਿ ਬਹੁਤ ਜ਼ਿਆਦਾ ਤਣਾਅ, ਕੰਮ ਦਾ ਦਬਾਅ ਅਤੇ ਸਕ੍ਰੀਨ ਟਾਈਮ ਕਾਫੀ ਵੱਧ ਗਿਆ ਹੈ ਜੋ ਮਰਦਾਂ ਦੀ ਨੀਂਦ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਨਾਲ ਉਨ੍ਹਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਵੀ 7-8 ਘੰਟੇ ਤੋਂ ਘੱਟ ਨੀਂਦ ਲੈਂਦੇ ਹੋ ਜਾਂ ਆਪਣੀ ਨੀਂਦ ਨੂੰ ਪਹਿਲ ਨਹੀਂ ਦਿੰਦੇ ਹੋ ਤਾਂ ਇੱਥੇ ਜਾਣੋ ਇਸ ਨਾਲ ਹੋਣ ਵਾਲੇ ਨੁਕਸਾਨ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ :-
ਪੜ੍ਹੋ ਇਹ ਵੀ ਖਬਰ - ਦੁੱਧ ਨਾਲ ਖਾ ਰਹੇ ਹੋ ਇਹ ਚੀਜ਼ਾਂ ਤਾਂ ਹੋ ਜਾਓ ਸਾਵਧਾਨ, ਸਰੀਰ ਨੂੰ ਹੋ ਸਕਦੈ ਵੱਡਾ ਨੁਕਸਾਨ
ਦਿਲ ਦੀ ਬਿਮਾਰੀ
ਨੀਂਦ ਦੀ ਕਮੀ ਦਾ ਸਿੱਧਾ ਅਸਰ ਦਿਲ ਦੀ ਸਿਹਤ 'ਤੇ ਪੈਂਦਾ ਹੈ। ਜਦੋਂ ਮਰਦਾਂ ਨੂੰ ਰਾਤ ਨੂੰ ਚੰਗੀ ਨੀਂਦ ਨਹੀਂ ਆਉਂਦੀ, ਤਾਂ ਇਸ ਨਾਲ ਬਲੱਡ ਪ੍ਰੈਸ਼ਰ ਵਧ ਜਾਂਦਾ ਹੈ ਅਤੇ ਦਿਲ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਉਂਦਾ। ਇਕ ਖੋਜ ’ਚ ਸਾਹਮਣੇ ਆਇਆ ਹੈ ਕਿ ਜਿਹੜੇ ਲੋਕ ਲਗਾਤਾਰ 6 ਘੰਟੇ ਜਾਂ ਇਸ ਤੋਂ ਘੱਟ ਸੌਂਦੇ ਹਨ, ਉਨ੍ਹਾਂ ’ਚ ਦਿਲ ਦੀ ਬਿਮਾਰੀ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਨੀਂਦ ਦੀ ਕਮੀ ਵੀ ਸਟ੍ਰੋਕ ਅਤੇ ਹਾਰਟ ਅਟੈਕ ਵਰਗੀਆਂ ਗੰਭੀਰ ਸਥਿਤੀਆਂ ਦਾ ਕਾਰਨ ਬਣਦੀ ਹੈ।
ਪੜ੍ਹੋ ਇਹ ਵੀ ਖਬਰ - ਇਹ ਆਦਤਾਂ ਦਿਮਾਗ ਨੂੰ ਕਰ ਰਹੀਆਂ ਹਨ ਖੋਖਲਾ, ਘੱਟ ਹੋਣ ਲੱਗਦੀ ਹੈ ਸੋਚਣ-ਸਮਝਣ ਦੀ ਸ਼ਕਤੀ
ਮੈਂਟਰ ਹੈਲਥ ਸਮੱਸਿਆਵਾਂ
ਨੀਂਦ ਦੀ ਕਮੀ ਦਾ ਮਾਨਸਿਕ ਸਿਹਤ 'ਤੇ ਵੀ ਗੰਭੀਰ ਅਸਰ ਪੈਂਦਾ ਹੈ। ਨੀਂਦ ਦੀ ਕਮੀ ਮਰਦਾਂ ’ਚ ਉਦਾਸੀ, ਚਿੰਤਾ ਅਤੇ ਤਣਾਅ ਦੇ ਪੱਧਰ ਨੂੰ ਵਧਾ ਸਕਦੀ ਹੈ। ਜਿਨ੍ਹਾਂ ਮਰਦਾਂ ਨੂੰ ਨਿਯਮਤ ਨੀਂਦ ਦੀਆਂ ਸਮੱਸਿਆਵਾਂ ਹੁੰਦੀਆਂ ਹਨ, ਉਹ ਵਧੇਰੇ ਚਿੜਚਿੜੇ ਅਤੇ ਭਾਵਨਾਤਮਕ ਤੌਰ 'ਤੇ ਅਸੰਤੁਲਿਤ ਹੋ ਸਕਦੇ ਹਨ, ਜੋ ਉਨ੍ਹਾਂ ਦੇ ਪਰਿਵਾਰ ਅਤੇ ਕੰਮਕਾਜੀ ਜੀਵਨ ਨੂੰ ਪ੍ਰਭਾਵਿਤ ਕਰਦੇ ਹਨ।
ਪੜ੍ਹੋ ਇਹ ਵੀ ਖਬਰ - ਰੋਜ਼ਾਨਾ ਖਾਲੀ ਪੇਟ ਖਾ ਲਓ ਇਹ ਚੀਜ਼, ਸਿਹਤ ਨੂੰ ਮਿਲਣਗੇ ਹਜ਼ਾਰਾਂ ਫਾਇਦੇ
ਜਿਨਸੀ ਸਿਹਤ ’ਚ ਵਿਗਾੜ
ਨੀਂਦ ਦੀ ਕਮੀ ਦਾ ਮਰਦਾਂ ਦੀ ਸੈਕਸ ਡਰਾਈਵ ਅਤੇ ਜਿਨਸੀ ਸਿਹਤ 'ਤੇ ਵੀ ਸਿੱਧਾ ਅਸਰ ਪੈਂਦਾ ਹੈ। ਪੂਰੀ ਨੀਂਦ ਨਾ ਲੈਣ ਕਾਰਨ ਟੈਸਟੋਸਟੀਰੋਨ ਦਾ ਪੱਧਰ ਘਟਣਾ ਸ਼ੁਰੂ ਹੋ ਜਾਂਦਾ ਹੈ, ਜਿਸ ਦਾ ਅਸਰ ਮਰਦਾਂ ਦੀ ਸੈਕਸ ਇੱਛਾਵਾਂ ਅਤੇ ਤਾਕਤ 'ਤੇ ਪੈਂਦਾ ਹੈ। ਇਸ ਨਾਲ ਨਾ ਸਿਰਫ ਸਰੀਰਕ ਕਮਜ਼ੋਰੀ ਹੁੰਦੀ ਹੈ। ਇਕ ਅਧਿਐਨ ਅਨੁਸਾਰ, ਘੱਟ ਨੀਂਦ ਲੈਣ ਵਾਲੇ ਪੁਰਸ਼ ਜਿਨਸੀ ਸਰਗਰਮੀਆਂ ’ਚ ਘੱਟ ਦਿਲਚਸਪੀ ਦਿਖਾਉਂਦੇ ਹਨ ਅਤੇ ਇਰੈਕਟਾਈਲ ਡਿਸਫੰਕਸ਼ਨ ਵਰਗੀਆਂ ਸਮੱਸਿਆਵਾਂ ਵੀ ਪੈਦਾ ਕਰ ਸਕਦੇ ਹਨ।
ਪੜ੍ਹੋ ਇਹ ਵੀ ਖਬਰ - ਸਰਦੀਆਂ ’ਚ ਸਿਹਤ ਲਈ ਲਾਹੇਵੰਦ ਹਨ ਇਹ 5 ਡ੍ਰਿੰਕਸ, ਜਾਣ ਲਓ ਇਸ ਨੂੰ ਬਣਾਉਣ ਦਾ ਤਰੀਕਾ
ਪੜ੍ਹੋ ਇਹ ਵੀ ਖਬਰ - ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੈ ਇਹ ਸੁਪਰਫੂਡ, ਜਾਣ ਲਓ ਇਸ ਦੇ ਫਾਇਦੇ
ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ