ਕਮਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖਾਸ ਖ਼ਬਰ, ਇੰਝ ਪਾਓ ਰਾਹਤ
Friday, Sep 11, 2020 - 06:51 PM (IST)
ਜਲੰਧਰ - ਪਿੱਠ ਦਰਦ ਦੀ ਸਮੱਸਿਆ ਹੁਣ ਆਮ ਹੋ ਚੁੱਕੀ ਹੈ। ਇਸ ਤੋਂ ਇਲਾਵਾ ਗਲਤ ਲਾਈਫ ਸਟਾਈਲ ਖਾਣ-ਪੀਣ ਵਿਚ ਪੋਸ਼ਕ ਤੱਤਾਂ ਦੀ ਕਮੀ ਹੋਣ ਨਾਲ ਵੀ ਕਮਰ ਦਰਦ ਦੀ ਪ੍ਰੇਸ਼ਾਨੀ ਹੋ ਰਹੀ ਹੈ। ਇਹ ਦਰਦ ਕਈ ਘੰਟੇ ਲਗਾਤਾਰ ਕੁਰਸੀ 'ਤੇ ਬੈਠਣ ਨਾਲ ਜਾਂ ਟੇਢੇ ਸੌਣ ਹੋ ਕੇ ਨਾਲ ਹੁੰਦੀ ਹੈ। ਬਜ਼ੁਰਗਾਂ ਨੂੰ ਇਸ ਸਮੱਸਿਆ ਦਾ ਜ਼ਿਆਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਕੱਲ ਦੇ ਲੋਕ ਆਪਣਾ ਜ਼ਿਆਦਾ ਤੋਂ ਜ਼ਿਆਦਾ ਸਮਾਂ ਕੁਰਸੀ ’ਤੇ ਬੈਠ ਕੇ ਬਤੀਤ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉਮਰ ਤੋਂ ਪਹਿਲਾਂ ਦੀ ਕਮਰ ਦਰਦ ਹੋ ਰਹੀ ਹੈ। ਇਸ ਦਰਦ ਦੇ ਕਾਰਨ ਉੱਠਣ-ਬੈਠਣ ਵਿਚ ਪਰੇਸ਼ਾਨੀ ਅਤੇ ਕੰਮ ਕਰਨ ਵਿਚ ਦਿੱਕਤ ਆਉਣ ਲੱਗ ਪੈਂਦੀ ਹੈ। ਜੇਕਰ ਸਹੀ ਸਮੇਂ ’ਤੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਦਰਦ ਵੱਧਣ ਲੱਗਦਾ ਹੈ। ਇਸੇ ਕਰਕੇ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ
1. ਕਸਰਤ
ਕਮਰ ਦਰਦ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕਈ ਆਸਣ ਹਨ ਪਰ ਕਿਸੇ ਦੀ ਦੇਖ-ਰੇਖ ਕਸਰਤ ਕਰਨੀ ਬਹੁਤ ਹੀ ਜ਼ਰੂਰੀ ਹੈ। ਇਸ ਨਾਲ ਮਾਸਪੇਸ਼ੀਆਂ ਕਿਰਿਆਸ਼ੀਲ ਰਹਿਣਗੀਆਂ ਅਤੇ ਖੂਨ ਦੇ ਜੰਮਣ ਤੋਂ ਛੁਟਕਾਰਾ ਮਿਲ ਜਾਵੇਗਾ।
2. ਦੁੱਧ ਦੀ ਵਰਤੋਂ
ਆਪਣੇ ਭੋਜਨ 'ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਮਾਤਰਾ ਵਧਾਓ। ਵਿਟਾਮਿਨ-ਡੀ ਹੱਡੀਆਂ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਇਸ ਲਈ ਤੁਸੀਂ ਦੁੱਧ, ਪਨੀਰ ਜਾਂ ਮੱਛੀ ਦਾ ਵੀ ਇਸਤੇਮਾਲ ਵੱਧ ਤੋਂ ਵੱਧ ਕਰੋ।
ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
3. ਸਮੇਂ 'ਤੇ ਸੌਣਾ
ਕਮਰ ਦਰਦ ਤੋਂ ਬਚਣ ਲਈ ਰੋਜ਼ ਠੀਕ ਸਮੇਂ 'ਤੇ ਹੀ ਸੌਣਾ ਚਾਹੀਦਾ ਹੈ ਅਤੇ ਹਮੇਸ਼ਾ ਸਿੱਧੇ ਜਾਂ ਸਹੀ ਅਕਾਰ 'ਚ ਸੌਣਾਂ ਚਾਹੀਦਾ ਹੈ ਟੇਢੇ-ਮੇਢੇ ਸੌਣ ਨਾਲ ਹੀ ਸਰੀਰ ਸ਼ਿਕਾਇਤ ਕਰਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਤੁਸੀਂ ਪਿੱਠ ਦਰਦ ਅਤੇ ਮੋਢੇ ਦਰਦ ਤੋਂ ਬਚ ਸਕਦੇ ਹੋ।
ਖੁਸ਼ਖਬਰੀ : ਜਨਰਲ ਆਇਲਟਸ ਨਾਲ ਵੀ ਲਵਾ ਸਕਦੇ ਹੋ ਹੁਣ ਕੈਨੇਡਾ ਦਾ ਸਟੂਡੈਂਟ ਵੀਜ਼ਾ
4. ਭਾਰ ਨੂੰ ਕਾਬੂ ਕਰਨਾ
ਜੇਕਰ ਤੁਹਾਡਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ ਤਾਂ ਤੁਹਾਨੂੰ ਇਸ 'ਤੇ ਕੰਟਰੋਲ ਪਾਉਣਾ ਚਾਹੀਦਾ ਹੈ। ਜ਼ਿਆਦਾ ਭਾਰ ਪਿੱਠ ਦਰਦ ਦਾ ਕਾਰਨ ਬਣਦਾ ਹੈ।
5. ਸਿਗਰੇਟ ਪੀਣਾ
ਸਿਗਰੇਟ ਪੀਣ ਨਾਲ ਖੂਨ ਦੀ ਨਾਲੀਆਂ ਜਾਮ ਹੋ ਜਾਂਦੀਆਂ ਹਨ। ਇਸ ਲਈ ਸਿਗਰੇਟ ਸਿਹਤ ਲਈ ਹਾਨੀਕਾਰਕ ਹੁੰਦੀ ਹੈ।
ਜਾਣੋ ਗਰਭਵਤੀ ਜਨਾਨੀਆਂ ਕਿਉਂ ਖਾਣਾ ਪਸੰਦ ਕਰਦੀਆਂ ਨੇ ਖੱਟੀਆਂ-ਮਿੱਠੀਆਂ ਚੀਜ਼ਾਂ
6. ਬੈਠਣ ਦੀ ਜਗ੍ਹਾ
ਕਮਰ ਦਰਦ ਤੋਂ ਦੂਰ ਰਹਿਣ ਲਈ ਬੈਠਣ ਦੀ ਜਗ੍ਹਾ ਅਤੇ ਕੁਰਸੀ ਵਧੀਆ ਕਿਸਮ ਦੀ ਹੋਣੀ ਚਾਹੀਦੀ ਹੈ। ਹਮੇਸ਼ਾ ਸਹੀ ਤਰੀਕੇ ਨਾਲ ਬੈਠਣਾ ਚਾਹੀਦਾ ਹੈ। ਇਸ ਨਾਲ ਪਿੱਠ ਦਰਦਾ ਘੱਟ ਹੁੰਦਾ ਹੈ। ਸਿੱਧੇ ਪਿੱਠ 'ਤੇ ਭਾਰ ਪਾਉਣ ਵਾਲੇ ਅਕਾਰ 'ਚ ਨਾ ਬੈਠੋ।
ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ
7. ਭਾਰਾ ਸਮਾਨ ਚੁੱਕਣਾ
ਕੋਈ ਵੀ ਭਾਰੀ ਚੀਜ਼ ਚੁੱਕਦੇ ਸਮੇਂ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਦੀ ਆਪਣੀ ਹਿੰਮਤ ਤੋਂ ਜ਼ਿਆਦਾ ਭਾਰ ਨਾ ਚੁੱਕੋ। ਅਜਿਹਾ ਕਰਨ ਨਾਲ ਕਮਰ ਦਰਦ ਹੋ ਸਕਦਾ ਹੈ।
8. ਉੱਚੀ ਹੀਲ
ਸਰੀਰ ਦਾ ਧਿਆਨ ਰੱਖਦੇ ਹੋਏ ਉੱਚੀ ਹੀਲ ਦਾ ਇਸਤੇਮਾਲ ਘੱਟ ਕਰਨਾ ਚਾਹੀਦਾ ਹੈ। 1 ਇੰਚ ਤੋਂ ਜ਼ਿਆਦਾ ਹੀਲ ਨਹੀਂ ਹੋਣੀ ਚਾਹੀਦੀ।
9. ਹੈਂਡਬੈਗ
ਹੈਂਡਬੈਗ ਦਾ ਭਾਰ ਜ਼ਿਆਦਾ ਨਹੀਂ ਹੋਣਾ ਚਾਹੀਦਾ, ਸਰੀਰ ਦੇ ਇਕ ਪਾਸੇ ਜ਼ਿਆਦਾ ਭਾਰ, ਸਰੀਰ ਦੇ ਪੱਧਰ 'ਚ ਫਰਕ ਪਾਉਂਦਾ ਹੈ ਜੋ ਕੇ ਸਰੀਰ 'ਚ ਕਿਤੇ ਨਾਲ ਕਿਤੇ ਦਰਦ ਦਾ ਕਾਰਣ ਬਣਦੇ ਹਨ। ਇਸੇ ਕਾਰਣ ਹੀ ਥਕਾਵਟ ਅਤੇ ਰੀੜ ਦੀ ਹੱਡੀਆਂ 'ਤੇ ਫਰਕ ਪੈਂਦਾ ਹੈ।