''ਕੇਲਾ'' ਹੈ ਦੁਨੀਆ ਦਾ ਸਭ ਤੋਂ ਵੱਡਾ ਡਾਕਟਰ, ਅਸਥਮਾ ਸਣੇ ਕਈ ਗੰਭੀਰ ਬੀਮਾਰੀਆਂ ਤੋਂ ਦਿਵਾਉਂਦੈ ਨਿਜ਼ਾਤ

Saturday, Sep 30, 2023 - 01:41 PM (IST)

''ਕੇਲਾ'' ਹੈ ਦੁਨੀਆ ਦਾ ਸਭ ਤੋਂ ਵੱਡਾ ਡਾਕਟਰ, ਅਸਥਮਾ ਸਣੇ ਕਈ ਗੰਭੀਰ ਬੀਮਾਰੀਆਂ ਤੋਂ ਦਿਵਾਉਂਦੈ ਨਿਜ਼ਾਤ

ਜਲੰਧਰ  : ਮੌਸਮੀ ਫਲ ਕੋਈ ਵੀ ਹੋਵੇ ਉਸ ਦੀ ਵਰਤੋਂ ਕਰਨਾ ਫਾਇਦੇਮੰਦ ਹੁੰਦਾ ਹੈ ਪਰ ਸਾਰੇ ਲੋਕਾਂ ਨੂੰ ਮੌਸਮੀ ਫਲ ਭੋਜਨ ਤੋਂ ਬਾਅਦ ਖਾਣਾ ਚਾਹੀਦਾ ਹੈ। ਕੇਲਾ ਵੀ ਅਜਿਹਾ ਫਲ ਹੈ, ਜਿਹੜਾ ਵਿਟਾਮਿਨ, ਪ੍ਰੋਟੀਨ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੇਲਾ ਬਾਜ਼ਾਰ 'ਚ 12 ਮਹੀਨੇ ਉਪਲਬਧ ਰਹਿੰਦਾ ਹੈ ਪਰ ਬਰਸਾਤ ਦੇ ਸੀਜ਼ਨ 'ਚ ਇਹ ਸਰੀਰ ਲਈ ਵਿਸ਼ੇਸ਼ ਲਾਭਦਾਇਕ ਹੁੰਦਾ ਹੈ। ਕੇਲਾ ਊਰਜਾ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਕੇਲੇ 'ਚ ਵਿਟਾਮਿਨ 'ਸੀ', ਵਿਟਾਮਿਨ ਏ, ਪੋਟਾਸ਼ੀਅਮ ਅਤੇ ਵਿਟਾਮਿਨ ਬੀ6 ਹੁੰਦੇ ਹਨ।

ਹਾਲਾਂਕਿ ਕੁਝ ਲੋਕ ਸੋਚਦੇ ਹਨ ਕਿ ਕੇਲਾ ਖਾਣ ਨਾਲ ਉਹ ਮੋਟੇ ਹੋ ਸਕਦੇ ਹਨ ਪਰ ਬਹੁਤ ਲੋਕਾਂ ਨੂੰ ਇਹ ਨਹੀਂ ਪਤਾ ਕਿ ਕੇਲੇ ’ਚ ਪਾਈ ਜਾਣ ਵਾਲੀ ਚਰਬੀ ਤੇ ਪ੍ਰੋਟੀਨ ਦੀ ਸਾਡੇ ਸਰੀਰ ਨੂੰ ਖ਼ਾਸ ਜ਼ਰੂਰਤ ਹੁੰਦੀ ਹੈ। ਕੇਲੇ 'ਚ ਫਾਈਬਰ ਹੁੰਦੇ ਹਨ, ਜੋ ਤੁਹਾਡੀ ਪਾਚਨ ਪ੍ਰਣਾਲੀ ਨੂੰ ਮਜ਼ਬੂਤ ​​ਬਣਾਉਣ 'ਚ ਸਹਾਇਤਾ ਕਰਦੇ ਹਨ। ਕੇਲਾ ਖਾਣ ਨਾਲ ਅਸਥਮਾ ਦਾ ਖਤਰਾ ਟਾਲਿਆ ਜਾ ਸਕਦਾ ਹੈ। ਕੇਲੇ ਦੇ ਹੋਰ ਵੀ ਕਈ ਫਾਇਦੇ ਹਨ, ਜਿਸ ਨੂੰ ਖਾਣ ਨਾਲ ਅਸੀਂ ਕਈ ਬੀਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹਾਂ। ਆਓ ਜਾਣਦੇ ਹਾਂ ਕਿ ਕੇਲਾ ਖਾਣ ਨਾਲ ਹੋਰ ਕੀ ਫਾਇਦੇ ਹੁੰਦੇ ਹਨ। 

ਕਮਜ਼ੋਰੀ ਹੋਵੇਗੀ ਦੂਰ
ਕੇਲਾ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਕੇਲੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰਕ ਕਮਜ਼ੋਰੀ ਦੂਰ ਹੋ ਜਾਂਦੀ ਹੈ। 

ਖੂਨ ਦੀ ਕਮੀ ਹੋਵੇਗੀ ਦੂਰ
ਕੇਲੇ 'ਚ ਭਰਪੂਰ ਮਾਤਰਾ 'ਚ ਫਾਈਵਰ ਹੁੰਦਾ ਹੈ। ਜੋ ਬਲੱਡ 'ਚ ਹੀਮੋਗਲੋਬਿਨ ਦਾ ਲੇਵਲ ਵਧਾਉਂਦੇ ਹਨ। ਇਸ ਨਾਲ ਅਨੀਮੀਆ ਦੀ ਸਮੱਸਿਆ ਦੂਰ ਰਹਿੰਦੀ ਹੈ। 

PunjabKesari

ਸਿਹਤਮੰਦ ਦਿਲ
ਕੇਲੇ 'ਚ ਭਰਪੂਰ ਮਾਤਰਾ 'ਚ ਫਾਈਵਰ, ਪੋਟਾਸ਼ਿਅਮ, ਕੈਲਸ਼ੀਅਮ ਅਤੇ ਵਿਟਾਮਿਨ ਸੀ ਹੁੰਦਾ ਹੈ। ਰੋਜ਼ ਇਸ ਨੂੰ ਖਾਣ ਨਾਲ ਕੌਲੈਸਟਰੌਲ ਕੰਟਰੋਲ 'ਚ ਰਹਿੰਦਾ ਹੈ।

ਦਿਮਾਗ ਤੇਜ਼ ਕਰੇ
ਕੇਲੇ 'ਚ ਵਿਟਾਮਿਨ ਬੀ 6 ਦੀ ਭਰਪੂਰ ਮਾਤਰਾ ਹੁੰਦੀ ਹੈ। ਜੋ ਦਿਮਾਗ ਨੂੰ ਤੇਜ਼ ਕਰਦਾ ਹੈ।

ਹਾਈ ਬਲੱਡ ਪ੍ਰੈਸ਼ਰ
ਕੇਲਾ ਖਾਣ ਨਾਲ ਵਿਅਕਤੀ ਦਾ ਬਲੱਡ ਪ੍ਰੈਸ਼ਰ ਸਧਾਰਣ ਰਹਿੰਦਾ ਹੈ। ਖ਼ਾਸ ਕਰ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ, ਰੋਜ਼ਾਨਾ ਕੇਲੇ ਦਾ ਸੇਵਨ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਕੇਲੇ ਵਿਚ ਆਇਰਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਇਹ ਸਰੀਰ ਵਿਚ ਖੂਨ ਦੀ ਕਮੀ ਨਹੀਂ ਆਉਣ ਦਿੰਦਾ ਹੈ। 

PunjabKesari

ਤਣਾਅ ਦੂਰ ਕਰੇ
ਕੇਲੇ 'ਚ ਅਜਿਹੇ ਤੱਤ ਮੌਜੂਦ ਹੁੰਦੇ ਹਨ, ਜੋ ਮੂਡ ਬਹਿਤਰ ਬਣਾਉਣ 'ਚ ਮਦਦ ਕਰਦਾ ਹੈ। ਇਸ ਨਾਲ ਤਣਾਅ ਦੂਰ ਰਹਿੰਦਾ ਹੈ। 

ਮੈਗਨੀਸ਼ੀਅਮ 'ਚ ਭਰਪੂਰ
ਕੇਲਾ ਖਾਣ ਨਾਲ ਕਿਸੇ ਦੇ ਸਰੀਰ ਵਿਚ ਮੈਗਨੀਸ਼ੀਅਮ ਦੀ ਕਮੀ ਵੀ ਨਹੀਂ ਹੁੰਦੀ। ਮੈਗਨੀਸ਼ੀਅਮ ਦੀ ਘਾਟ ਕਾਰਨ, ਵਿਅਕਤੀ ਨੂੰ ਨੀਂਦ ਆਉਣਾ, ਅੱਖਾਂ ਦੇ ਦੁਆਲੇ ਹਨੇਰੇ ਚੱਕਰ, ਚਿੜਚਿੜਾ ਸੁਭਾਅ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ ਪਰ ਰੋਜ਼ ਕੇਲਾ ਖਾਣ ਨਾਲ ਤੁਸੀਂ ਸਰੀਰ ਦੀ ਇਸ ਸਮੱਸਿਆ ਤੋਂ ਬਚ ਜਾਂਦੇ ਹੋ।

PunjabKesari

ਯੁਰਿਨ ਦੇ ਇਨਫੈਕਸ਼ਨ ਤੋਂ ਬਚਾਏ
ਇਸ 'ਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਯੂਰਿਨ ਇਨਫੈਕਸ਼ਨ ਦਾ ਖ਼ਤਰਾ ਟਾਲਦੇ ਹਨ। 

ਪਾਚਨ ਕਿਰਿਆ 'ਚ ਸੁਧਾਰ
ਕੇਲੇ 'ਚ ਭਰਪੂਰ ਮਾਤਰਾ 'ਚ ਫਾਈਵਰ ਹੁੰਦਾ ਹੈ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਸਹੀ ਹੁੰਦੀ ਹੈ। ਕਬਜ਼ ਅਤੇ ਐਸਿਡਿਟੀ ਦੀ ਸਮੱਸਿਆ ਦੂਰ ਹੋਵੇਗੀ। 

PunjabKesari


author

sunita

Content Editor

Related News