ਦਿਲ ਅਤੇ ਲੀਵਰ ਦੀਆਂ ਸਮੱਸਿਆਵਾਂ ਲਈ ਵਰਦਾਨ ਹੈ ਚੁਕੰਦਰ, ਮਿਲਦੇ ਨੇ ਹੋਰ ਵੀ ਕਈ ਫ਼ਾਇਦੇ
Thursday, Jan 11, 2024 - 05:38 AM (IST)
ਜਲੰਧਰ (ਬਿਊਰੋ): ਜਿਉਂ-ਜਿਉਂ ਮੌਸਮ ਠੰਡਾ ਹੁੰਦਾ ਜਾ ਰਿਹਾ ਹੈ, ਸਾਡੀ ਜੀਵਨ ਸ਼ੈਲੀ ਵਿਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਮੌਸਮ 'ਚ ਬਦਲਾਅ ਦੇ ਨਾਲ ਹੀ ਸਾਡੀ ਇਮਿਊਨਿਟੀ ਵੀ ਕਮਜ਼ੋਰ ਹੋਣ ਲੱਗਦੀ ਹੈ। ਕਮਜ਼ੋਰ ਪ੍ਰਤੀਰੋਧਕ ਸ਼ਕਤੀ ਕਾਰਨ, ਲੋਕ ਅਕਸਰ ਜ਼ੁਕਾਮ ਅਤੇ ਫਲੂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ 'ਚ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਜ਼ਰੂਰੀ ਹੈ। ਇਸ ਮੌਸਮ 'ਚ ਕਈ ਅਜਿਹੀਆਂ ਸਬਜ਼ੀਆਂ ਮਿਲਦੀਆਂ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਚੁਕੰਦਰ ਵੀ ਇਨ੍ਹਾਂ ਵਿਚੋਂ ਇਕ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਾਂਗਰਸ ਤੇ 'ਆਪ' ਵਿਚਾਲੇ ਗਠਜੋੜ ਨਾਲ ਜੁੜੀ ਵੱਡੀ ਖ਼ਬਰ
ਕੁਝ ਲੋਕ ਚੁਕੰਦਰ ਨੂੰ ਸਲਾਦ ਤੇ ਤੌਰ 'ਤੇ ਖਾਣਾ ਪਸੰਦ ਕਰਦੇ ਹਨ ਤਾਂ ਕਈਆਂ ਨੂੰ ਇਸ ਦਾ ਜੂਸ ਪੀਣਾ ਪਸੰਦ ਹੈ। ਗਾਜਰ ਅਤੇ ਚੁਕੰਦਰ ਦਾ ਰਸ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਲਈ ਸਰਦੀਆਂ ਵਿਚ ਇਸ ਨੂੰ ਪੀਣ ਨਾਲ ਕਈ ਹੈਰਾਨੀਜਨਕ ਸਿਹਤ ਲਾਭ ਮਿਲਦੇ ਹਨ। ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੁਕੰਦਰ ਸਿਹਤ ਲਈ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਦੇ ਹਨ।
ਚੁਕੰਦਰ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ
ਚੁਕੰਦਰ 'ਚ ਫਾਸਫੋਰਸ, ਪੋਟਾਸ਼ੀਅਮ ਅਤੇ ਆਇਰਨ ਕਾਫ਼ੀ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਪੌਸ਼ਟਿਕ ਤੱਤ ਖ਼ੂਨ ਨੂੰ ਵਧਾਉਣ ਦੇ ਨਾਲ ਨਾਲ ਲੀਵਰ ਨੂੰ ਵੀ ਊਰਜਾ ਭਰਪੂਰ ਰੱਖਣ ਵਿੱਚ ਸਹਾਇਤਾ ਕਰਦੇ ਹਨ। ਨਿਯਮਿਤ ਤੇ ਸਹੀ ਮਾਤਰਾ 'ਚ ਚੁਕੰਦਰ ਦਾ ਜੂਸ ਪੀਣ ਜਾਂ ਸਲਾਦ ਖਾਣ ਨਾਲ ਲੀਵਰ ਸਾਫ ਹੁੰਦਾ ਹੈ। ਖ਼ਾਸਕਰ ਜੇ ਤੁਹਾਨੂੰ ਫੈਟੀ ਲੀਵਰ ਦੀ ਸਮੱਸਿਆ ਹੈ ਤਾਂ ਤੁਸੀਂ ਚੁਕੰਦਰ ਦਾ ਸੇਵਨ ਕਰ ਸਕਦੇ ਹੋ।
ਚੁਕੰਦਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਕਈ ਵਿਟਾਮਿਨ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਚੁਕੰਦਰ ਵਿੱਚ ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ, ਸਫੋਰਸ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਇਮਿਊਨਿਟੀ ਤਾਂ ਵਧਦੀ ਹੀ ਹੈ, ਨਾਲ ਹੀ ਇਹ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੈ। ਆਓ ਜਾਣਦੇ ਹਾਂ ਚੁਕੰਦਰ ਦੇ ਕੀ ਫਾਇਦੇ ਹਨ:
1. ਲੀਵਰ ਦੀਆਂ ਸਮੱਸਿਵਾਆਂ ਲਈ ਵਰਦਾਨ ਹੈ ਚੁਕੰਦਰ
ਗ਼ਲਤ ਖਾਣ ਪੀਣ ਅਤੇ ਵਧੇਰੇ ਜੰਕ ਫੂਡ ਦਾ ਸੇਵਨ ਕਰਨ ਕਾਰਨ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਵਧ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਸਿਹਤ ਸਮੱਸਿਆ ਲੀਵਰ ਨਾਲ ਸਬੰਧਤ ਹੈ। ਲੋਕ ਲੀਵਰ ਦੀ ਸਮੱਸਿਆ ਤੋਂ ਬਚਣ ਲਈ ਦਵਾਈਆਂ, ਇੰਜੈਕਸ਼ਨ ਤੇ ਹੈਲਦੀ ਚੀਜ਼ਾਂ ਦੀ ਵਰਤੋਂ ਕਰਦੇ ਹਨ ਪਰ ਤੁਸੀਂ ਸਿਰਫ ਇਕ ਚੁਕੰਦਰ ਦੀ ਵਰਤੋਂ ਨਾਲ ਲੀਵਰ ਦੀ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ। ਚੁਕੰਦਰ ਖਾਣ ਨਾਲ ਲਿਵਰ ਦੇ ਨਾਲ-ਨਾਲ ਸਰੀਰ ਦੇ ਕਈ ਅੰਗਾਂ ਨੂੰ ਲਾਭ ਹੁੰਦਾ ਹੈ।
2. ਖ਼ੂਨ ਦੀ ਕਮੀ ਨੂੰ ਕਰੇ ਦੂਰ
ਚੁਕੰਦਰ ਵਿਚ ਆਇਰਨ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਜੋ ਸਰੀਰ 'ਚ ਖ਼ੂਨ ਵਧਾਉਣ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਹਾਨੂੰ ਅਨੀਮੀਆ ਦੀ ਸਮੱਸਿਆ ਹੈ ਤਾਂ ਤੁਸੀਂ ਚੁਕੰਦਰ ਨੂੰ ਡਾਈਟ 'ਚ ਸ਼ਾਮਲ ਕਰ ਸਕਦੇ ਹੋ।
ਇਹ ਖ਼ਬਰ ਵੀ ਪੜ੍ਹੋ - 'ਨਵਜੋਤ ਸਿੰਘ ਸਿੱਧੂ ਨੂੰ ਚੁੱਪ ਕਰਾਓ ਜਾਂ ਬਾਹਰ ਦਾ ਰਾਹ ਦਿਖਾਓ', ਕਾਂਗਰਸ ਦੇ ਲੀਡਰਾਂ ਨੇ ਇੰਚਾਰਜ ਅੱਗੇ ਰੱਖੀ ਮੰਗ
3. ਪਾਚਨ ਸ਼ਕਤੀ 'ਚ ਸੁਧਾਰ
ਚੁਕੰਦਰ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਜੇਕਰ ਤੁਹਾਨੂੰ ਕਬਜ਼ ਜਾਂ ਗੈਸ ਦੀ ਸਮੱਸਿਆ ਹੈ ਤਾਂ ਤੁਸੀਂ ਚੁਕੰਦਰ ਦਾ ਰਸ ਨਿਯਮਿਤ ਰੂਪ ਨਾਲ ਪੀ ਸਕਦੇ ਹੋ। ਇਹ ਭੋਜਨ ਨੂੰ ਪਚਾਉਣ ਵਿੱਚ ਮਦਦ ਕਰਦਾ ਹੈ।
4. ਐਨਰਜੀ ਲੈਵਲ ਵਧਾਉਣ 'ਚ ਮਦਦਗਾਰ
ਚੁਕੰਦਰ ਵਿੱਚ ਕਾਰਬੋਹਾਈਡ੍ਰੇਟ ਪਾਇਆ ਜਾਂਦਾ ਹੈ। ਜਿਸ ਨਾਲ ਸਰੀਰ ਦਾ ਐਨਰਜੀ ਲੈਵਲ ਵਧਦਾ ਹੈ। ਇਸ ਦੇ ਲਈ ਚੁਕੰਦਰ ਨੂੰ ਧੋ ਕੇ ਉਸ ਦੇ ਟੁਕੜੇ ਕਰ ਲਓ ਅਤੇ ਇਸ ਨੂੰ ਪਾਣੀ 'ਚ ਉਬਾਲੋ, ਛਾਨ ਕੇ ਇਸ ਪਾਣੀ ਦਾ ਸੇਵਨ ਕਰੋ।
5. ਚਮੜੀ ਲਈ ਹੈ ਫਾਇਦੇਮੰਦ
ਚੁਕੰਦਰ ਵਿਚ ਮੌਜੂਦ ਫੋਲੇਟ ਅਤੇ ਫਾਈਬਰ ਚਮੜੀ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਲਈ ਤੁਸੀਂ ਚੁਕੰਦਰ ਦਾ ਰਸ ਚਿਹਰੇ 'ਤੇ ਲਗਾ ਸਕਦੇ ਹੋ। ਇਹ ਮੁਹਾਸੇ ਦੂਰ ਕਰਨ ਵਿਚ ਮਦਦ ਕਰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇੰਚਰਾਜ ਦੇਵੇਂਦਰ ਯਾਦਵ ਨੂੰ ਮਿਲੇ ਨਵਜੋਤ ਸਿੰਘ ਸਿੱਧੂ, ਸੀਨੀਅਰ ਕਾਂਗਰਸੀਆਂ ਬਾਰੇ ਕਹਿ ਦਿੱਤੀਆਂ ਇਹ ਗੱਲਾਂ
6. ਯਾਦਦਾਸ਼ਤ ਵਧਾਉਣ 'ਚ ਮਦਦਗਾਰ
ਚੁਕੰਦਰ ਨੂੰ ਯਾਦ ਸ਼ਕਤੀ ਵਧਾਉਣ ਵਿਚ ਮਦਦਗਾਰ ਮੰਨਿਆ ਜਾਂਦਾ ਹੈ। ਇਸ 'ਚ ਮੌਜੂਦ ਕੋਲੀਨ ਯਾਦਦਾਸ਼ਤ ਵਧਾਉਣ 'ਚ ਮਦਦ ਕਰਦਾ ਹੈ। ਜੇਕਰ ਤੁਸੀਂ ਆਪਣਾ ਦਿਮਾਗ਼ ਤੇਜ਼ ਕਰਨਾ ਚਾਹੁੰਦੇ ਹੋ ਤਾਂ ਚੁਕੰਦਰ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ।
7. ਦਿਲ ਨੂੰ ਰੱਖੇ ਸਿਹਤਮੰਦ
ਚੁਕੰਦਰ ਵਿਚ ਮੌਜੂਦ ਨਾਈਟ੍ਰੇਟ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ ਅਤੇ ਇਸ ਵਿਚ ਮੌਜੂਦ ਬਿਊਟੇਨ ਖੂਨ ਦੇ ਥੱਕੇ ਬਣਨ ਤੋਂ ਰੋਕਦਾ ਹੈ। ਇਸ ਤਰ੍ਹਾਂ ਚੁਕੰਦਰ ਦਿਲ ਨਾਲ ਜੁੜੀਆਂ ਬਿਮਾਰੀਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8