ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ ‘ਖਜੂਰ’, ਜਾਣੋ ਹੋਰ ਵੀ ਲਾਜਵਾਬ ਫਾਇਦੇ
Wednesday, Jan 13, 2021 - 06:41 PM (IST)
ਜਲੰਧਰ — ਖਜੂਰ ਜਿੰਨੀ ਖਾਣ ’ਚ ਸੁਆਦ ਹੁੰਦੀ ਹੈ, ਉਨੀ ਹੀ ਇਹ ਸਿਹਤ ਲਈ ਵੀ ਲਾਹੇਵੰਦ ਹੁੰਦੀ ਹੈ। ਖਜੂਰ ’ਚ ਕਈ ਪੌਸ਼ਟਿਕ ਤੱਤ ਮੌਜੂਦ ਹੰੁਦੇ ਹਨ, ਜੋਕਿ ਸਾਡੀ ਸਿਹਤ ਲਈ ਫਾਇਦੇਮੰਦ ਸਾਬਤ ਹੁੰਦੇ ਹਨ। ਖਜੂਰ ਪ੍ਰੋਟੀਨ, ਵਿਟਾਮਿਨਸ ਅਤੇ ਮਿਨਰਲਸ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਸਰਦੀਆਂ ’ਚ ਖਜੂਰ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਖਜੂਰ ਖਾਣ ਦੇ ਫਾਇਦਿਆਂ ਬਾਰੇ।
ਸਰਦੀ-ਜ਼ੁਕਾਮ ਤੋਂ ਦੇਵੇ ਛੁਟਕਾਰਾ
ਸਰਦੀਆਂ ਦੇ ਮੌਸਮ ’ਚ ਖਜੂਰ ਦੀ ਵਰਤੋਂ ਕਰਨ ਨਾਲ ਸਰਦੀ-ਜ਼ੁਕਾਮ ਤੋਂ ਛੁੱਟਕਾਰਾ ਮਿਲਦਾ ਹੈ। ਇਸ ਲਈ ਸਰਦੀ-ਜ਼ੁਕਾਮ ਦੀ ਸ਼ਿਕਾਇਤ ਹੋਣ ’ਤੇ ਖਜੂਰ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਐਲੋਵੇਰਾ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਫਟੇ ਬੁੱਲਾਂ ਤੋਂ ਨਿਜ਼ਾਤ, ਇੰਝ ਕਰੋ ਇਸਤੇਮਾਲ
ਪਾਚਣ ਸ਼ਕਤੀ ਵਧਾਉਣ ’ਚ ਲਾਹੇਵੰਦ
ਖਜੂਰ ਪਾਚਣ ਸ਼ਕਤੀ ਮਜ਼ਬੂਤ ਕਰਦੀ ਹੈ। ਰੋਜ਼ਾਨਾ ਖਜੂਰ ਦਾ ਸੇਵਨ ਕਰਨ ਨਾਲ ਪਾਚਣ ਸ਼ਕਤੀ ਵਧਦੀ ਹੈ ਅਤੇ ਪੇਟ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ।
ਬਲੱਡ ਪ੍ਰੈਸ਼ਰ ਨੂੰ ਰੱਖੇ ਕੰਟਰੋਲ
ਖਜੂਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਵੀ ਬੇਹੱਦ ਲਾਹੇਵੰਦ ਹੁੰਦੀ ਹੈ। ਖਜੂਰ ’ਚ ਮੌਜੂਦ ਪੋਟਾਸ਼ੀਅਮ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ।
ਥਕਾਣ ਕਰੇ ਦੂਰ
ਆਇਰਨ ਦੀ ਮਾਤਰਾ ਖਜੂਰ ’ਚ ਕਾਫ਼ੀ ਮਾਤਰਾ ’ਚ ਹੁੰਦੀ ਹੈ। ਜੋ ਲੋਕ ਜ਼ਿਆਦਾ ਥਕਾਣ ਅਤੇ ਕਮਜ਼ੋਰੀ ਮਹਿਸੂਸ ਕਰਦੇ ਹਨ, ਉਨ੍ਹਾਂ ਨੂੰ ਖਜੂਰ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਅਜਿਹੇ ਲੋਕਾਂ ਨੂੰ ਰੋਜ਼ਾਨਾ 3 ਖਜੂਰਾਂ ਦਾ ਸੇਵਨ ਕਰਕੇ ਗਰਮ ਪਾਣੀ ਪੀਣਾ ਚਾਹੀਦਾ ਹੈ। ਲਗਾਤਾਰ ਇਸ ਤਰ੍ਹਾਂ ਕਰਨ ਨਾਲ ਕੁਝ ਹੀ ਦਿਨਾਂ ’ਚ ਆਇਰਨ ਦੀ ਕਮੀ ਪੂਰੀ ਹੋ ਜਾਵੇਗੀ ਅਤੇ ਸਰੀਰ ਦੀ ਥਕਾਵਟ ਦੂਰ ਹੋ ਜਾਵੇਗੀ ।
ਇਹ ਵੀ ਪੜ੍ਹੋ: ਚਿਹਰੇ ਦਾ ਰੁੱਖ਼ਾਪਣ ਦੂਰ ਕਰਨ ਲਈ ਲਾਹੇਵੰਦ ਹੁੰਦੀ ਹੈ ਬਾਦਾਮ ਤੇਲ ਦੀ ਕ੍ਰੀਮ, ਜਾਣੋ ਬਣਾਉਣ ਦਾ ਤਰੀਕਾ
ਹੱਡੀਆਂ ਮਜ਼ਬੂਤ ਕਰਨ ’ਚ ਲਾਹੇਵੰਦ
ਖਜੂਰ ਵਿੱਚ ਘੱਟ ਸੋਡੀਅਮ ਅਤੇ ਬਹੁਤ ਸਾਰੇ ਮਿਨਰਲਸ ਮੌਜੂਦ ਹੁੰਦੇ ਹਨ, ਜੋ ਹੱਡੀਆਂ ਲਈ ਬਹੁਤ ਹੀ ਵਧੀਆ ਮੰਨੇ ਜਾਂਦੇ ਹਨ। ਖਜੂਰ ’ਚ ਮੌਜੂਦ ਸੈਲੇਨੀਅਮ, ਮੈਗਨੀਜ਼ , ਕਾਪਰ ਜਿਹੇ ਮਿਨਰਲ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ ।
ਦਿਲ ਨੂੰ ਰੱਖੇ ਸਿਹਤਮੰਦ
ਖਜੂਰ ’ਚ ਮੌਜੂਦ ਫਾਈਬਰ ਤੁਹਾਡੇ ਦਿਲ ਨੂੰ ਮਜ਼ਬੂਤ ਅਤੇ ਸਿਹਤਮੰਦ ਬਣਾਉਣ ਦਾ ਵੀ ਕੰਮ ਕਰਦਾ ਹੈ। ਖਜੂਰ ’ਚ ਪੋਟਾਸ਼ੀਅਮ ਵੀ ਹੁੰਦਾ ਹੈ, ਜੋ ਦਿਲ ਦੇ ਦੌਰੇ ਦੇ ਖਤਰੇ ਨੂੰ ਕਾਫ਼ੀ ਹੱਦ ਤਕ ਟਾਲ ਸਕਦਾ ਹੈ।
ਇਹ ਵੀ ਪੜ੍ਹੋ: ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ’ਚ ਲਾਹੇਵੰਦ ਹੁੰਦੈ ਦਾਲਚੀਨੀ ਵਾਲਾ ਦੁੱਧ, ਹੋਰ ਵੀ ਜਾਣੋ ਲਾਜਵਾਬ ਫਾਇਦੇ
ਗਰਭ ਅਵਸਥਾ ’ਚ ਫਾਇਦੇਮੰਦ
ਆਇਰਨ ਨਾਲ ਭਰਪੂਰ ਖਜੂਰ ਮਾਂ ਅਤੇ ਬੱਚੇ ਦੋਹਾਂ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। ਖਜੂਰ ’ਚ ਮੌਜੂਦ ਪੋਸ਼ਟਿਕ ਤੱਤ ਗਰਭਾਸ਼ਯ ਦੀ ਮਾਸਪੇਸ਼ੀਆਂ ਨੂੰ ਮਜ਼ਬੂਤੀ ਦੇਣ ਦਾ ਕੰਮ ਕਰਦੇ ਹਨ। ਡਿਲਿਵਰੀ ਦੇ ਬਾਅਦ ਹੋਣ ਵਾਲੀ ਖ਼ੂਨ ਦੀ ਕਮੀ ਨੂੰ ਵੀ ਖਜੂਰ ਦੂਰ ਕਰਦੀ ਹੈ।
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ