ਸਰਦੀਆਂ ''ਚ ਮਸ਼ਰੂਮ ਖਾਣ ਦੇ ਹੈਰਾਨੀਜਨਕ ਫਾਇਦੇ
Wednesday, Dec 25, 2024 - 04:45 PM (IST)
ਹੈਲਥ ਡੈਸਕ- ਉਂਝ ਤਾਂ ਹਰ ਮੌਸਮ 'ਚ ਮਸ਼ਰੂਮ ਬਾਜ਼ਾਰ 'ਚ ਮੁਹੱਈਆ ਹੁੰਦੇ ਹਨ ਪਰ ਸਰਦੀਆਂ 'ਚ ਇਸ ਨੂੰ ਖਾਣਾ ਸਿਹਤ ਲਈ ਕਾਫੀ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਮਸ਼ਰੂਮ ਦੀ ਵਰਤੋਂ ਕਰ ਕੇ ਬਹੁਤ ਸਾਰੇ ਸੁਆਦੀ ਪਕਵਾਨ ਬਣਾਏ ਜਾਂਦੇ ਹਨ। ਇਹ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ, ਜੋ ਸਰਦੀਆਂ ਵਿਚ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਸਾਬਤ ਹੁੰਦੇ ਹਨ। ਮਸ਼ਰੂਮ ਵਿਚ ਪੋਟਾਸ਼ੀਅਮ, ਕਾਪਰ, ਆਇਰਨ, ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਆਓ ਬਿਨਾਂ ਕਿਸੇ ਦੇਰੀ ਦੇ ਜਾਣਦੇ ਹਾਂ ਕਿ ਸਰਦੀਆਂ 'ਚ ਮਸ਼ਰੂਮ ਖਾਣਾ ਕਿਉਂ ਜ਼ਰੂਰੀ ਹੈ।
ਇਹ ਵੀ ਪੜ੍ਹੋ-ਕੀ ਭਾਰ ਘਟਾਉਣ ਲਈ ਦਵਾਈ ਖਾਣਾ ਸਹੀ ਹੈ ਜਾਂ ਗਲਤ? ਜਾਣੋ ਕੀ ਕਹਿੰਦੇ ਨੇ ਮਾਹਰ
ਕੋਲੈਸਟ੍ਰੋਲ ਨੂੰ ਘੱਟ ਕਰਨ 'ਚ ਮਦਦਗਾਰ
ਜਿਨ੍ਹਾਂ ਲੋਕਾਂ ਨੂੰ ਕੋਲੈਸਟ੍ਰੋਲ ਦੀ ਸਮੱਸਿਆ ਹੈ, ਉਨ੍ਹਾਂ ਲਈ ਮਸ਼ਰੂਮ ਫਾਇਦੇਮੰਦ ਸਾਬਿਤ ਹੋ ਸਕਦੇ ਹਨ। ਇਸ ਵਿਚ ਅਜਿਹੇ ਮਿਸ਼ਰਨ ਪਾਏ ਜਾਂਦੇ ਹਨ, ਜੋ ਸਰੀਰ ਵਿਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਆਮ ਬਣਾਉਣ ਵਿਚ ਮਦਦ ਕਰਦੇ ਹਨ।
ਕੈਂਸਰ ਦੇ ਖ਼ਤਰੇ ਨੂੰ ਕਰਦੀ ਹੈ ਘੱਟ
ਪੋਸ਼ਕ ਤੱਤਾਂ ਨਾਲ ਭਰਪੂਰ ਮਸ਼ਰੂਮ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਸ 'ਚ ਐਰਗੋਥਿਓਨਾਈਨ ਪਾਇਆ ਜਾਂਦਾ ਹੈ, ਜੋ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਰਿਸਰਚ ਮੁਤਾਬਕ ਰੋਜ਼ਾਨਾ ਡਾਈਟ 'ਚ ਮਸ਼ਰੂਮ ਖਾਣ ਨਾਲ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- 'ਪੁਸ਼ਪਾ 2' ਦਾ ਬਾਕਸ ਆਫਿਸ 'ਤੇ ਦਬਦਬਾ, 18ਵੇਂ ਦਿਨ ਵੀ ਕੀਤੀ ਛੱਪੜਫਾੜ ਕਮਾਈ
ਇਮਿਊਨ ਸਿਸਟਮ ਬਣਾਉਂਦੀ ਹੈ ਮਜ਼ਬੂਤ
ਮਸ਼ਰੂਮ ਖਾਣ ਨਾਲ ਇਮਿਊਨਿਟੀ ਵਧਦੀ ਹੈ, ਜਿਸ ਨਾਲ ਤੁਸੀਂ ਸਰਦੀ, ਖੰਘ ਆਦਿ ਵਰਗੀਆਂ ਕਈ ਸਮੱਸਿਆਵਾਂ ਤੋਂ ਬਚ ਸਕਦੇ ਹੋ, ਇਸ ਲਈ ਸਰਦੀਆਂ ਦੇ ਮੌਸਮ 'ਚ ਮਸ਼ਰੂਮ ਜ਼ਰੂਰ ਖਾਓ।
ਹਾਈ ਬਲੱਡ ਪ੍ਰੈਸ਼ਰ ਹੁੰਦਾ ਆਮ
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਹ ਆਪਣੀ ਖੁਰਾਕ 'ਚ ਮਸ਼ਰੂਮ ਸ਼ਾਮਲ ਕਰ ਸਕਦੇ ਹਨ। ਇਸ 'ਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪੋਟਾਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਹਾਈ ਬੀਪੀ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
ਇਹ ਵੀ ਪੜ੍ਹੋ- ਸਰਦੀਆਂ 'ਚ ਜ਼ਰੂਰ ਖਾਓ 'ਪਪੀਤਾ', ਕੈਂਸਰ ਸਣੇ ਸਰੀਰ ਦੇ ਕਈ ਰੋਗ ਹੋਣਗੇ ਦੂਰ
ਭਾਰ ਘਟਾਉਣ 'ਚ ਮਦਦਗਾਰ
ਮਸ਼ਰੂਮ ਖਾਣ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਸ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ। ਜੇ ਤੁਸੀਂ ਸਰਦੀਆਂ 'ਚ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਮਸ਼ਰੂਮ ਨੂੰ ਸ਼ਾਮਲ ਕਰ ਸਕਦੇ ਹੋ।
ਅੱਖਾਂ ਲਈ ਫਾਇਦੇਮੰਦ
ਵਿਟਾਮਿਨ ਏ ਨਾਲ ਭਰਪੂਰ ਮਸ਼ਰੂਮ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਇਸ 'ਚ ਬੀਟਾ-ਕੈਰੋਟੀਨ ਪਾਇਆ ਜਾਂਦਾ ਹੈ, ਜੋ ਅੱਖਾਂ ਨੂੰ ਨਜ਼ਰ ਦੀ ਖਰਾਬੀ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਮਸ਼ਰੂਮ 'ਚ ਵਿਟਾਮਿਨ ਬੀ2 ਪਾਇਆ ਜਾਂਦਾ ਹੈ, ਇਹ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦਾ ਹੈ।
ਇਹ ਵੀ ਪੜ੍ਹੋ-ਕੀ ਹੈ ਬ੍ਰੇਨ ਟਿਊਮਰ? ਲਗਾਤਾਰ ਹੋ ਰਹੇ ਸਿਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।