ਹਰੀ ਇਲਾਇਚੀ ਦੇ ਇਹ ਫਾਇਦੇ ਜਾਣ ਰਹਿ ਜਾਓਗੇ ਹੈਰਾਨ

11/01/2018 4:51:24 PM

ਨਵੀਂ ਦਿੱਲੀ— ਖਾਣੇ ਦਾ ਸੁਆਦ ਅਤੇ ਖੁਸ਼ਬੂ ਵਧਾਉਣ ਲਈ ਹਰ ਘਰ 'ਚ ਹਰੀ ਇਲਾਇਚੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਹ ਛੋਟੀ ਜਿਹੀ ਇਲਾਇਚੀ ਸੁਆਦ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਹੀ ਫਾਇਦੇਮੰਦ ਹੈ ਪਰ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਲੋਕਾਂ ਦੇ ਮਨ 'ਚ ਇਹ ਸਵਾਲ ਉੱਠਦਾ ਹੈ ਕਿ ਇਸ ਦੀ ਤਾਸੀਰ ਗਰਮ ਹੈ ਜਾਂ ਠੰਡੀ। ਜਦਕਿ ਸੱਚਾਈ ਇਹ ਹੈ ਕਿ ਛੋਟੀ ਹਰੀ ਇਲਾਇਚੀ ਦੀ ਤਾਸੀਰ ਗਰਮ ਹੁੰਦੀ ਹੈ।
 

ਇਲਾਇਚੀ ਦੇ ਫਾਇਦੇ 
ਇਲਾਇਚੀ 'ਚ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਦੇ ਇਲਾਵਾ ਭਰਪੂਰ ਖਣਿਜ ਪਦਾਰਥ ਹੁੰਦੇ ਹਨ ਜੋ ਪਾਚਨ 'ਚ ਸੁਧਾਰ ਕਰਨ ਦੇ ਨਾਲ-ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਰਾਹਤ ਦਿਵਾਉਣ 'ਚ ਵੀ ਮਦਦਗਾਰ ਹਨ।
 

1. ਸਰਦੀ 'ਚ ਇਲਾਇਚੀ ਦੀ ਵਰਤੋਂ ਬੈਸਟ 
ਆਯੁਰਵੇਦ ਮੁਤਾਬਕ ਹਰੀ ਇਲਾਇਚੀ ਦੀ ਤਾਸੀਰ ਗਰਮ ਹੁੰਦੀ ਹੈ ਅਤੇ ਇਸ ਨੂੰ ਖਾਣ ਨਾਲ ਬਾਡੀ 'ਚ ਗਰਮਾਹਟ ਬਣੀ ਰਹਿੰਦੀ ਹੈ। ਸਰਦੀ ਦੇ ਮੌਸਮ 'ਚ ਠੰਡ ਦਾ ਪ੍ਰਭਾਵ ਘੱਟ ਕਰਨ ਲਈ ਇਸ ਦਾ ਸੇਵਨ ਜ਼ਰੂਰ ਕਰੋ। ਰੋਜ਼ਾਨਾ ਰਾਤ ਨੂੰ 1 ਗਲਾਸ ਕੋਸੇ ਪਾਣੀ ਨਾਲ 2 ਇਲਾਇਚੀ ਜ਼ਰੂਰ ਖਾਓ।
 

2. ਫੇਫੜੇ ਸਿਹਤਮੰਦ 
ਇਲਾਇਚੀ ਇਨਫੈਕਸ਼ਨ ਦੂਰ ਕਰਨ 'ਚ ਵੀ ਮਦਦਗਾਰ ਹੈ। ਇਸ ਨਾਲ ਸਾਹ ਲੈਣ ਦੀ ਸਮੱਸਿਆ ਜਿਵੇਂ ਅਸਥਮਾ, ਜ਼ੁਕਾਮ, ਫੇਫੜਿਆਂ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। 
 

3. ਹਾਈ ਬਲੱਡ ਪ੍ਰੈਸ਼ਰ 
ਰੋਜ਼ਾਨਾ 2 ਇਲਾਇਚੀ ਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਪ੍ਰੇਸ਼ਾਨੀ ਤੋਂ ਬਹੁਤ ਰਾਹਤ ਮਿਲਦੀ ਹੈ।
 

4. ਮੈਟਾਬਾਲੀਜ਼ਮ 'ਚ ਸੁਧਾਰ 
ਜਿਨ੍ਹਾਂ ਲੋਕਾਂ ਦੇ ਮੈਟਾਬਾਲੀਜ਼ਮ 'ਚ ਗੜਬੜੀ ਹੈ ਉਨ੍ਹਾਂ ਦੇ ਲਈ ਇਲਾਇਚੀ ਬਹੁਤ ਹੀ ਲਾਭਕਾਰੀ ਹੈ। ਇਸ ਦੇ ਲਈ ਐਂਟੀ-ਐਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਚਨ ਤੰਤਰ ਨੂੰ ਦਰੁਸਤ ਰੱਖਦੇ ਹਨ।
 

5. ਤਣਾਅ ਤੋਂ ਛੁਟਕਾਰਾ 
ਇਲਾਇਚੀ ਚਬਾਉਣ ਨਾਲ ਹਾਰਮੋਨਜ਼ 'ਚ ਤੁਰੰਤ ਬਦਲਾਅ ਹੁੰਦਾ ਹੈ। ਇਸ ਨਾਲ ਤਣਾਅ ਤੋਂ ਬਹੁਤ ਜਲਦੀ ਛੁਟਕਾਰਾ ਮਿਲਦਾ ਹੈ।


Related News