ਮੱਕੀ ਦੀ ਰੋਟੀ ਸਿਰਫ਼ ਸਵਾਦ ''ਚ ਹੀ ਨਹੀਂ ਸਿਹਤ ਲਈ ਵੀ ਹੈ ''ਵੱਡਾ ਵਰਦਾਨ'', ਜਾਣੋ ਇਸ ਦੇ ਫਾਇਦੇ

01/25/2022 12:44:51 PM

ਨਵੀਂ ਦਿੱਲੀ : ਸਰਦੀਆਂ 'ਚ ਮੱਕੀ ਦੀ ਰੋਟੀ ਖਾਣ ਦੇ ਬਹੁਤ ਸਾਰੇ ਫਾਇਦੇ ਹੁੰਦੇ ਹਨ। ਮੱਕੀ ਨੂੰ ਭਾਵੇਂ ਤੁਸੀਂ ਦਾਣੇ ਦੇ ਰੂਪ 'ਚ ਖਾਓ ਜਾਂ ਰੋਟੀ ਦੇ ਰੂਪ 'ਚ। ਇਸ 'ਚ ਵਿਟਾਮਿਨ ਏ. ਬੀ. ਈ. ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਪੋਟਾਸ਼ੀਅਮ ਹੁੰਦੇ ਹਨ। ਇਸ 'ਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ 'ਚ ਮਿਲਦਾ ਹੈ, ਜੋ ਫੇਫੜਿਆਂ ਦੇ ਕੈਂਸਰ, ਲੀਵਰ ਅਤੇ ਛਾਤੀ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਸ ਤੋਂ ਇਲਾਵਾ ਇਹ ਹਾਈ ਬੀ .ਪੀ. ਦੀ ਸਮੱਸਿਆ ਨੂੰ ਵੀ ਘੱਟ ਕਰਕੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਕਰਦਾ ਹੈ। ਇਸ ਲਈ ਆਪਣੀ ਡਾਈਟ 'ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ ਇਸ ਦੇ ਫਾਇਦੇ।

1. ਕੈਂਸਰ ਦੀ ਰੋਕਥਾਮ 
ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਇਸ 'ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈਸਟ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ। 
 
2. ਦਿਲ ਨੂੰ ਰੱਖੇ ਤੰਦਰੁਸਤ 
ਇਹ ਕੋਲੈਸਟਰੋਲ ਨੂੰ ਘੱਟ ਕਰ ਕਾਰਡਿਓਵਰਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ 'ਚ ਓਮੇਗਾ-3 ਫੈਟੀ ਐਸਿਡ ਵੀ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਵਾ ਇਹ ਹਾਈ ਬੀ. ਪੀ. ਦੀ ਸਮੱਸਿਆ ਨੂੰ ਵੀ ਘੱਟ ਕਰਕੇ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ ਘੱਟ ਕਰਦਾ ਹੈ। ਨਿਯਮਿਤ ਇਸ ਨੂੰ ਖਾਣ ਨਾਲ ਸਰੀਰ 'ਚੋਂ ਮਾੜੇ ਕੋਲੈਸਟਰੋਲ ਦਾ ਪੱਧਰ ਘੱਟ ਹੋ ਜਾਂਦਾ ਹੈ।
 
3. ਡਾਈਜੇਸ਼ਨ 
ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਪਚਨ 'ਚ ਆਸਾਨ ਹੁੰਦੀ ਹੈ। ਮੱਕੀ 'ਚ ਮੌਜੂਦ ਫਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ 'ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।
 
4. ਖੂਨ ਵਧਾਏ 
ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਹੀ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ 'ਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ, ਜੋ ਸਰੀਰ 'ਚ ਲਾਲ ਖੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਸ ਦੀ ਕਮੀ ਨੂੰ ਵੀ ਦੂਰ ਕਰਦਾ ਹੈ।
 
5. ਗਰਭ ਅਵਸਥਾ 'ਚ ਫਾਇਦੇਮੰਦ 
ਗਰਭਵਤੀ ਔਰਤਾਂ ਨੂੰ ਵੀ ਮੱਕੀ ਦੀ ਰੋਟੀ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ 'ਚ ਫਾਲੇਟ ਅਤੇ ਵਿਟਾਮਿਨ-ਬੀ ਪਾਇਆ ਜਾਂਦਾ ਹੈ, ਜੋ ਕਿ ਗਰਭ 'ਚ ਪਲ ਰਹੇ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਫਾਲੇਟ ਗਰਭ ਅਵਸਥਾ 'ਚ ਮਾਂ ਅਤੇ ਬੱਚੇ, ਦੋਹਾਂ ਲਈ ਫਾਇਦੇਮੰਦ ਹੁੰਦਾ ਹੈ।
 
6. ਸਰਦੀ-ਜ਼ੁਕਾਮ ਤੋਂ ਦਿਵਾਏ ਰਾਹਤ 
ਮੱਕੀ ਦੇ ਭੁੱਟੇ ਨੂੰ ਭੁੰਨ੍ਹ/ਸਾੜ੍ਹ ਕੇ ਉਸ ਦੀ ਰਾਖ ਨੂੰ ਪੀਸ ਲਓ ਫਿਰ ਇਸ 'ਚ ਸੁਆਦ ਮੁਤਾਬਕ ਸੇਂਧਾ ਨਮਕ ਪਾ ਕੇ ਦਿਨ 'ਚ 4 ਵਾਰ 1 ਚਮਚ ਇਸ ਦਾ ਸੇਵਨ ਕਰੋ। ਇਸ ਨਾਲ ਖਾਂਸੀ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।
 
7. ਹੱਡੀਆਂ ਨੂੰ ਬਣਾਏ ਮਜ਼ਬੂਤ
ਮੱਕੀ ਹੱਡੀਆਂ ਲਈ ਵੀ ਬਹੁਤ ਹੀ ਫਾਇਦੇਮੰਦ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ 'ਚ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ 'ਚ ਮੌਜੂਦ ਜ਼ਿੰਕ ਅਤੇ ਫਾਸਫੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
 
8. ਯੂਰਿਨ 'ਚ ਜਲਣ ਦੀ ਸਮੱਸਿਆ 
ਮੱਕੀ ਦੀ ਰੋਟੀ ਨੂੰ ਪਾਣੀ 'ਚ ਉਬਾਲ ਕੇ ਛਾਣ ਲਓ ਅਤੇ ਇਸ 'ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ 'ਚ ਜਲਣ ਅਤੇ ਗੁਰਦਿਆਂ ਦੀ ਕਮਜ਼ੋਰੀ ਦੂਰ ਹੋਵੇਗੀ। ਇਸ ਨਾਲ ਪੱਥਰੀ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
 
9. ਅੱਖਾਂ ਦੀ ਰੌਸ਼ਨੀ 
ਇਸ 'ਚ ਪਾਇਆ ਜਾਣ ਵਾਲਾ ਰੇਟਿਨਾਈਡਸ ਅੱਖਾਂ ਦੇ ਰੇਟਿਨਾ ਲਈ ਲਾਭਕਾਰੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫਾਇਦਾ ਮਿਲਦਾ ਹੈ।
 
10. ਸਕਿਨ/ਚਮੜੀ ਲਈ ਫਾਇਦੇਮੰਦ 
ਇਸ 'ਚ ਮੌਜੂਦ ਬੀਟਾ-ਕੈਰੋਟਿਨ ਅਤੇ ਵਿਟਾਮਿਨ-ਏ ਸਕਿਨ ਲਈ ਬੈਸਟ ਹੁੰਦਾ ਹੈ। ਨਿਯਮਿਤ ਇਸ ਦਾ ਸੇਵਨ ਕਰਨ ਨਾਲ ਸਕਿਨ ਗਲੋ ਕਰਦੀ ਹੈ।
 


sunita

Content Editor

Related News