ਖੰਘ, ਬੁਖ਼ਾਰ ਸਮੇਤ ਕਈ ਬੀਮਾਰੀਆਂ ਲਈ ਬੇਹੱਦ ਲਾਭਕਾਰੀ ਹੈ ''ਬੇਰ'', ਖਾਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ
Wednesday, Feb 03, 2021 - 06:01 PM (IST)
ਜਲੰਧਰ (ਬਿਊਰੋ) - ਫਲ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਮੌਸਮ ਦੇ ਹਿਸਾਬ ਨਾਲ ਫਲਾਂ ਦਾ ਸੁਆਦ ਵੀ ਬਦਲਦਾ ਰਹਿੰਦਾ ਹੈ। ਬੇਰ ਇਕ ਮੌਸਮੀ ਫਲ ਹੈ। ਬੇਰ ਨੂੰ ਚੀਨੀ ਖਜੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਚੀਨ 'ਚ ਇਸ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਬੇਰ 'ਚ ਬਹੁਤ ਘੱਟ ਮਾਤਰਾ 'ਚ ਕੈਲੋਰੀ ਹੁੰਦੀ ਹੈ ਇਹ ਊਰਜਾ ਦਾ ਇਕ ਚੰਗਾ ਸਰੋਤ ਹੈ। ਬੇਰ ’ਚ ਮੈਗਨੀਸ਼ਿਅਮ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਆਇਰਨ, ਪੋਸ਼ਕ ਤੱਤ, ਵਿਟਾਮਿਨ ਅਤੇ ਲਵਣ ਪਾਏ ਜਾਂਦੇ ਹਨ। ਇਨ੍ਹਾਂ ਪੋਸ਼ਕ ਤੱਤਾਂ ਨਾਲ ਹੀ ਬੇਰ ਐਂਟੀਆਕਸੀਡੈਂਟ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਸਾਡੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਬੇਰ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਸਰੀਰ ’ਚ ਰੋਗਾਂ ਤੋਂ ਲੜਨ ਦੀ ਸਮਰੱਥਾ ਵਧਦੀ ਹੈ। ਬੇਰ ਖਾਣ ਨਾਲ ਵਾਰ-ਵਾਰ ਪਿਆਸ ਨਹੀਂ ਲਗਦੀ।
1. ਕੈਂਸਰ ਤੋਂ ਬਚਾਏ
ਰਸੀਲੇ ਬੇਰ 'ਚ ਕੈਂਸਰ ਕੋਸ਼ੀਕਾਵਾਂ ਨੂੰ ਪਨਪਨ ਤੋਂ ਰੋਕਣ ਦੇ ਗੁਣ ਮੌਜੂਦ ਹੁੰਦੇ ਹਨ। ਬੇਰ ਖਾਣ ਨਾਲ ਕੈਂਸਰ ਤੋਂ ਬਚਾਅ ਕੀਤਾ ਜਾ ਸਕਦਾ ਹੈ।
2. ਭਾਰ ਘੱਟ ਕਰੇ
ਜੇ ਤੁਸੀਂ ਭਾਰ ਘੱਟ ਕਰਨ ਦੇ ਉਪਾਅ ਖੋਜ ਰਹੇ ਹੋ ਤਾਂ ਬੇਰ ਤੁਹਾਡੇ ਲਈ ਇਕ ਚੰਗਾਂ ਵਿਕਲਪ ਹੈ। ਬੇਰ 'ਚ ਕੈਲੋਰੀ ਨਾ ਦੇ ਬਰਾਬਰ ਪਾਈ ਜਾਂਦੀ ਹੈ, ਜਿਸ ਨੂੰ ਖਾਣ ਨਾਲ ਤੁਹਾਡਾ ਭਾਰ ਘੱਟ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤ ਅਨੁਸਾਰ : ਇਸ ਦਿਸ਼ਾ ‘ਚ ਬੈਠ ਕੇ ਕਰੋ ਕੰਮ, ਜ਼ਿੰਦਗੀ ’ਚ ਹਮੇਸ਼ਾ ਹੋਵੇਗੀ ਤਰੱਕੀ
3. ਲਿਵਰ ਨੂੰ ਠੀਕ ਰੱਖੇ
ਬੇਰ ਐਂਟੀਆਕਸੀਡੈਂਟ ਦਾ ਖਜ਼ਾਨਾ ਹੈ। ਲਿਵਰ ਨਾਲ ਜੁੜੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਬੇਰ ਦਾ ਸੇਵਨ ਕਰਦਾ ਬੇਹੱਦ ਫਾਇਦੇਮੰਦ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਪਰੇਸ਼ਾਨੀ ਦਾ ਹੱਲ ਕਰਨਾ ਚਾਹੁੰਦੇ ਹੋ ਤਾਂ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ
4. ਚਮੜੀ ਲਈ ਫ਼ਾਇਦੇਮੰਦ
ਬੇਰ ਖਾਣ ਨਾਲ ਚਮੜੀ ਦੀ ਚਮਕ ਲੰਬੇ ਸਮੇਂ ਤਕ ਬਰਕਰਾਰ ਰਹਿੰਦੀ ਹੈ। ਇਸ 'ਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਣ ’ਚ ਮਦਦ ਕਰਦਾ ਹੈ।
5. ਕਬਜ਼ ਦੀ ਸਮੱਸਿਆ ਦੂਰ ਕਰੇ
ਜੇ ਤੁਸੀਂ ਕਬਜ਼ ਦੀ ਸਮੱਸਿਆ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹੋ ਤਾਂ ਬੇਰ ਤੁਹਾਨੂੰ ਫ਼ਾਇਦਾ ਪਹੁੰਚਾ ਸਕਦੇ ਹਨ। ਬੇਰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ, ਜਿਸ ਨਾਲ ਤੁਹਾਨੂੰ ਕਬਜ਼ ਨਹੀਂ ਹੁੰਦੀ।
ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
6. ਦੰਦਾਂ ਅਤੇ ਹੱਡੀਆਂ ਲਈ ਫ਼ਾਇਦੇਮੰਦ
ਬੇਰ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਅਤੇ ਫਾਸਫੋਰਸ ਮੌਜੂਦ ਹੁੰਦਾ ਹੈ। ਇਹ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
7. ਖ਼ੁਸ਼ਕੀ ਅਤੇ ਥਕਾਵਟ
ਬੇਰ ’ਚ ਪ੍ਰੋਟੀਨ, ਵਿਟਾਮਿਨ-ਸੀ ਅਤੇ ਬੀ ਕਾੰਪਲੇਕਸ ਪ੍ਰਚੁਰ ਮਾਤਰਾ ’ਚ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਖ਼ੁਸ਼ਕੀ ਅਤੇ ਥਕਾਵਟ ਆਦਿ ਦੂਰ ਹੁੰਦੀ ਹੈ।
8. ਖੰਘ ਅਤੇ ਬੁਖ਼ਾਰ
ਤਾਜ਼ੇ ਬੇਰ ’ਚ ਐਂਟੀ-ਆਕਸੈਡੇਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਕਾਫ਼ੀ ਮਾਤਰਾ ’ਚ ਪਾਏ ਜਾਂਦੇ ਹਨ। ਇਸ ਦਾ ਜੂਸ ਪੀਣ ਨਾਲ ਖੰਘ ਅਤੇ ਬੁਖ਼ਾਰ ਨੂੰ ਆਰਾਮ ਮਿਲਦਾ ਹੈ।
ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼