ਬਲੱਡ ਪ੍ਰੈਸ਼ਰ ਨੂੰ ਕੰਟਰੋਲ ਅਤੇ ਸਿਰ ਦਰਦ ਤੋਂ ਨਿਜ਼ਾਤ ਦਿਵਾਉਂਦੀ ਹੈ 'ਵੱਡੀ ਇਲਾਇਚੀ', ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

08/07/2021 12:23:46 PM

ਨਵੀਂ ਦਿੱਲੀ- ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਰੋਜ਼ ਹੋਣ ਵਾਲੀ ਇਹ ਥਕਾਵਟ ਵੀ ਕਿਸੇ ਨਾ ਕਿਸੇ ਰੋਗ ਦਾ ਕਾਰਨ ਬਣ ਸਕਦੀ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਮਸਾਲਿਆਂ ਦੇ ਰੂਪ 'ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ। ਮੋਟੀ ਇਲਾਇਚੀ ਦੀ ਵਰਤੋਂ ਲੋਕਾਂ ਵਲੋਂ ਚਾਹ ਵਿਚ ਵੀ ਕੀਤੀ ਜਾਂਦੀ ਹੈ। ਵੱਡੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ 'ਚ ਮਦਦ ਕਰਦੀ ਹੈ।
ਖੰਘ ਤੋਂ ਮਿਲਦਾ ਹੈ ਆਰਾਮ
ਵੱਡੀ ਇਲਾਇਚੀ ਅਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦਾ ਹੈ। 

बड़ी इलायची के फायदे और नुकसान - Badi Elaichi (Black Cardamom) Ke Fayde Aur  Nuksan in Hindi
ਸਿਰ ਦਰਦ
ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
ਲਿਵਰ ਦੀ ਸਮੱਸਿਆ ਨੂੰ ਕਰੇ ਠੀਕ 
ਵੱਡੀ ਇਲਾਇਚੀ ਨੂੰ ਰਾਈ 'ਚ ਮਿਲਾ ਕੇ ਖਾਣ ਨਾਲ ਲਿਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।
ਮੂੰਹ ਦੇ ਛਾਲੇ ਦੂਰ
ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ 'ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ 'ਚ ਇਕ-ਦੋ ਚਮਚਾ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ। 
ਬਲੱਡ ਪ੍ਰੈਸ਼ਰ ਨੂੰ ਕਰਦੀ ਹੈ ਕਾਬੂ 
ਰੋਜ਼ਾਨਾ ਵੱਡੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Black Cardamom Can Help You Score Flawless Skin And More
ਚਮਕਦਾਰ ਚਮੜੀ
ਵੱਡੀ ਇਲਾਇਚੀ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਚਮੜੀ ਚਮਕਦਾਰ ਬਣਦੀ ਹੈ ਅਤੇ ਚਿਹਰੇ 'ਤੇ ਨਿਕਲਣ ਵਾਲੇ ਮੁਹਾਸਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਵਾਲਾਂ ਲਈ ਫ਼ਾਇਦੇਮੰਦ 
ਵੱਡੀ ਇਲਾਇਚੀ ਵਾਲਾਂ ਨੂੰ ਲੰਮਾ, ਕਾਲਾ ਅਤੇ ਸੰਘਣਾ ਬਣਾਉਣ ਵਿਚ ਮਦਦ ਕਰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਵਾਲ ਝੜਨਾ ਬੰਦ ਹੋ ਜਾਂਦੇ ਹਨ। ਮੋਟੀ ਇਲਾਇਚੀ ਵਿਚ ਐਂਟੀ-ਆਕਸੀਡੇਂਟ ਗੁਣ ਹੁੰਦੇ ਹਨ ਜੋ ਵਾਲਾਂ ਦੀ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।
ਗੈਸ ਅਤੇ ਉਲਟੀਆਂ ਤੋਂ ਰਾਹਤ 
ਵੱਡੀ ਇਲਾਇਚੀ ਅਤੇ ਅਜਵੈਣ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਵੋ। ਇਸ 'ਚ ਥੋੜ੍ਹਾ ਜਿਹਾ ਕਾਲਾ ਨਮਕ ਅਤੇ ਮਿਲਾ ਕੇ ਕੋਸਾ ਕਰ ਕੇ ਪੀਵੋ। ਇਸ ਨਾਲ ਢਿੱਡ ਗੈਸ ਅਤੇ ਉਲਟੀਆਂ ਤੋਂ ਰਾਹਤ ਮਿਲੇਗੀ।
ਗਲੇ ਦੇ ਰੋਗ 
ਮੋਟੀ ਇਲਾਇਚੀ ਦੇ ਛਿਲਕੇ ਅਤੇ ਦਾਲਚੀਨੀ ਨੂੰ ਪਾਣੀ ਵਿਚ ਉਬਾਲ ਕੇ ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜ਼ਾ ਦੀ ਪਹਿਲੀ ਹਾਲਤ ਵਿਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

Difference between green and black cardamom | The Times of India
ਕੈਂਸਰ
ਕਾਲੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।


Aarti dhillon

Content Editor

Related News