ਸਿਹਤ ਲਈ ਫਾਇਦੇਮੰਦ ਹੈ ਵੱਡੀ ਇਲਾਇਚੀ, ਜਾਣੋ ਫਾਇਦੇ

12/08/2018 12:44:25 PM

ਜਲੰਧਰ— ਅੱਜ ਦੀ ਭੱਜਦੌੜ ਭਰੀ ਜਿੰਦਗੀ ਵਿੱਚ ਥਕਾਵਟ ਹੋਣਾ ਆਮ ਗੱਲ ਹੈ ਪਰ ਕਦੇ ਇਹ ਥਕਾਵਟ ਵੀ ਰੋਗ ਦਾ ਕਾਰਨ ਬਣ ਸਕਦੀ ਹੈ। ਇਸ ਥਕਾਵਟ ਅਤੇ ਉਸਦੇ ਬਾਅਦ ਹੋਣ ਵਾਲੀਆਂ ਦੂਜੀਆਂ ਬਿਮਾਰੀਆਂ ਨੂੰ ਦੂਰ ਕਰਨ ਲਈ ਕੁੱਝ ਘਰੇਲੂ ਨੁਸਖੇ ਕਾਫ਼ੀ ਕੰਮ ਆ ਸਕਦੇ ਹਨ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬਿਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ।
1. ਸਿਰ ਦਰਦ
ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਵੱਡੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
PunjabKesari
2. ਬਲੱਡ ਪ੍ਰੈਸ਼ਰ
ਵੱਧਦੀ ਉਮਰ ਦੇ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਹੋ ਜਾਂਦੀ ਹੈ। ਵੱਡੀ ਇਲਾਇਚੀ ਦੇ ਸੇਵਨ ਨਾਲ ਇਸ ਸਮੱਸਿਆ ਤੋਂ ਵੀ ਸੌਖ ਨਾਲ ਨਿਜਾਤ ਪਾਈ ਜਾ ਸਕਦੀ ਹੈ। ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ ਵੱਡੀ ਇਲਾਇਚੀ ਦਾ ਸੇਵਨ ਕਰਨਾ ਚਾਹੀਦਾ ਹੈ।
PunjabKesari
3. ਚਮੜੀ
ਵੱਡੀ ਇਲਾਇਚੀ ਦੇ ਸੇਵਨ ਨਾਲ ਚਮੜੀ ਨੂੰ ਵੀ ਕਾਫ਼ੀ ਫਾਇਦਾ ਮਿਲਦਾ ਹੈ। ਜੇਕਰ ਆਪਣੀ ਚਮੜੀ ਵਿੱਚ ਨਿਖਾਰ ਲਿਆਉਣਾ ਹੈ ਤਾਂ ਵੱਡੀ ਇਲਾਇਚੀ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਚਮੜੀ ਦਾ ਰੰਗ ਨਿਖਰਦਾ ਹੈ।
4. ਕੈਂਸਰ
ਵੱਡੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।
PunjabKesari
5. ਇਨਫੈਕਸ਼ਨ ਤੋਂ ਬਚਾਏ
ਇਸ 'ਚ ਐਂਟੀਸੈਪਟਿਕ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਬੈਕਟੀਰੀਆ ਦੇ ਇਨਫੈਕਸ਼ਨ ਨਾਲ ਹੋਣ ਵਾਲੇ ਰੋਗਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।
6. ਮੂੰਹ ਦੀ ਬਦਬੂ ਨੂੰ ਕਰੇ ਦੂਰ
ਜੇ ਤੁਸੀਂ ਮੂੰਹ ਦੀ ਬਦਬੂ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਇਸ ਨੂੰ ਚਬਾਓ। ਇਸ ਤੋਂ ਇਲਾਵਾ ਇਹ ਮੂੰਹ ਦੇ ਜਖਮਾਂ ਨੂੰ ਠੀਕ ਕਰਨ 'ਚ ਵੀ ਕਾਫੀ ਫਾਦਿਦੇਮੰਦ ਹੁੰਦਾ ਹੈ।
PunjabKesari
7. ਅਸਥਮਾ
ਵੱਡੀ ਇਲਾਇਚੀ 'ਚ ਮੌਜੂਦ ਐਟੀਇੰਫਲੀਮੇਟਰੀ ਅਤੇ ਐਂਟੀਬੈਕਟੀਰੀਅਲ ਤੱਤ ਫੇਫੜਿਆਂ ਦੀਆਂ ਸਮੱਸਿਆਵਾਂ ਜਿਵੇਂ ਅਸਥਮਾ ਅਤੇ ਖਾਂਸੀ ਆਦਿ ਤੋਂ ਬਚਾਈ ਰੱਖਦੀ ਹੈ।
PunjabKesari


manju bala

Content Editor

Related News