ਲਗਾਤਾਰ ਹੋ ਰਹੇ ਸਿਰ ਦਰਦ ਤੋਂ ਨਿਜ਼ਾਤ ਦਿਵਾਉਂਦੀ ਹੈ ਕਾਲੀ ਇਲਾਇਚੀ, ਜਾਣੋ ਕਿਵੇਂ

Saturday, Dec 26, 2020 - 12:43 PM (IST)

ਲਗਾਤਾਰ ਹੋ ਰਹੇ ਸਿਰ ਦਰਦ ਤੋਂ ਨਿਜ਼ਾਤ ਦਿਵਾਉਂਦੀ ਹੈ ਕਾਲੀ ਇਲਾਇਚੀ, ਜਾਣੋ ਕਿਵੇਂ

ਨਵੀਂ ਦਿੱਲੀ: ਭੱਜ ਦੌੜ ਭਰੀ ਜ਼ਿੰਦਗੀ ’ਚ ਥਕਾਵਟ ਹੋਣੀ ਆਮ ਗੱਲ ਹੈ। ਰੋਜ਼ ਹੋਣ ਵਾਲੀ ਇਹ ਥਕਾਵਟ ਵੀ ਕਿਸੇ ਨਾ ਕਿਸੇ ਰੋਗ ਦਾ ਕਾਰਨ ਬਣ ਸਕਦੀ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ’ਚ ਮੌਜੂਦ ਵੱਡੀ ਇਲਾਇਚੀ ਦੀ ਵਰਤੋਂ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਮਸਾਲਿਆਂ ਦੇ ਰੂਪ ‘ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ। ਮੋਟੀ ਇਲਾਇਚੀ ਦੀ ਵਰਤੋਂ ਲੋਕਾਂ ਵਲੋਂ ਚਾਹ ’ਚ ਵੀ ਕੀਤੀ ਜਾਂਦੀ ਹੈ। ਵੱਡੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਣ ’ਚ ਮਦਦ ਕਰਦੀ ਹੈ।

ਇਹ ਵੀ : ਸਰੀਰ ਲਈ ਬੇਹੱਦ ਲਾਭਕਾਰੀ ਹੈ ਸੰਤਰਾ, ਜ਼ਰੂਰ ਕਰੋ ਖੁਰਾਕ ’ਚ ਸ਼ਾਮਲ
-ਕਾਲੀ ਇਲਾਇਚੀ ਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦੀ ਹੈ।
-ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੀ ਵਰਤੋਂ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
-ਕਾਲੀ ਇਲਾਇਚੀ ਨੂੰ ਰਾਈ ‘ਚ ਮਿਲਾ ਕੇ ਖਾਣ ਨਾਲ ਲੀਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦੀ ਵਰਤੋਂ ਪਾਚਨ ਸ਼ਕਤੀ ਨੂੰ ਵੀ ਵਧਾਉਂਦੀ ਹੈ।
-ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ ‘ਚ ਪੀਸ ਲਓ। ਇਸ ਮਿਸ਼ਰਣ ਨੂੰ ਦਿਨ ‘ਚ ਇਕ-ਦੋ ਚਮਚ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ।
-ਰੋਜ਼ਾਨਾ ਵੱਡੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈੱਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਬਲੱਡ ਪ੍ਰੈੱਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਇਹ ਵੀ ਪੜ੍ਹੋ:ਦਿਲ ਦਾ ਮਰੀਜ਼ ਬਣਾ ਦੇਵੇਗੀ ਪ੍ਰੋਟੀਨ ਦੀ ਜ਼ਿਆਦਾ ਵਰਤੋਂ, ਜਾਣੋ ਕਿੰਝ
-ਕਾਲੀ ਇਲਾਇਚੀ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਚਮੜੀ ਚਮਕਦਾਰ ਬਣਦੀ ਹੈ ਅਤੇ ਚਿਹਰੇ ‘ਤੇ ਨਿਕਲਣ ਵਾਲੇ ਮੁਹਾਸਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
-ਕਾਲੀ ਇਲਾਇਚੀ ਵਾਲਾਂ ਨੂੰ ਲੰਬਾ, ਕਾਲਾ ਅਤੇ ਸੰਘਣਾ ਬਣਾਉਣ ’ਚ ਮਦਦ ਕਰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਵਾਲ ਝੜਨੇ ਬੰਦ ਹੋ ਜਾਂਦੇ ਹਨ। ਮੋਟੀ ਇਲਾਇਚੀ ’ਚ ਐਂਟੀ-ਆਕਸੀਡੇਂਟ ਗੁਣ ਹੁੰਦੇ ਹਨ, ਜੋ ਵਾਲਾਂ ਦੀ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।
-ਕਾਲੀ ਇਲਾਇਚੀ ਅਤੇ ਜਵੈਣ ਨੂੰ ਪਾਣੀ ‘ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਓ। ਇਸ ‘ਚ ਥੋੜ੍ਹਾ ਜਿਹਾ ਕਾਲਾ ਨਮਕ ਤੇ ਹਿੰਗ ਮਿਲਾ ਕੇ ਕੋਸਾ ਕਰ ਕੇ ਪੀਓ। ਇਸ ਨਾਲ ਢਿੱਡ ਗੈਸ ਤੇ ਉਲਟੀਆਂ ਤੋਂ ਰਾਹਤ ਮਿਲੇਗੀ।
-ਕਾਲੀ ਇਲਾਇਚੀ ਦੇ ਛਿਲਕੇ ਤੇ ਦਾਲਚੀਨੀ ਨੂੰ ਪਾਣੀ ’ਚ ਉਬਾਲ ਕੇ ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜ਼ਾ ਦੀ ਪਹਿਲੀ ਹਾਲਤ ’ਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
-ਕਾਲੀ ਇਲਾਇਚੀ ’ਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।

 

ਨੋਟ: ਤੁਹਾਨੂੰ ਸਾਡਾ ਇਹ ਆਰਟੀਕਲ ਕਿਸ ਤਰ੍ਹਾਂ ਲੱਗਾ ਕੁਮੈਂਟ ਕਰਕੇ ਦੱਸੋ। 


author

Aarti dhillon

Content Editor

Related News