ਦੰਦਾਂ ਦੇ ਦਰਦ ਤੋਂ ਰਾਹਤ ਦਿਵਾਉਂਣ ਦਾ ਕੰਮ ਕਰਦੀ ਹੈ ‘ਕਾਲੀ ਮਿਰਚ’, ਜੋੜਾਂ ਦੇ ਦਰਦ ਲਈ ਵੀ ਹੈ ਫ਼ਾਇਦੇਮੰਦ

06/13/2024 5:52:49 PM

ਜਲੰਧਰ - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸਬਜ਼ੀ ਬਣਾਉਂਦੇ ਸਮੇਂ ਕਾਲੀ ਮਿਰਚ ਦਾ ਇਸਤੇਮਾਲ ਜ਼ਰੂਰ ਕਰਦੇ ਹਨ, ਕਿਉਂਕਿ ਕਾਲੀ ਮਿਰਚ ਸਬਜ਼ੀ ਦਾ ਸੁਆਦ ਵਧਾਉਂਦੀ ਹੈ। ਨਾਲ ਹੀ ਇਹ ਸਰੀਰ ਲਈ ਵੀ ਫ਼ਾਇਦੇਮੰਦ ਹੈ। ਕਾਲੀ ਮਿਰਚ ਦੇ ਤਿੱਖੇ ਸਵਾਦ ਕਾਰਨ ਇਸ ਦੀ ਘੱਟ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਬੀਮਾਰੀਆਂਨੂੰ ਦੂਰ ਕਰਨ ਲਈ ਇਸ ਦੀ ਵਰਤੋਂ ਘਰੇਲੂ ਨੁਸਖ਼ੇ ਦੇ ਤੌਰ 'ਤੇ ਕੀਤੀ ਜਾਂਦੀ ਹੈ। ਢਿੱਡ, ਚਮੜੀ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਲਈ ਕਾਲੀ ਮਿਰਚ ਬਹੁਤ ਅਸਰਦਾਰ ਹੁੰਦੀ ਹੈ। ਸਿਹਤ ਅਤੇ ਗੁਣਾਂ ਨਾਲ ਭਰਪੂਰ ਕਾਲੀ ਮਿਰਚ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ। ਕਾਲੀ ਮਿਰਚ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ....

1. ਢਿੱਡ ਦੇ ਕੀੜੇ ਹੁੰਦੇ ਨੇ ਦੂਰ
ਢਿੱਡ ਦਰਦ ਦਾ ਕਾਰਨ ਸਿਰਫ਼ ਖ਼ਰਾਬ ਖਾਣ-ਪਾਣ ਨਹੀਂ ਹੁੰਦਾ, ਬਲਕਿ ਕੀੜੇ ਵੀ ਇਸ ਦਾ ਕਾਰਨ ਹੋ ਸਕਦੇ ਹਨ। ਜਿਸ ਨਾਲ ਭੁੱਖ ਨਹੀਂ ਲਗਦੀ ਅਤੇ ਭਾਰ ਤੇਜ਼ੀ ਨਾਲ ਘੱਟ ਜਾਂਦਾ ਹੈ। ਇਸ ਰੋਗ ਤੋਂ ਛੁਟਕਾਰਾ ਪਾਉਣ ਲਈ ਲੱਸੀ 'ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ। ਇਸ ਤੋਂ ਇਲਾਵਾ ਕਾਲੀ ਮਿਰਚ ਨੂੰ ਸੌਗੀ ਨਾਲ ਮਿਲਾ ਕੇ ਖਾਣ ਨਾਲ ਵੀ ਢਿੱਡ ਦੇ ਕੀੜੇ ਦੂਰ ਹੁੰਦੇ ਹਨ।

ਪੜ੍ਹੋ ਇਹ ਵੀ : Health Tips: ਡਿਲਿਵਰੀ ਤੋਂ ਬਾਅਦ ਵਧੇ ਹੋਏ ਢਿੱਡ ਨੂੰ ਘਟਾਉਣ ਲਈ ਔਰਤਾਂ ਅਪਣਾਉਣ ਇਹ ਤਰੀਕੇ, ਹੋਵੇਗਾ ਫ਼ਾਇਦਾ

PunjabKesari

2. ਜੋੜਾਂ ਦਾ ਦਰਦ  
ਉਮਰ ਵਧਣ ਨਾਲ ਹੋਣ ਵਾਲੇ ਜੋੜਾਂ ਦੇ ਦਰਦ 'ਚ ਕਾਲੀ ਮਿਰਚ ਦੀ ਵਰਤੋਂ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਤਿਲ਼ਾਂ ਦੇ ਤੇਲ 'ਚ ਜਲਨ ਤੱਕ ਗਰਮ ਕਰੋ। ਉਸ ਮਗਰੋਂ ਠੰਢਾ ਹੋਣ 'ਤੇ ਉਸ ਨੂੰ ਹੱਥਾਂ ਪੈਰਾਂ 'ਤੇ ਲਗਾਓ ਅਤੇ ਇਸ ਨਾਲ ਬਹੁਤ ਆਰਾਮ ਮਿਲੇਗਾ।

3. ਅੱਖਾਂ ਦੀ ਰੌਸ਼ਨੀ ਤੇ ਯਾਦਦਾਸ਼ਤ ਹੁੰਦੀ ਹੈ ਤੇਜ਼ 
ਰੋਜ਼ਾਨਾ ਕਾਲੀ ਮਿਰਚ ਨੂੰ ਘਿਉ ਅਤੇ ਸ਼ੱਕਰ ਵਿਚ ਮਿਲਾ ਕੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਨਾਲ ਹੀ ਇਸ ਨਾਲ ਜੁੜੇ ਰੋਗ ਵੀ ਦੂਰ ਹੋ ਜਾਂਦੇ ਹਨ। ਰੋਜ਼ਾਨਾ ਸਵੇਰੇ ਕਾਲੀ ਮਿਰਚ ਵਿਚ ਮੱਖਣ ਅਤੇ ਮਿਸ਼ਰੀ ਮਿਲਾ ਕੇ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।

ਪੜ੍ਹੋ ਇਹ ਵੀ : Health Tips: ਜੂਸ ਦਾ ਜ਼ਿਆਦਾ ਸੇਵਨ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ! ਖ਼ਰਾਬ ਹੋ ਸਕਦੀ ਹੈ ਤੁਹਾਡੀ 'ਕਿਡਨੀ'

PunjabKesari

4. ਜ਼ੁਕਾਮ ਤੋਂ ਆਰਾਮ
ਜ਼ੁਕਾਮ ਹੋਣ 'ਤੇ ਕਾਲੀ ਮਿਰਚ ਮਿਲਾ ਕੇ ਹਲਕਾ ਗਰਮ ਦੁੱਧ ਪੀਓ। ਇਸ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਖੰਘ ਹੋਣ 'ਤੇ ਕਾਲੀ ਮਿਰਚ ਨੂੰ ਸ਼ਹਿਦ ਨਾਲ ਮਿਲਾ ਕੇ ਖਾਣਾ ਚਾਹੀਦਾ ਹੈ, ਦਿਨ 'ਚ 3 ਤੋਂ 4 ਵਾਰ ਅਜਿਹਾ ਕਰਨ ਨਾਲ ਖੰਘ ਤੁਰੰਤ ਠੀਕ ਹੋ ਜਾਵੇਗੀ। ਇਸ ਦਾ ਚਟਪਟਾ ਸੁਆਦ ਜ਼ੁਕਾਮ 'ਚ ਬੰਦ ਨੱਕ ਅਤੇ ਗਲੇ ਦੀ ਮੁਸ਼ਕਲ ਦੂਰ ਕਰਦਾ ਹੈ।

5. ਦੰਦਾਂ ਦੇ ਦਰਦ ਤੋਂ ਰਾਹਤ
ਕਾਲੀ ਮਿਰਚ ਦੀ ਵਰਤੋਂ ਦੰਦਾਂ ਲਈ ਫ਼ਾਇਦੇਮੰਦ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਦੰਦ ਖ਼ਰਾਬ ਹੋਣ ਦੀ ਸਮੱਸਿਆ ਖ਼ਤਮ ਹੁੰਦੀ ਹੈ। ਦੰਦਾਂ ਦੇ ਦਰਦ 'ਚ ਨਾਲ ਵੀ ਕਾਲੀ ਮਿਰਚ ਦੀ ਵਰਤੋਂ ਬਹੁਤ ਫ਼ਾਇਦੇਮੰਦ ਹੈ। ਇਹ ਚਮੜੀ ਨੂੰ ਵੀ ਸਿਹਤਮੰਦ ਬਣਾਉਂਦੀ ਹੈ। ਅਜਿਹੇ ਭੋਜਨ ਨਾਲ ਸਿਹਤ ਸੰਬੰਧੀ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।

ਪੜ੍ਹੋ ਇਹ ਵੀ : Health Tips: ਕੋਈ ਵੀ ਦਵਾਈ ਖਾਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਸਿਹਤ ਨੂੰ ਹੋ ਸਕਦੈ ਨੁਕਸਾਨ

PunjabKesari

6. ਢਿੱਡ ਦੀ ਗੈਸ ਤੋਂ ਛੁਟਕਾਰਾ
ਕਾਲੀ ਮਿਰਚ ਨੂੰ ਕਾਲੇ ਲੂਣ ਨਾਲ ਨਿੰਬੂ 'ਚ ਮਿਲਾਓ ਅਤੇ ਇਸ ਦਾ ਰਸ ਹੌਲੀ-ਹੌਲੀ ਪੀਓ। ਇਸ ਨਾਲ ਢਿੱਡ ਦੀ ਗੈਸ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਮਿਲਦਾ ਹੈ। ਇੱਕ ਕੱਪ ਗਰਮ ਪਾਣੀ 'ਚ ਪਿਸੀ ਕਾਲੀ ਮਿਰਚ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਗੈਸ ਦੀ ਸ਼ਿਕਾਇਤ ਦੂਰ ਹੁੰਦੀ ਹੈ।

7. ਬਲੱਡ ਪ੍ਰੈਸ਼ਰ ਕੰਟਰੋਲ
ਬਲੱਡ ਪ੍ਰੈਸ਼ਰ ਕੰਟਰੋਲ ਕਰਨ 'ਚ ਵੀ ਕਾਲੀ ਮਿਰਚ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਜੇ ਸਮੱਸਿਆ ਵਧ ਰਹੀ ਹੈ ਤਾਂ ਅੱਧਾ ਗਿਲਾਸ ਪਾਣੀ 'ਚ ਇੱਕ ਨਿੱਕਾ ਚਮਚ ਕਾਲੀ ਮਿਰਚ ਪਾਊਡਰ ਪਾ ਲਓ, ਛੇਤੀ ਆਰਾਮ ਮਿਲੇਗਾ।

ਪੜ੍ਹੋ ਇਹ ਵੀ : ਨਾ ਕੋਈ ਦਵਾਈ, ਨਾ ਡਾਈਟ ਪਲਾਨ! ਸ਼ੂਗਰ ਨੂੰ ਕੰਟਰੋਲ 'ਚ ਕਰਨ ਲਈ ਮਰੀਜ਼ ਰੋਜ਼ਾਨਾ ਕਰਨ ਇਹ ਕੰਮ, ਹੋਵੇਗਾ ਫ਼ਾਇਦਾ

PunjabKesari

8. ਬਵਾਸੀਰ ਤੋਂ ਰਾਹਤ
ਖਾਣ-ਪੀਣ ਦੀਆਂ ਗ਼ਲਤ ਆਦਤਾਂ ਦੇ ਨਾਲ ਹੀ ਤੇਲ ਅਤੇ ਜੰਕ ਫੂਡ ਦੀ ਵਰਤੋਂ ਕਾਰਨ ਬਵਾਸੀਰ ਦੀ ਸਮੱਸਿਆ ਨਾਲ ਅੱਜ-ਕੱਲ੍ਹ ਜ਼ਿਆਦਾਤਰ ਲੋਕ ਪ੍ਰੇਸ਼ਾਨ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ, ਜ਼ੀਰਾ ਅਤੇ ਚੀਨੀ ਜਾਂ ਮਿਸ਼ਰੀ ਨੂੰ ਪੀਸ ਕਰ ਕੇ ਇਕੱਠਾ ਮਿਲਾ ਲਓ। ਸਵੇਰੇ-ਸ਼ਾਮ ਦੋ ਤੋਂ ਤਿੰਨ ਵਾਰ ਇਸ ਨੂੰ ਲੈਣ ਨੂੰ ਬਵਾਸੀਰ ਤੋਂ ਰਾਹਤ ਮਿਲਦੀ ਹੈ।


rajwinder kaur

Content Editor

Related News