ਵੱਧਦੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਨੇ ਇਹ ਫਲ, ਰੋਜ਼ਾਨਾ ਕਰੋ ਸੇਵਨ

06/10/2019 2:01:14 PM

ਜਲੰਧਰ— ਲੋਕਾਂ 'ਚ ਕੰਮ ਦੇ ਦਬਾਅ, ਤਣਾਅ ਆਦਿ ਕਰਕੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਪੈਦਾ ਹੋਣਾ ਆਮ ਗੱਲ ਹੋ ਗਈ ਹੈ। ਹਾਈ ਬਲੱਡ ਪ੍ਰੈਸ਼ਰ ਦੇ ਇਲਾਜ ਲਈ ਜ਼ਿਆਦਾ ਦਵਾਈਆਂ ਦਾ ਸੇਵਨ ਵਧੀਆ ਉਪਾਅ ਨਹੀਂ ਹੈ। ਬਲੱਡ ਪ੍ਰੈਸ਼ਰ ਨੂੰ ਕੁਝ ਫਲਾਂ ਦੇ ਸੇਵਨ ਨਾਲ ਵੀ ਤੁਸੀਂ ਕੰਟਰੋਲ ਕਰ ਸਕਦੇ ਹੋ। ਅੱਜ ਅਸੀਂ ਉਨ੍ਹਾਂ ਫਲਾਂ ਬਾਰੇ ਹੀ ਦੱਸਣ ਜਾ ਰਹੇ ਹਾਂ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਕਾਰਗਰ ਹੋ ਸਕਦੇ ਹਨ।ਆਓ ਜਾਣਦੇ ਹਾਂ ਉਨ੍ਹਾਂ ਫਲਾਂ ਬਾਰੇ...
ਕੀਵੀ
ਕੀਵੀ ਇਕ ਸੁਆਦੀ ਫਲ ਹੈ, ਜੋ ਪਾਚਨ 'ਚ ਸੁਧਾਰ ਅਤੇ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ ਅਤੇ ਚਮੜੀ ਨੂੰ ਵੀ ਸਿਹਤਮੰਦ ਰੱਖਦਾ ਹੈ। ਜੇ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਇਸ ਦਾ ਸੇਵਨ ਤੁਹਾਡੇ ਲਈ ਬੇਹੱਦ ਫਾਇਦੇਮੰਦ ਹੋਵੇਗਾ। ਕੀਵੀ ਐਂਟੀਆਕਸੀਡੈਂਟ ਨਾਲ ਭਰਪੂਰ ਹੈ। ਇਕ ਅਧਿਐਨ ਮੁਤਾਬਕ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਦਿਨ 'ਚ ਤਿੰਨ ਕੀਵੀ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਹਾਈ ਬਲੱਡ ਪ੍ਰੈਸ਼ਰ, ਸਟਰੋਕ, ਦਿਲ ਦੇ ਦੌਰੇ ਆਦਿ ਜਿਹੇ ਖਤਰਿਆਂ ਨੂੰ ਰੋਕਣ 'ਚ ਮਦਦ ਮਿਲੇਗੀ।

PunjabKesari
ਤਰਬੂਜ਼
ਤਰਬੂਜ਼ ਦਾ ਫਲ ਜਿੱਥੇ ਖਾਣ 'ਚ ਸੁਆਦ ਹੁੰਦਾ ਹੈ, ਉਨਾ ਹੀ ਇਹ ਫਲ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਗਰਮੀਆਂ 'ਚ ਤਰਬੂਜ਼ ਦਾ ਸੇਵਨ ਰੋਜ਼ਾਨਾ ਕੀਤਾ ਜਾ ਸਕਦਾ ਹੈ। ਰੋਜ਼ਾਨਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਕਰਨ 'ਚ ਵੀ ਮਦਦ ਮਿਲਦੀ ਹੈ, ਕਿਉਂਕਿ ਇਸ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਤਰਬੂਜ਼ ਐਂਟੀਆਕਸੀਡੈਂਟ ਅਤੇ ਵਿਟਾਮਿਨ-ਸੀ ਨਾਲ ਵੀ ਭਰਪੂਰ ਹੁੰਦਾ ਹੈ।

PunjabKesari
ਅੰਬ
ਗਰਮੀਆਂ ਦਾ ਮੌਸਮ ਅੰਬਾਂ ਦਾ ਮੌਸਮ ਹੈ। ਅੰਬ ਪੋਟਾਸ਼ੀਅਮ ਨਾਲ ਭਰਪੂਰ ਹੁੰਦੇ ਹਨ, ਇਸ ਲਈ ਇਸ ਨੂੰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਆਦਰਸ਼ ਫਲ ਮੰਨਿਆ ਜਾਂਦਾ ਹੈ। ਇਸ ਫਲ ਦਾ ਸੇਵਨ ਰੋਜ਼ਾਨਾ ਕਰਨ ਦੇ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹੇਗਾ।  

PunjabKesari
ਸਟ੍ਰੋਬਰੀ
ਸਟ੍ਰੋਬਰੀ ਜਿੰਨੀ ਖਾਣ 'ਚ ਸੁਆਦ ਹੁੰਦੀ ਹੈ, ਉਨੀ ਹੀ ਇਹ ਗੁਣਾਂ ਨਾਲ ਭਰਪੂਰ ਹੁੰਦੀ ਹੈ। ਸਟ੍ਰੋਬਰੀ ਐਂਟੀਆਕਸੀਡੈਂਟ, ਵਿਟਾਮਿਨ-ਸੀ ਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ। ਇਸ 'ਚ ਪੋਟਾਸ਼ੀਅਮ ਦੀ ਮੌਜੂਦਗੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਕਾਰਗਰ ਹੁੰਦੀ ਹੈ।ਤੁਸੀਂ ਇਸ ਦਾ ਸੇਵਨ ਸਟ੍ਰੋਬਰੀ ਸ਼ੇਕ ਬਣਾ ਕੇ ਵੀ ਕਰ ਸਕਦੇ ਹੋ। 

PunjabKesari
ਕੇਲਾ
ਕੇਲਾ ਇਕ ਆਮ ਫਲ ਹੈ। ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੋਟਾਸ਼ੀਅਮ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਕੇਲਾ ਪੋਟਾਸ਼ੀਅਮ ਦਾ ਅਹਿਮ ਸਰੋਤ ਹੈ। ਇਸ ਦੇ ਸੇਵਨ ਨਾਲ ਤੁਸੀਂ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖ ਸਕਦੇ ਹੋ।
ਇਨ੍ਹਾਂ ਤਰੀਕਿਆਂ ਨਾਲ ਵੀ ਤੁਸੀਂ ਕਰ ਸਕਦੇ ਹੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ 
ਸਿਗਰਟਨੋਸ਼ੀ ਤੋਂ ਪਰਹੇਜ਼ ਰੱਖੋ।
ਆਪਣੀ ਖੁਰਾਕ ਦਾ ਧਿਆਨ ਰੱਖੋ।
ਰੋਜ਼ਾਨਾ ਘੱਟੋ-ਘੱਟ 30 ਮਿੰਟ ਕਸਰਤ ਜ਼ਰੂਰ ਕਰੋ।
ਤਣਾਅ ਤੋਂ ਮੁਕਤ ਰਹੋ।
ਨਮਕ ਦਾ ਸੇਵਨ ਘੱਟ ਕਰੋ।


shivani attri

Content Editor

Related News