ਸਰੀਰ ’ਚ ਹੋਣ ਵਾਲੀਆਂ ਇਨ੍ਹਾਂ ਦਰਦਾਂ ਨੂੰ ਦੂਰ ਕਰਦਾ ਹੈ ‘ਲਸਣ ਵਾਲਾ ਦੁੱਧ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
Thursday, Dec 03, 2020 - 05:36 PM (IST)
ਜਲੰਧਰ (ਬਿਊਰੋ) - ਲਸਣ ਸਿਰਫ਼ ਸਾਡੇ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ, ਸਗੋਂ ਇਹ ਸਰੀਰ ਲਈ ਇਕ ਦਵਾਈ ਦੀ ਤਰ੍ਹਾਂ ਕੰਮ ਵੀ ਕਰਦਾ ਹੈ। ਇਸ ‘ਚ ਵਿਟਾਮਿਨ, ਖਣਿਜ, ਲਵਣ ਅਤੇ ਫਾਸਫੋਰਸ, ਆਇਰਨ, ਵਿਟਾਮਿਨ-ਏ, ਬੀ ਅਤੇ ਸੀ ਭਰਪੂਰ ਮਾਤਰਾ ‘ਚ ਹੁੰਦੇ ਹਨ। ਲਸਣ ਸਾਡੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦਾ ਹੈ। ਜੇਕਰ ਅਸੀਂ ਲਸਣ ਦਾ ਦੁੱਧ ‘ਚ ਮਿਲਾ ਕੇ ਵਰਤੋਂ ਕਰੀਏ, ਤਾਂ ਇਸ ਦੇ ਦੁੱਗਣੇ ਫ਼ਾਇਦੇ ਹੋ ਜਾਂਦੇ ਹਨ। ਅੱਜ ਕੱਲ ਲੋਕ ਸਰੀਰ ’ਚ ਹੋਣ ਵਾਲੀਆਂ ਦਰਦਾਂ ਤੋਂ ਬਹੁਤ ਪਰੇਸ਼ਾਨ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਲਸਣ ਵਾਲੇ ਦੁੱਧ ਦੀ ਵਰਤੋਂ ਕਰੋ। ਲਸਣ ਵਾਲਾ ਦੁੱਧ ਪੀਣ ਨਾਲ ਕਿਹੜੀਆਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਹੋ ਜਾਂਦਾ ਹੈ, ਆਓ ਜਾਣਦੇ ਹਾਂ...
ਇੰਝ ਤਿਆਰ ਕਰੋ ਲਸਣ ਵਾਲਾ ਦੁੱਧ
ਇਸ ਦੁੱਧ ਨੂੰ ਬਣਾਉਣ ਲਈ 1 ਗਲਾਸ ਦੁੱਧ ‘ਚ ਥੋੜ੍ਹਾ ਜਿਹਾ ਪਾਣੀ ਅਤੇ ਲਸਣ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਫਿਰ ਇਸ ਦੁੱਧ ਨੂੰ ਰਾਤ ਦੇ ਸਮੇਂ ਖਾਣਾ ਖਾਣ ਤੋਂ ਬਾਅਦ ਸੌਣ ਤੋਂ ਪਹਿਲਾਂ ਪੀ ਲਓ। ਇਸ ਨਾਲ ਸਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਦਰਦਾਂ ਤੋਂ ਰਾਹਤ ਮਿਲਦੀ ਹੈ।
ਹੋਣਗੇ ਇਹ ਫ਼ਾਇਦੇ
ਐਸੀਡਿਟੀ ਅਤੇ ਬਦਹਜ਼ਮੀ
ਦੁੱਧ ਅਤੇ ਲਸਣ ਦਾ ਮਿਸ਼ਰਣ ਪਾਚਕ ਰਸ ਨੂੰ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਨਾਲ ਐਸੀਡਿਟੀ ਅਤੇ ਬਦਹਜ਼ਮੀ ਜਿਹੀਆਂ ਸਮੱਸਿਆਵਾਂ ਵੀ ਠੀਕ ਹੁੰਦੀਆਂ ਹਨ।
ਜੋੜਾਂ ਦੇ ਦਰਦਾਂ ਤੋਂ ਮਿਲੇ ਮੁਕਤੀ
ਲਸਣ ਵਾਲਾ ਦੁੱਧ ਜੋੜਾਂ ਦੇ ਦਰਦ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਜੋੜਾਂ ‘ਚ ਦਰਦ ਰਹਿੰਦਾ ਹੈ ਤਾਂ ਰੋਜ਼ਾਨਾ 1 ਗਲਾਸ ਦੁੱਧ ‘ਚ ਲਸਣ ਦੀਆਂ ਕਲੀਆਂ ਮਿਲਾ ਕੇ ਉਬਾਲ ਕੇ ਪੀਓ। ਇਸ ਨਾਲ ਦਰਦ ਦੀ ਸਮੱਸਿਆ ਦੂਰ ਹੋ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : ਕੈਨੇਡਾ ਪਹੁੰਚਣ ਤੋਂ ਲੈ ਕੇ ਪੱਕੇ ਹੋਣ ਤੱਕ ਵਿਦਿਆਰਥੀਆਂ ਨੂੰ ਆਉਂਦੀਆਂ ਨੇ ਇਹ ਸਮੱਸਿਆਵਾਂ
. ਠੀਕ ਹੁੰਦੈ ਸਿਆਟਿਕਾ ਦਾ ਦਰਦ
ਚਾਰ ਕਲੀਆਂ ਲਸਣ ਦੀਆਂ ਦੁੱਧ ‘ਚ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ ਤੁਸੀਂ ਇਸ ਦੁੱਧ ਨੂੰ ਮਿੱਠਾ ਬਣਾਉਣ ਦੇ ਲਈ ਇਸ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਲਓ ਅਤੇ ਰੋਜ਼ਾਨਾ ਇਸ ਦੀ ਵਰਤੋਂ ਕਰੋ। ਇਸ ਨਾਲ ਸਿਆਟਿਕਾ ਦਾ ਦਰਦ ਠੀਕ ਹੋ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ -ਸੋਮਵਾਰ ਨੂੰ ਜ਼ਰੂਰ ਕਰੋ ਭਗਵਾਨ ਸ਼ਿਵ ਜੀ ਦੀ ਪੂਜਾ, ਖੁੱਲ੍ਹਣਗੇ ਧਨ ਦੀ ਪ੍ਰਾਪਤੀ ਦੇ ਸਾਰੇ ਰਾਹ
ਦੂਰ ਹੁੰਦੀ ਹੈ ਕਲੈਸਟਰੋਲ ਦੀ ਸਮੱਸਿਆ
ਰੋਜ਼ਾਨਾ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਦਿਲ ਦੀਆਂ ਨਸਾਂ ‘ਚ ਜੰਮਿਆ ਹੋਇਆ ਕੋਲੈਸਟਰੋਲ ਦੂਰ ਹੋ ਜਾਂਦਾ ਹੈ। ਇਸੇ ਲਈ ਜੇਕਰ ਤੁਹਾਨੂੰ ਵੀ ਕਲੈਸਟਰੋਲ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਲਸਣ ਵਾਲਾ ਦੁੱਧ ਜ਼ਰੂਰ ਪੀਓ।
ਪੜ੍ਹੋ ਇਹ ਵੀ ਖ਼ਬਰ - UK ਸਟੂਡੈਂਟ ਵੀਜ਼ਾ: ‘ਇੰਟਰਵਿਊ’ ਤੇ ‘ਫੰਡ’ ਰੋਕ ਰਹੇ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ‘ਰਾਹ’
ਕਬਜ਼ ਦੀ ਸਮੱਸਿਆ ਦੂਰ ਹੁੰਦੀ
ਆਯੂਰਵੈਦ ਮੁਤਾਬਕ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਅੰਤੜੀਆਂ ਤੰਦਰੁਸਤ ਹੁੰਦੀਆਂ ਹਨ। ਇਸ ਦੁੱਧ ਦੀ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੁੰਦੀ ਹੈ।
ਮਾਈਗ੍ਰੇਨ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਮਾਈਗ੍ਰੇਨ ਦੇ ਮਰੀਜ਼ਾਂ ਲਈ ਦੁੱਧ ਅਤੇ ਲਸਣ ਦਾ ਮਿਸ਼ਰਣ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਨਾਲ ਨਾਰਮਲ ਸਿਰ ਦਰਦ ਵੀ ਠੀਕ ਹੋ ਜਾਂਦਾ ਹੈ।
ਦੰਦ ਅਤੇ ਹੱਡੀਆਂ ਮਜ਼ਬੂਤ
ਰੋਜ਼ਾਨਾ ਲਸਣ ਵਾਲਾ ਦੁੱਧ ਪੀਣ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਲਸਣ ਵਾਲੇ ਦੁੱਧ ‘ਚ ਕੈਲਸ਼ੀਅਮ ਦੀ ਮਾਤਰਾ ਭਰਪੂਰ ਪਾਈ ਜਾਂਦੀ ਹੈ, ਜੋ ਸਰੀਰ ਲਈ ਫ਼ਾਇਦੇਮੰਦ ਹੁੰਦੀ ਹੈ।
ਪੜ੍ਹੋ ਇਹ ਵੀ ਖ਼ਬਰ - Beauty Tips : ਸਰਦੀਆਂ ''ਚ ਕੀ ਤੁਹਾਡੇ ਵੀ ਫਟਦੇ ਹਨ ਬੁੱਲ੍ਹ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ
ਥਕਾਵਟ ਦੂਰ ਹੁੰਦੀ ਹੈ
ਜੇਕਰ ਤੁਸੀਂ ਕੰਮ ਕਰਨ ਤੋਂ ਬਾਅਦ ਬਹੁਤ ਜ਼ਿਆਦਾ ਥੱਕ ਜਾਂਦੇ ਹੋ ਤਾਂ ਰੋਜ਼ਾਨਾ 1 ਗਲਾਸ ਦੁੱਧ ‘ਚ ਥੋੜ੍ਹਾ ਜਿਹਾ ਲਸਣ ਮਿਲਾ ਕੇ ਪੀਓ। ਇਸ ਨਾਲ ਤੁਹਾਡਾ ਸਰੀਰ ਐਕਟਿਵ ਰਹੇਗਾ ਅਤੇ ਥਕਾਵਟ ਦੀ ਸਮੱਸਿਆ ਦੂਰ ਹੋ ਜਾਵੇਗੀ।