ਰੋਜ਼ਾਨਾ ਇਕ ਵੱਡੀ ਇਲਾਇਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

01/14/2019 11:34:31 AM

ਨਵੀਂ ਦਿੱਲੀ— ਮਸਾਲਿਆਂ ਦੇ ਰੂਪ 'ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦਾ ਕੰਮ ਕਰਦੀ ਹੈ ਪਰ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਇਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਵੱਡੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਵੀ ਛੁਟਕਾਰਾ ਦਿਵਾਉਂਦੀ ਹੈ। ਔਸ਼ਧੀ ਗੁਣਾਂ ਨਾਲ ਭਰਪੂਰ ਵੱਡੀ ਇਲਾਇਚੀ ਨਾਲ ਕੈਂਸਰ ਤੋਂ ਲੈ ਕੇ ਬਲੱਡ ਪ੍ਰੈਸ਼ਰ ਵਰਗੀਆਂ ਬੀਮਾਰੀਆਂ ਵੀ ਦੂਰ ਹੋ ਸਕਦੀਆਂ ਹਨ। ਅੱਜ ਅਸੀਂ ਤੁਹਾਨੂੰ ਵੱਡੀ ਇਲਾਇਚੀ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ...
 

1. ਕੈਂਸਰ ਤੋਂ ਬਚਾਏ 
ਇਸ 'ਚ ਕੈਂਸਰ ਵਿਰੋਧੀ ਗੁਣ ਹੁੰਦੇ ਹਨ ਇਹ ਸਰੀਰ 'ਚ ਕੈਂਸਰ ਸੈੱਲਸ ਦੇ ਵਿਕਾਸ ਨੂੰ ਰੋਕਣ ਦਾ ਕੰਮ ਕਰਦੀ ਹੈ ਅਤੇ ਇਹ ਐਂਟੀ-ਆਕਸੀਡੈਂਟ ਦੇ ਪੱਧਰ ਨੂੰ ਵੀ ਵਧਾਉਂਦੀ ਹੈ।
PunjabKesari

2. ਸਿਰ ਦਰਦ ਤੇ ਤਣਾਅ 'ਚ ਰਾਮਬਾਣ
ਵੱਡੀ ਇਲਾਇਚੀ 'ਚ ਦਰਦ ਦੂਰ ਕਰਨ ਦੀ ਅਨੋਖੀ ਸਮਰੱਥਾ ਪਾਈ ਜਾਂਦੀ ਹੈ। ਖਾਸ ਕਰਕੇ ਸਿਰ ਦਰਦ 'ਚ ਤਾਂ ਇਹ ਰਾਮਬਾਣ ਦਾ ਕੰਮ ਕਰਦੀ ਹੈ। ਇਸ ਨਾਲ ਤਿਆਰ ਕੀਤੇ ਜਾਣ ਵਾਲੇ ਸੁੰਗਧਿਤ ਤੇਲ ਨਾਲ ਤਣਾਅ ਅਤੇ ਥਕਾਵਟ ਵਰਗੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ।
PunjabKesari

3. ਲੀਵਰ ਦੇ ਰੋਗ 
ਵੱਡੀ ਇਲਾਇਚੀ ਨੂੰ ਰਾਈ 'ਚ ਮਿਲਾ ਕੇ ਖਾਣ ਨਾਲ ਲੀਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਵੱਡੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।
PunjabKesari

4. ਬਲੱਡ ਪ੍ਰੈਸ਼ਰ ਲਈ ਫਾਇਦੇਮੰਦ 
ਵੱਡੀ ਇਲਾਇਚੀ ਦਾ ਸੇਵਨ ਜੇਕਰ ਰੋਜ਼ਾਨਾ ਕੀਤਾ ਜਾਵੇ ਤਾਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। 
PunjabKesari

5. ਪਾਚਨ ਤੰਤਰ ਮਜ਼ਬੂਤ 
ਵੱਡੀ ਇਲਾਇਚੀ ਸਰੀਰ 'ਚ ਐਂਟੀ-ਆਕਸੀਡੈਂਟ ਦੇ ਪੱਧਰ ਨੂੰ ਵਧਾਉਂਦੀ ਹੈ, ਜਿਸ ਕਾਰਨ ਸਰੀਰ ਦਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਇਸ ਦੇ ਸੇਵਨ ਨਾਲ ਇਮਿਊਨਿਟੀ ਸਿਸਟਮ ਮਜ਼ਬੂਤ ਹੁੰਦਾ ਹੈ ਜਿਸ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਖਤਮ ਹੋ ਜਾਂਦੇ ਹਨ।
PunjabKesari

6. ਸਾਹ ਦੀਆਂ ਬੀਮਾਰੀਆਂ 
ਵੱਡੀ ਇਲਾਇਚੀ ਦਾ ਸੇਵਨ ਤੁਹਾਨੂੰ ਅਸਥਮਾ ਅਤੇ ਲੰਗ ਇਨਫੈਕਸ਼ਨ ਦੇ ਨਾਲ-ਨਾਲ ਸਾਹ ਦੀਆਂ ਸਾਰੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਇਸ ਤੋਂ ਇਲਾਵਾ ਵੱਡੀ ਇਲਾਇਚੀ ਦੇ ਸੇਵਨ ਨਾਲ ਸਰਦੀ, ਖਾਂਸੀ, ਜ਼ੁਕਾਮ ਅਤੇ ਫਲੂ ਵਰਗੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ।

PunjabKesari


Neha Meniya

Content Editor

Related News