Health Tips : ਸਰੀਰ ਲਈ ਲਾਹੇਵੰਦ ਹੁੰਦੀਆਂ ਨੇ ਇਹ ‘ਸਬਜ਼ੀਆਂ’, ਕਦੇ ਨਾ ਕਰੋ ਇਨ੍ਹਾਂ ਨੂੰ ਨਜ਼ਰਅੰਦਾਜ਼

01/28/2021 1:47:25 PM

ਜਲੰਧਰ (ਬਿਊਰੋ) - ਫਲ ਅਤੇ ਸਬਜ਼ੀਆਂ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ, ਜਿਨ੍ਹਾਂ ਨੂੰ ਖਾਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਫਲ ਅਤੇ ਸਬਜ਼ੀਆਂ ਤੁਹਾਨੂੰ ਕੈਂਸਰ ਤੋਂ ਬਚਾ ਸਕਦੀਆਂ ਨੇ। ਘਰ ਦੇ ਵੱਡੇ ਬੱਚਿਆਂ ਨੂੰ ਸਬਜ਼ੀ ਖਾਣ ਦੀ ਨਸੀਹਤ ਦਿੰਦੇ ਹਨ। ਸਬਜ਼ੀਆਂ ਨੂੰ ਦੇਖਦੇ ਹੀ ਬੱਚੇ ਅਤੇ ਕਈ ਵੱਡੇ ਬਹਾਨੇ ਬਣਾਉਣੇ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਬਜ਼ੀਆਂ ਵਿਟਾਮਿਨ, ਖਣਿਜ ਪਦਾਰਥ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦੀ ਅਣਦੇਖੀ ਨਾਲ ਸਰੀਰ ‘ਚ ਕਈ ਤਰ੍ਹਾਂ ਦੀਆਂ ਕਮੀਆਂ ਆਉਣ ਲੱਗਦੀਆਂ ਹਨ। ਪ੍ਰੋਟੀਨ, ਫਾਈਬਰਸ ਅਤੇ ਮਿਨਰਲਸ ਨਾਲ ਭਰਪੂਰ ਸਬਜ਼ੀਆਂ ਜਵਾਨ ਅਤੇ ਸਿਹਤਮੰਦ ਰੱਖਣ ‘ਚ ਮਦਦਗਾਰ ਹਨ। ਦਰਅਸਲ ਫਲਾਂ ਅਤੇ ਸਬਜ਼ੀਆਂ ਵਿਚ ਭਰਪੂਰ ਰੇਸ਼ੇ ਹੁੰਦੇ ਹਨ। ਇਨ੍ਹਾਂ ਨੂੰ ਖਾਣ ਨਾਲ ਤੁਸੀਂ ਭਾਰ ਘਟਾਉਣ ਦੇ ਨਾਲ-ਨਾਲ ਕੈਂਸਰ ਵਰਗੀਆਂ ਵੱਡੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ। ਸਬਜ਼ੀਆਂ ਵਿਚ ਕਈ ਕਿਸਮਾਂ ਦੇ ਸ਼ਕਤੀਸ਼ਾਲੀ ਐਂਟੀ ਆਕਸੀਡੈਂਟ ਪਾਏ ਜਾਂਦੇ ਹਨ। ਇਸੇ ਲਈ ਇਨ੍ਹਾਂ ਸਬਜ਼ੀਆਂ ਨੂੰ ਜ਼ਰੂਰ ਖਾਓ...

ਹਰੀਆਂ ਫਲੀਆਂ 
ਹਰੀਆਂ ਫਲੀਆਂ ਵਿੱਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦਾ ਹੈ। ਖੋਜ ਅਨੁਸਾਰ ਫਲੀਆਂ ਦੀ ਸਬਜ਼ੀ ਖਾਣ ਨਾਲ ਕੋਲੋਰੇਟਲ ਕੈਂਸਰ ਦੀ ਰੋਕਥਾਮ ਸੰਭਵ ਹੋ ਜਾਂਦੀ ਹੈ।

ਕਰੇਲਾ 
ਕੋੜਾ ਕਰੇਲਾ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕਰੇਲੇ ਦੀ ਵਰਤੋਂ ਕਰੋ। ਇਸ ਨਾਲ ਸ਼ੂਗਰ ਅਤੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।

PunjabKesari

ਬਰੌਕਲੀ ਦੀ ਕਰੋ ਵਰਤੋਂ 
ਬ੍ਰੋਕੋਲੀ ਨੂੰ ਦੁਨੀਆ ਦੀ ਸਭ ਤੋਂ ਸਿਹਤਮੰਦ ਸਬਜ਼ੀਆਂ ’ਚੋਂ ਇੱਕ ਮੰਨਿਆ ਜਾਂਦਾ ਹੈ। ਦਰਅਸਲ ਆਈਸੋਥਾਯੋਸਾਈਨੇਟ ਬ੍ਰੋਕਲੀ ਵਿਚ ਪਾਇਆ ਜਾਂਦਾ ਹੈ, ਜੋ ਤੁਹਾਡੇ ਸਰੀਰ ਵਿਚ ਕੈਂਸਰ ਸੈੱਲਾਂ ਨੂੰ ਵੱਧਣ ਤੋਂ ਰੋਕਦਾ ਹੈ ਅਤੇ ਸਰੀਰ ਵਿਚ ਮੌਜੂਦ ਗੰਦਗੀ ਨੂੰ ਸਾਫ਼ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਭਾਰ ਘੱਟ ਕਰਨ ਦੇ ਚਾਹਵਾਨ ਲੋਕ ਇਨ੍ਹਾਂ ਚੀਜ਼ਾਂ ਤੋਂ ਹਮੇਸ਼ਾ ਬਣਾ ਕੇ ਰੱਖਣ ਦੂਰੀ, ਘਟੇਗੀ ਚਰਬੀ

ਗਾਜਰ ਖਾਓ 
ਗਾਜਰ ਵਿਚ ਵਿਟਾਮਿਨ ਅਤੇ ਐਂਟੀ ਆਕਸੀਡੈਂਟ ਕਾਫ਼ੀ ਮਾਤਰਾ ਵਿਚ ਪਾਏ ਜਾਂਦੇ ਹਨ। ਗਾਜਰ ਵਿਟਾਮਿਨ-ਏ, ਵਿਟਾਮਿਨ-ਕੇ ਅਤੇ ਬੀਟਾ ਕੈਰੋਟੀਨ ਦਾ ਵਧੀਆ ਸਰੋਤ ਹਨ। ਇਸ ਨੂੰ ਖਾਣ ਨਾਲ ਖੂਨ ਦੀ ਮਾਤਰਾ ਵੱਧਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ

ਲਸਣ
ਲਸਣ ਵਿਚ ਸਲਫਰ ਪਾਇਆ ਜਾਂਦਾ ਹੈ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਵਿਚ ਮਦਦ ਕਰਦਾ ਹੈ। ਆਪਣੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਨਾਲ ਤੁਸੀਂ ਕੈਂਸਰ ਦੇ ਨਾਲ-ਨਾਲ ਸਾਰੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

PunjabKesari

ਟਮਾਟਰ ਦੀ ਵਰਤੋਂ
ਟਮਾਟਰ ਵਿਚਲਾ ‘ਲਾਈਕੋਪੀਨ’ ਤੱਤ ਇੱਕ ਖਾਸ ਐਂਟੀ ਆਕਸੀਡੈਂਟ ਹੈ, ਜੋ ਅਲਫ਼ਾ ਕੈਰੋਟੀਨ, ਬੀਟਾ ਕੈਰੋਟੀਨ ਅਤੇ ਵਿਟਾਮਿਨ-ਈ ਨਾਲੋਂ ਮਜ਼ਬੂਤ ​​ਮੰਨਿਆ ਜਾਂਦਾ ਹੈ। ਇਹ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਕੈਂਸਰਾਂ ਤੋਂ ਬਚਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਕੱਦੂ ਦੀ ਸਬਜ਼ੀ
ਕੱਦੂ ਦਾ ਨਾਂ ਸੁਣਦੇ ਹੀ ਲੋਕ ਇਸ ਤੋਂ ਦੂਰ ਭੱਜਦੇ ਹਨ ਪਰ ਇਸ ‘ਚ ਫਾਲਿਕ ਐਸਿਡ, ਵਿਟਾਮਿਨ-ਸੀ, ਜਿੰਕ ਅਤੇ ਮੈਗਨੀਜ ਭਰਪੂਰ ਮਾਤਰਾ ‘ਚ ਸ਼ਾਮਲ ਹੁੰਦੇ ਹਨ। ਇਹ ਚਮੜੀ ਅਤੇ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ

ਬੈਂਗਣ 
ਫਾਈਬਰ ਨਾਲ ਭਰਪੂਰ ਬੈਂਗਣ ਕੋਲੈਸਟਰੋਲ ਲੈਵਲ ਨੂੰ ਘਟਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਮਜੀਠਾ ’ਚ ਵੱਡੀ ਵਾਰਦਾਤ : ਪੈਸਿਆਂ ਦੇ ਲੈਣ-ਦੇਣ ਕਾਰਨ 2 ਦੋਸਤਾਂ ਦਾ ਬੇਰਹਿਮੀ ਨਾਲ ਕਤਲ

PunjabKesari

ਭਿੰਡੀ 
ਭਿੰਡੀ ‘ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਹ ਕੈਲੋਰੀ ਨੂੰ ਘੱਟ ਕਰਨ ‘ਚ ਮਦਦਗਾਰ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜਾਂ ਲਈ ਇਹ ਸਬਜ਼ੀ ਬਹੁਤ ਲਾਭਕਾਰੀ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ


rajwinder kaur

Content Editor

Related News