Health Tips: ਨਾਸ਼ਤਾ ਕਰਦੇ ਸਮੇਂ ਕਦੇ ਨਾ ਖਾਓ ਬਰੈੱਡ, ਭਾਰ ਵੱਧਣ ਸਣੇ ਹੋ ਸਕਦੀਆਂ ਨੇ ਕਈ ਸਮੱਸਿਆਵਾਂ

03/19/2022 11:49:33 AM

ਜਲੰਧਰ (ਬਿਊਰੋ) - ਅੱਜ ਕੱਲ ਦੇ ਬੱਚੇ ਬਰੈੱਡ ਖਾਣਾ ਪਸੰਦ ਕਰਦੇ ਹਨ ਹੈ। ਭੱਜ-ਦੌੜ ਭਰੀ ਜ਼ਿੰਦਗੀ ਵਿਚ ਕਈ ਲੋਕ ਅਜਿਹੇ ਹਨ, ਜੋ ਸਵੇਰੇ ਨਾਸ਼ਤੇ ’ਚ ਬਰੈੱਡ ਦੀ ਵਰਤੋਂ ਜ਼ਰੂਰ ਕਰਦੇ ਹਨ। ਉਹ ਰੋਟੀ ਦੀ ਥਾਂ ਦੁੱਧ ਨਾਲ ਬਰੈੱਡ ਦਾ ਸੇਵਨ ਕਰਕੇ ਕੰਮ ’ਤੇ ਚਲੇ ਜਾਂਦੇ ਹਨ ਅਤੇ ਬੱਚਿਆਂ ਨੂੰ ਬਰੈੱਡ ਜੈਮ ਦੇ ਦਿੰਦੇ ਹਨ। ਬੱਚੇ ਬਰੈੱਡ ਜੈਮ ਸਕੂਲ ਟਿਫਨ ’ਚ ਲੈ ਕੇ ਜਾਣਾ ਪਸੰਦ ਕਰਦੇ ਹਨ। ਬਰੈੱਡ ਨੂੰ ਲੋਕ ਪਕੌੜੇ, ਸੈਂਡਵਿਚ ਆਦਿ ਵਜੋਂ ਵੀ ਖਾਂਦੇ ਹਨ। ਚਿੱਟੀ ਬਰੈੱਡ ਦੀ ਵਰਤੋਂ ਲੋਕ ਵੱਧ ਕਰਦੇ ਹਨ। ਕੀ ਤੁਹਾਨੂੰ ਪਤਾ ਹੈ ਕਿ ਨਾਸ਼ਤੇ ’ਚ ਮੈਦੇ ਨਾਲ ਬਣੀ ਬਰੈੱਡ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ? ਜੇ ਨਹੀਂ ਤਾਂ ਅੱਜ ਅਸੀਂ ਤੁਹਾਨੂੰ ਨਾਸ਼ਤੇ ’ਚ ਬਰੈੱਡ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਾਂਗੇ, 

ਕਬਜ਼ ਦੀ ਸਮੱਸਿਆ
ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਭਾਵਿਤ ਹੋ ਸਕਦੀ ਹੈ। ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਬਣ ਸਕਦੀ ਹੈ। ਬਰੈੱਡ ਖਾਣ ਨਾਲ ਕਬਜ਼ ਹੋ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬੀਮਾਰੀ ਜਿਵੇਂ ਪੇਪਟਿਕ ਅਲਸਰ ਦਾ ਕਾਰਨ ਬਣ ਸਕਦੀ ਹੈ। 

ਜਿਗਰ ਨੂੰ ਨੁਕਸਾਨ
ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਸਖਤ ਮਿਹਨਤ ਕਰਨੀ ਪੈਂਦੀ ਹੈ। ਇਸ ’ਚ ਪਾਏ ਜਾਣ ਵਾਲੇ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ:  Health Tips: ਖਾਣੇ ’ਚ ਰੋਜ਼ਾਨਾ ਸ਼ਾਮਲ ਕਰੋ ਇਹ ਲਾਹੇਵੰਦ ਸਬਜ਼ੀਆਂ, ਨਜ਼ਰਅੰਦਾਜ਼ ਕਰਨ ’ਤੇ ਹੋ ਸਕਦੇ ਹੋ ਬੀਮਾਰ

ਢਿੱਡ ਦੀਆਂ ਬੀਮਾਰੀਆਂ
ਬਰੈੱਡ ਵਿਚ ਪਾਚਨ ਕਿਰਿਆ ਨੂੰ ਖ਼ਰਾਬ ਕਰਨ ਵਾਲੇ ਤੱਤ ਪਾਏ ਜਾਂਦੇ ਹਨ। ਇਸ ਦੀ ਜ਼ਿਆਦਾ ਵਰਤੋਂ ਢਿੱਡ ’ਚ ਹੋਣ ਵਾਲੀਆਂ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬੀਮਾਰੀ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

ਬਰੈਡ ਪੌਸ਼ਟਿਕ ਤੱਤ ਨਹੀਂ 
ਇਕ ਪ੍ਰਕਾਸ਼ਤ ਰਿਪੋਰਟ ਅਨੁਸਾਰ ਚਿੱਟੇ ਬਰੈੱਡ ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਕੰਮ ’ਤੇ ਜਾਣ ਲਈ ਇਸ ਦੀ ਵਰਤੋਂ ਜਲਦੀ ਜਲਦੀ ’ਚ ਕੀਤੀ ਜਾਂਦੀ ਹੈ, ਜਿਸ ਨਾਲ ਢਿੱਡ ਭਰ ਜਾਂਦਾ ਹੈ ਪਰ ਸਰੀਰ ਨੂੰ ਊਰਜਾ ਨਹੀਂ ਮਿਲਦੀ। ਇਸ ਵਿਚ ਪ੍ਰੋਟੀਨ, ਵਿਟਾਮਿਨ ਅਤੇ ਫਾਈਬਰ ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ।

ਪੜ੍ਹੋ ਇਹ ਵੀ ਖ਼ਬਰ: Health Tips: ਗੈਸ ਦੀ ਸਮੱਸਿਆ ਹੋਣ ’ਤੇ ਲੋਕ ਕਦੇ ਵੀ ਭੁੱਲ ਕੇ ਨਾ ਖਾਣ ਇਹ ਸਬਜ਼ੀਆਂ, ਵੱਧ ਸਕਦੀ ਹੈ ਸਮੱਸਿਆ

ਭਾਰ ਵਧਾਉਂਦੀ ਹੈ              
ਆਪਣੇ ਸਰੀਰ ਦੇ ਵਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ। ਇਸ ਕਾਰਨ ਇਹ ਹੈ ਕਿ ਜੇਕਰ ਤੁਸੀਂ ਲਗਾਤਾਰ ਬਰੈੱਡ ਦੀ ਵਰਤੋਂ ਕਰੋਗੇ ਤਾਂ ਤੁਹਾਡਾ ਭਾਰ ਵੱਧ ਸਕਦਾ ਹੈ।

ਬਲੱਡ ਸ਼ੂਗਰ ਦੇ ਪੱਧਰ ਵਿਚ ਤੇਜ਼ੀ
ਬਰੈੱਡ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ ਵਿਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ, ਜੋ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਬਣਦੇ ਹਨ। ਇਹੀ ਕਾਰਨ ਹੈ ਕਿ ਤੁਸੀਂ ਓਵਰਈਟਿੰਗ ਦੇ ਸ਼ਿਕਾਰ ਹੋ ਜਾਂਦੇ ਹੋ। ਅਜਿਹੀ ਸਥਿਤੀ ਵਿੱਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਆਟੇ ਤੋਂ ਬਣੀ ਬਰੈੱਡ ਦੀ ਵਰਤੋਂ ਕਰੋ।

ਪੜ੍ਹੋ ਇਹ ਵੀ ਖ਼ਬਰ: Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਵਾਈ, ਘਰੇਲੂ ਤਰੀਕਿਆਂ ਨਾਲ ਇੰਝ ਪਾਓ ਰਾਹਤ


rajwinder kaur

Content Editor

Related News